ਸਿੱਧੂ ਮੂਸੇਵਾਲਾ ਦੇ ਪਿਤਾ ਜੀ ਨੇ ਅੱਜ ਭਾਵੁਕ ਹੁੰਦਿਆਂ ਕਿਹਾ ਕਿ ਮੇਰੇ ਪੁੱਤ ਸਿੱਧੂ ਕੋਲ ਦੀ ਯੂਕੇ ਦੀ ਪੀਆਰ ਸੀ।ਪਰ ਮੂਸਾ ਪਿੰਡ ਸਿੱਧੂ ਦੀ ਕਮਜ਼ੋਰੀ ਸੀ।
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਲਤ ਨੂੰ ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਉਸ ਦੇ ਮਾਪਿਆਂ ਨੂੰ ਇਨਸਾਫ਼ ਦੀ ਉਡੀਕ ਹੈ। ਇਸ ਦੇ ਨਾਲ ਹੀ ਇਨ੍ਹਾਂ ਸਭ ਦਰਮਿਆਨ ਬੀਤੇ ਮਹੀਨੇ ਸਿੱਧੂ ਦੇ ਪਿਤਾ ਬਲਕੌਰ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਨੂੰ ਇੱਕ ਮਹੀਨੇ ਦੇ ਅੰਦਰ ਇਨਸਾਫ਼ ਨਾ ਮਿਲਿਆ ਤਾਂ ਉਹ 26 ਨਵੰਬਰ ਨੂੰ ਦੇਸ਼ ਛੱਡ ਦੇਣਗੇ। ਇਸ ਦੌਰਾਨ ਉਹ ਯੂਕੇ ਗਏ ਜਿੱਥੇ ਉਨ੍ਹਾਂ ਸਿੱਧੂ ਦੇ ਇਨਸਾਫ਼ ਲਈ ਹੋ ਰਹੇ ਸਮਾਗਮਾਂ ‘ਚ ਹਿੱਸਾ ਲਿਆ।
ਬੀਤੇ ਦਿਨੀਂ ਸਿੱਧੂ ਦੇ ਮਾਪੇ ਯੂਕੇ ਤੋਂ ਵਾਪਸ ਮੂਸਾ ਪਿੰਡ ਆ ਗਏ ਹਨ। ਵਾਪਸੀ ਮਗਰੋਂ ਉਨ੍ਹਾਂ ਨੇ ਐਸਐਸਪੀ ਨੇ ਮੁਲਾਕਾਤ ਕੀਤੀ। ਜਿਸ ਬਾਰੇ ਗੱਲ ਕਰਦਿਆਂ ਬਲਕੌਰ ਸਿੱਧੂ ਨੇ ਐਤਵਾਰ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਐਤਵਾਰ ਨੂੰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਧੂ ਦੇ ਕਤਲ ‘ਚ ਕਈ ਥਾਵਾਂ ਤੋਂ ਲੋਕ ਸ਼ਾਮਲ ਸੀ ਜਿਨ੍ਹਾਂ ਨੂੰ ਟ੍ਰੇਸ ਕਰਨ ‘ਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਉਮੀਦ ਬੱਝੀ ਹੈ ਜਿਸ ਕਰਕੇ ਸੰਘਰਸ਼ ਨੂੰ ਤੇਜ਼ ਕਰਨ ਦੇ ਫੈਸਲੇ ਨੂੰ ਕੁੱਝ ਅੱਗੇ ਵਧਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h