ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਮਾਨਸਾ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤਹਿਤ ਅੱਜ ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਉਸ ਦਾ ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਹਾਸਲ ਕੀਤੇ ਗਏ ਹਨ। ਅਜੈ ਪਾਲ ਅੱਜ ਇਥੇ ਉਕਤ ਸਾਮਾਨ ਪੁਲੀਸ ਹਵਾਲੇ ਕਰਕੇ ਵਾਪਸ ਚਲਾ ਗਿਆ ਹੈ।
ਇੱਕ ਹਫ਼ਤੇ ਦੌਰਾਨ ਉਸ ਨੂੰ ਅੱਜ ਦੂਜੀ ਵਾਰ ਬੁਲਾਇਆ ਗਿਆ ਹੈ। ਪਹਿਲੇ ਗੇੜੇ ਦੌਰਾਨ ਪੁਲੀਸ ਵੱਲੋਂ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਲੰਬੀ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਮਾਨਸਾ ਪੁਲੀਸ ਨੇ ਕੱਲ੍ਹ ਸੀਆਈਏ ਥਾਣਾ ਮਾਨਸਾ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਵੀ ਪੁੱਛ-ਪੜਤਾਲ ਕੀਤੀ ਸੀ।
ਜਾਣਕਾਰੀ ਮੁਤਾਬਕ ਮਾਨਸਾ ਪੁਲਿਸ ਵੱਲੋਂ ਇਸ ਕੇਸ ਵਿੱਚ ਬਾਵਾ ਸੰਧੂ ਤੇ ਉਸ ਦੇ ਦੋ ਨੇੜਲੇ ਸਾਥੀਆਂ ਨੂੰ ਵੀ ਤਲਬ ਕੀਤਾ ਹੋਇਆ ਹੈ, ਬਾਵਾ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨੇੜਲਾ ਸਾਥੀ ਦੱਸਿਆ ਜਾਂਦਾ ਹੈ। ਇਨ੍ਹਾਂ ਦੇ ਅਗਲੇ ਦਿਨਾਂ ਦੌਰਾਨ ਪੁੱਛ-ਪੜਤਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ ਨੂੰ ਵੀ ਤਫਤੀਸ਼ ’ਚ ਸ਼ਾਮਲ ਕੀਤਾ ਹੈ, ਜੋ ਇੱਕ ਸੀਨੀਅਰ ਪੁਲੀਸ ਅਧਿਕਾਰੀ ਦਾ ਪੁੱਤਰ ਹੈ। ਪੁਲਿਸ ਦੇ ਇੱਕ ਅਧਿਕਾਰੀ ਮੁਤਾਬਕ ਇਸ ਕੇਸ ਸਬੰਧੀ ਕਈ ਲੋਕਾਂ ਤੋਂ ਲੋੜੀਂਦੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁਲਿਸ ਵੱਲੋਂ ਇਸ ਕੇਸ ਦੀ ਜਾਂਚ ਵਿੱਚ ਲਿਆਂਦੀ ਤੇਜ਼ੀ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: Punjab Cabinet: ਫੌਜਾ ਸਿੰਘ ਸਰਾਰੀ ਸਣੇ ਕਈ ਹੋਰ ਵਜ਼ੀਰਾਂ ਦੀ ਹੋ ਸਕਦੀ ਛੁੱਟੀ, ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਆਸਾਰ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h