NIA Arrested Vikram Brar: ਰਾਸ਼ਟਰੀ ਜਾਂਚ ਏਜੰਸੀ (NIA) ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈ ਨੇ ਗੈਂਗਸਟਰ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਹ ਯੂਏਈ ਭੱਜ ਗਿਆ ਸੀ। NIA ਦੀ ਇੱਕ ਟੀਮ ਉਸ ਨੂੰ ਭਾਰਤ ਵਾਪਸ ਲਿਆਉਣ ਲਈ UAE ਗਈ ਸੀ। ਵਿਕਰਮ ਦੀ ਗ੍ਰਿਫਤਾਰੀ ਨੂੰ ਅੱਤਵਾਦੀ-ਗੈਂਗਸਟਰ-ਸਮੱਗਲਰ ਗਠਜੋੜ ਮਾਮਲੇ ‘ਚ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਵਿਕਰਮ ਬਰਾੜ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਖਾਸ ਹੈ। ਉਹ ਮਸ਼ਹੂਰ ਪੰਜਾਬੀ ਸਿੰਗਰ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਰਿਹਾ ਹੈ। ਬਰਾੜ ਨੂੰ ਐਨਆਈਏ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬੇਕਸੂਰ ਲੋਕਾਂ ਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ ਤੋਂ ਇਲਾਵਾ, ਉਹ ਖ਼ਤਰਨਾਕ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਾਂ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਅਤੇ ਜਬਰਦਸਤੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ।
ਮੂਸੇਵਾਲਾ ਕਤਲ ਕੇਸ ‘ਚ 31 ਨਾਮਜ਼ਦ
ਪੰਜਾਬ ਦੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਤੋਂ ਬਾਅਦ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸਾਰੇ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਐਸਆਈਟੀ ਨੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਵਿਦੇਸ਼ੀ ਸਾਥੀ ਗੋਲਡੀ ਬਰਾੜ ਸਮੇਤ 31 ਲੋਕਾਂ ਦੇ ਨਾਮ ਲਏ ਹਨ।
ਹੁਣ ਤੱਕ 29 ਗ੍ਰਿਫ਼ਤਾਰ, ਦੋ ਦੀ ਐਨਕਾਉਂਟਰ ‘ਚ ਮੌਤ
ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁੱਖ ਦੋਸ਼ੀ ਗੋਲਡੀ ਬਰਾੜ ਹੈ, ਜੋ ਕਿ ਲਾਰੈਂਸ ਗੈਂਗ ਦਾ ਮੈਂਬਰ ਹੈ। ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਹੁਣ ਤੱਕ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਐਨਕਾਊਂਠਰ ‘ਚ ਦੋ ਮੁਲਜ਼ਮ ਮਾਰੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h