Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਨੂੰ ਇੱਕ ਵਾਰ ਫਿਰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਨੇ ਜੇਲ੍ਹ ਪ੍ਰਸ਼ਾਸਨ ਨੂੰ 28 ਜੂਨ ਨੂੰ ਵਿਅਕਤੀਗਤ ਤੌਰ ‘ਤੇ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਅਦਾਲਤੀ ਕਾਰਵਾਈ ਨੂੰ ਅੱਗੇ ਵਧਾਇਆ ਜਾ ਸਕੇ।
ਐਸਆਈਟੀ ਨੇ ਗੈਂਗਸਟਰ ਲਾਰੈਂਸ, ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਸਮੇਤ 31 ਮੁਲਜ਼ਮਾਂ ਖ਼ਿਲਾਫ਼ ਦੋ ਚਾਰਜਸ਼ੀਟਾਂ ਦਾਖ਼ਲ ਕੀਤੀਆਂ ਹਨ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਲਾਰੈਂਸ ਤੇ ਬੰਬੀਹਾ ਗੈਂਗ ਵਿਚਾਲੇ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ।
ਦੱਸ ਦਈਏ ਕਿ ਮੂਸੇਵਾਲਾ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੇ ਨੂੰ 9 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਅਦਾਲਤ ਵੱਲੋਂ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣੇ ਹਨ। ਇਸ ਦਾ ਵੱਡਾ ਕਾਰਨ ਇਹ ਹੈ ਕਿ ਅਧਿਕਾਰੀਆਂ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰਿਆਂ ਨੂੰ ਇਕੱਠੇ ਪੇਸ਼ ਕਰਨਾ ਚੁਣੌਤੀ ਹੈ।
ਇਸ ਮਾਮਲੇ ਵਿੱਚ ਹੁਣ ਤੱਕ ਇੱਕ ਦਿਨ ਵਿੱਚ 6 ਤੋਂ ਵੱਧ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਲਾਰੈਂਸ ਨੂੰ 27 ਸੁਣਵਾਈਆਂ ਚੋਂ ਸਿਰਫ਼ ਇੱਕ ਵਾਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਕੁੱਲ 31 ਮੁਲਜ਼ਮਾਂ ਚੋਂ ਪੁਲਿਸ ਨੇ 27 ਨੂੰ ਗ੍ਰਿਫ਼ਤਾਰ ਕਰ ਲਿਆ ਪਰ ਇਨ੍ਹਾਂ ਵਿੱਚੋਂ ਦੋ ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿੱਚ ਹੋਈ ਝੜਪ ਵਿੱਚ ਮਾਰੇ ਗਏ।
ਗੋਲਡੀ ਬਰਾੜ, ਲਿਪਿਨ ਨਹਿਰਾ, ਅਨਮੋਲ ਬਿਸ਼ਨੋਈ, ਲਾਰੈਂਸ ਦਾ ਭਰਾ ਤੇ ਉਸ ਦਾ ਭਤੀਜਾ ਸਚਿਨ ਬਿਸ਼ਨੋਈ ਥਾਪਨ ਵਿਦੇਸ਼ ਬੈਠੇ ਹਨ। ਜਦੋਂ ਕਿ ਅੰਮ੍ਰਿਤਸਰ ਦੇ ਅਟਾਰੀ ਵਿਖੇ ਪੁਲਿਸ ਮੁਕਾਬਲੇ ਵਿੱਚ ਦੋ ਮੁਲਜ਼ਮ (ਜਗਦੀਪ ਰੂਪਾ ਅਤੇ ਮਨਪ੍ਰੀਤ) ਮਾਰੇ ਗਏ ਸੀ। ਇਸ ਸਮੇਂ 25 ਮੁਲਜ਼ਮ ਜੇਲ੍ਹਾਂ ਵਿੱਚ ਬੰਦ ਹਨ।
ਪਿਛਲੇ ਦਿਨੀਂ ਬਠਿੰਡਾ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਲਾਰੈਂਸ
ਦਿੱਲੀ ਜੇਲ ‘ਚ ਬੰਦ ਲਾਰੈਂਸ ਨੂੰ ਖੁਦ ਕਤਲ ਦੀ ਇਨਪੁਟ ਤੋਂ ਬਾਅਦ ਬਠਿੰਡਾ ਜੇਲ ‘ਚ ਤਬਦੀਲ ਕਰ ਦਿੱਤਾ ਗਿਆ ਹੈ। NIA ਨੇ ਫਿਰੌਤੀ ਦੇ ਮਾਮਲੇ ‘ਚ ਲਾਰੇਂਸ ਨੂੰ ਰਿਮਾਂਡ ‘ਤੇ ਲਿਆ ਸੀ। ਰਿਮਾਂਡ ਖ਼ਤਮ ਹੁੰਦੇ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਮੰਗ ’ਤੇ ਉਸ ਨੂੰ ਬਠਿੰਡਾ ਭੇਜ ਦਿੱਤਾ ਗਿਆ। ਹੁਣ ਪੰਜਾਬ ਦੇ ਸਾਰੇ ਕੇਸ ਖਤਮ ਹੋਣ ਤੋਂ ਬਾਅਦ ਹੀ ਲਾਰੈਂਸ ਪੰਜਾਬ ਤੋਂ ਬਾਹਰ ਜਾ ਸਕੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h