Sidhu Moosewala Parents in UK: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Balkaur Singh) ਅਤੇ ਮਾਤਾ ਚਰਨ ਕੌਰ ਨੇ ਹੁਣ ਇਨਸਾਫ਼ (justice for Sidhu Moosewala) ਲਈ ਵਿਦੇਸ਼ਾਂ ‘ਚ ਵਸੇ ਸੰਸਦ ਮੈਂਬਰਾਂ ਤੇ ਭਾਰਤੀ ਮੂਲ ਦੇ ਉੱਘੇ ਵਿਅਕਤੀਆਂ ਨਾਲ ਮੁਲਾਕਾਤ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਬੀਤੇ ਕਈ ਦਿਨਾਂ ਤੋਂ ਸਿੱਧੂ ਦੇ ਮਾਪੇ ਯੂਕੇ ‘ਚ ਹਨ ਅਤੇ ਸਿੱਧੂ ਦੇ ਲਈ ਕੀਤੇ ਜਾ ਰਹੇ ਪ੍ਰੋਗ੍ਰਾਮਾਂ ‘ਚ ਸ਼ਿਰਕਤ ਕਰ ਰਹੇ ਹਨ। ਉਹ ਇਸ ਦੌਰਾਨ ਸਿੱਧੂ ਦੇ ਫੈਨਸ ਨੂੰ ਤਾਂ ਮਿਲ ਹੀ ਰਹੇ ਹਨ ਨਾਲ ਹੀ ਉਹ ਉੱਘੀਆਂ ਸ਼ਖਸ਼ੀਅਤਾਂ ਨਾਲ ਵੀ ਮੁਲਾਕਾਤ ਕਰ ਰਹੇ ਹਨ ਤਾਂ ਜੋ ਸਿੱਧੂ ਦੇ ਕਤਲ (Sidhu’s murder) ਦਾ ਇਨਸਾਫ਼ ਉਨ੍ਹਾਂ ਨੂੰ ਮਿਲ ਸਕੇ।
ਇਸ ਬਾਬਤ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਬ੍ਰਿਟੇਨ ‘ਚ ਏਸ਼ੀਆਈ ਮੂਲ ਦੇ ਸੰਸਦ ਮੈਂਬਰਾਂ ਸਾਹਮਣੇ ਆਪਣਾ ਦੁੱਖ ਸੁਣਾਇਆ ਤੇ ਕਿਹਾ ਕਿ ਜੇਕਰ ਮੈਨੂੰ ਇਨਸਾਫ਼ ਨਾ ਮਿਲਿਆ ਤਾਂ ਮੈਂ ਪੂਰੀ ਦੁਨੀਆ ਤੋਂ ਮਦਦ ਮੰਗਾਂਗਾ, ਤਾਂ ਜੋ ਭਾਰਤ ਸਰਕਾਰ (Indian government) ‘ਤੇ ਦਬਾਅ ਪਾਇਆ ਜਾ ਸਕੇ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਯੂਕੇ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (MP Tanmanjit Singh Dhesi), ਸੰਸਦ ਮੈਂਬਰ ਪ੍ਰੀਤ ਗਿੱਲ (MP Preet Gill) ਅਤੇ ਲਾਰਡ ਵਾਜਿਦ ਖ਼ਾਨ (Lord Wajid Khan) ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਤੱਕ ਸਾਨੂੰ ਇਹ ਨਹੀਂ ਪਤਾ ਲੱਗਾ ਕਿ ਪੁੱਤਰ ਨੂੰ ਕਿਸ ਨੇ ਅਤੇ ਕਿਉਂ ਮਾਰਿਆ? ਘੱਟੋ-ਘੱਟ ਇਹ ਤਾਂ ਪਤਾ ਲੱਗ ਜਾਣਾ ਚਾਹੀਦਾ ਹੈ ਕਿ ਉਸ ਨੂੰ ਕਿਉਂ ਮਾਰਿਆ ਗਿਆ? ਦੁਸ਼ਮਣੀ ਕੀ ਸੀ, ਕਾਰਨ ਕੀ ਸੀ? ਉਨ੍ਹਾਂ ਕਿਹਾ ਕਿ 2018 ਤੋਂ ਸਿੱਧੂ ਮੂਸੇਵਾਲਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ, ਉਸਨੇ ਕਦੇ ਕਿਸੇ ਨੂੰ ਪੈਸੇ ਨਹੀਂ ਦਿੱਤੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h