ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਦੋ ਦਿਨਾਂ ਬਾਅਦ 24 ਜੂਨ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੈਮਾ’ ਬ੍ਰਿਟਿਸ਼ ਗਾਇਕ ਸਟੀਫਲੋਨ ਡੌਨ ਨਾਲ ਹੈ। ਸਟੀਫਲੋਨ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਸ ਦਾ ਪ੍ਰਚਾਰ ਕਰ ਰਹੀ ਹੈ। ਇੰਨਾ ਹੀ ਨਹੀਂ ਇਸ ਦੇ ਲਈ ਉਹ ਲੰਡਨ ਦੀਆਂ ਸੜਕਾਂ ‘ਤੇ ਵੀ ਉਤਰ ਆਈ ਹੈ। ਇਸ ਗੀਤ ‘ਚ ਸਟੀਫਲੋਨ ਵੀ ਸਿੱਧੂ ਲਈ ਇਨਸਾਫ ਦੀ ਮੰਗ ਕਰਦੀ ਨਜ਼ਰ ਆਵੇਗੀ।
ਸਟੀਫਲਨ ਡੌਨ ਨੇ ਗੀਤ ਦੇ ਲਾਂਚ ਹੋਣ ਤੋਂ 48 ਘੰਟੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਇਕ ਪੋਸਟ ਪਾਈ, ਜਿਸ ‘ਚ ਲੋਕਾਂ ਨੂੰ ਲੰਡਨ ਦੇ ਸਾਊਥ ਹਾਲ ‘ਚ ਪਹੁੰਚਣ ਦੀ ਅਪੀਲ ਕੀਤੀ ਗਈ। ਇਸ ਅਪੀਲ ਨੂੰ 5 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਅਤੇ ਹਜ਼ਾਰਾਂ ਲੋਕ ਸਾਊਥ ਹਾਲ ਪਹੁੰਚੇ।
ਸਟੀਫਲਨ ਨੇ ਗੀਤ ਨੂੰ ਪ੍ਰਮੋਟ ਕਰਨ ਲਈ ਟੀ-ਸ਼ਰਟਾਂ ਪ੍ਰਿੰਟ ਕਰਵਾਈਆਂ ਹਨ, ਜਿਸ ਵਿਚ ਇਕ ਪਾਸੇ ਉਸ ਦੀ ਤਸਵੀਰ ਅਤੇ ਪਿਛਲੇ ਪਾਸੇ ਸਿੱਧੂ ਮੂਸੇਵਾਲਾ ਦੀ ਤਸਵੀਰ ਛਪੀ ਹੈ।
ਗੀਤ ਕਿੰਨੇ ਮਿੰਟ ਦਾ ਹੋਵੇਗਾ ਅਤੇ ਇਸ ਦੇ ਬੋਲ ਕੀ ਹੋਣਗੇ, ਇਸ ਬਾਰੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪਰ ਸਟੀਫਲਨ ਨੇ ਗੀਤ ਦੇ ਸਬੰਧ ਵਿੱਚ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ #justiceforsidhumoosewala ਨੂੰ ਪ੍ਰਮੋਟ ਕਰ ਰਹੀ ਹੈ।
4:10 ਗੀਤ 2 ਮਹੀਨੇ ਪਹਿਲਾਂ ਹੀ ਲਾਂਚ ਹੋਇਆ ਸੀ
ਮੂਸੇਵਾਲਾ ਦਾ ਨਵਾਂ ਗੀਤ 4:10 ਦੋ ਮਹੀਨੇ ਪਹਿਲਾਂ 10 ਅਪ੍ਰੈਲ ਨੂੰ ਲਾਂਚ ਹੋਇਆ ਸੀ। ਇਸ ਗੀਤ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਸ ਸਾਲ ਇਹ ਦੂਜੀ ਵੱਡੀ ਖੁਸ਼ਖਬਰੀ ਸੀ। ਇਸ ਸਾਲ ਦੀ ਸ਼ੁਰੂਆਤ ‘ਚ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੇ ਭਰਾ ਦੇ ਜਨਮ ਦੀ ਖਬਰ ਮਿਲੀ ਸੀ। 17 ਮਾਰਚ ਨੂੰ ਮੂਸੇਵਾਲਾ ਦੇ ਭਰਾ ਦਾ ਜਨਮ ਹੋਇਆ ਸੀ।