Sidhu Moosewala Murder Case: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister Kuldeep Singh Dhaliwal) ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਪੁੱਜੇ।
ਇਸ ਦੌਰਾਨ ਮੂਸੇਵਾਲਾ ਦੇ ਚਾਚਾ ਚਮਕੌਰ ਸਿੰਘ ਵੀ ਮੌਜੂਦ ਸੀ। ਇਸ ਮੀਟਿੰਗ ਦੌਰਾਨ ਬਲਕੌਰ ਸਿੰਘ ਨੇ ਪਿੰਡ ਮੂਸੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੰਤਰੀ ਧਾਲੀਵਾਲ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਤਸਵੀਰ ਸ਼ੇਅਰ ਕਰਕੇ ਦਿੱਤੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਬੇਟੇ ਲਈ ਇਨਸਾਫ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਜਿੱਥੇ ਇੱਕ ਪਾਸੇ ਬਲਕੌਰ ਸਿੱਧੂ ਵਿਦੇਸ਼ ਦੌਰਾ ਕਰਕੇ ਪਰਤੇ।
ਦੂਜੇ ਪਾਸੇ ਬਲਕੌਰ ਸਿੱਧੂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਮਿਲ ਰਹੇ ਹਨ। ਸੋਮਵਾਰ ਨੂੰ ਬਲਕੌਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਭਰਾ ਚਮਕੌਰ ਸਿੰਘ ਸਿੱਧੂ ਨੇ ਸੋਮਵਾਰ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਕਤਲ ਕੇਸ ਵਿੱਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : Sidhu Moosewala Murder Case: ਬੱਬੂ ਮਾਨ, ਮਨਕੀਰਤ ਔਲਖ ਤੇ ਅਜੇਪਾਲ ਮਿੱਡੂਖੇੜਾ ਤੋਂ ਹੋਵੇਗੀ ਪੁੱਛਗਿੱਛ
ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੌਰੇ ਤੋਂ ਹੁਣ ਵਿਹਲੇ ਹੋ ਗਏ ਹਨ। ਉਨ੍ਹਾਂ ਨਾਲ ਇਹ ਪੂਰਾ ਮਾਮਲਾ ਵਿਚਾਰ ਕੇ ਛੇਤੀ ਹੀ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਲਈ ਰਹਿੰਦੇ ਕਾਰਜਾਂ ਨੂੰ ਛੇਤੀ ਨਿਬੇੜਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਛੇਤੀ ਹੀ ਪਿੰਡ ਮੂਸਾ ਆਉਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਪੀਜੀਆਈ ਆਪਣਾ ਚੈੱਕਅੱਪ ਕਰਵਾਉਣ ਲਈ ਗਏ ਸੀ। ਉਥੋਂ ਆਉਂਦਿਆਂ ਕੈਬਨਿਟ ਮੰਤਰੀ ਅਚਾਨਕ ਮਿਲ ਗਏ, ਤੇ ਬਾਅਦ ਵਿੱਚ ਮੰਤਰੀ ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਗਏ। ਇਸ ਦੌਰਾਨ ਇਨਸਾਫ਼ ਦੀ ਲੜਾਈ ਵਿੱਚ ਤੇਜ਼ੀ ਲਿਆਉਣ ਸਮੇਤ ਪਿੰਡ ਦੇ ਹੋਰ ਮਸਲਿਆਂ ਨੂੰ ਵਿਚਾਰਿਆ ਗਿਆ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h