ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਸ. ਬਲਾਕੌਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਹੈ।ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਿਹਤ ਵਿਗੜਨ ਤੇ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ ‘ਚ ਲਿਜਾਇਆ ਗਿਆ, ਪਰ ਉਥੋਂ ਉਨ੍ਹਾਂ ਨੂੰ ਮੋਹਾਲੀ ਰੈਫਰ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਹੁਣ ਬਲਾਕੌਰ ਸਿੰਘ ਦਾ ਮੋਹਾਲੀ ਦੇ ਇਕ ਨਿਜੀ ਹਸਪਤਾਲ ‘ਚ ਇਲਾਜ ਚਲ ਰਿਹਾ ਹੈ।ਹਾਲਾਂਕਿ ਡਾਕਟਰ ਉਨ੍ਹਾਂ ਦੀ ਸੁਰੱਖਿਆ ਨੂੰ ਮੁਖ ਰੱਖਦੇ ਹੋਏ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ।