Balkaur Singh Sidhu: ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ ਨੂੰ ਗੋਲਡੀ ਬਰਾੜ (Goldy Brar) ਦੀ ਗ੍ਰਿਫਤਾਰੀ ਲਈ 2 ਕਰੋੜ ਦੀ ਇਨਾਮੀ (reward of 2 crores Rs) ਰਾਸ਼ੀ ਰੱਖਣ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਸਮਗਾਮ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਸਰਕਾਰ (Punjab government) ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਾਡੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਿਉਂ ਕਰ ਦਿੱਤੀ? ਗੈਂਗਸਟਰਾਂ ‘ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਸਕਿਊਰਿਟੀ ਦੇਣ ਦੀ ਬਜਾਏ ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਲਈ ਆਸਟ੍ਰੇਲੀਆ ਦੀ ਸਰਕਾਰ ਦੀ ਤਰ੍ਹਾਂ ਇਨਾਮੀ ਰਾਸ਼ੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰਨ ਲਈ ਸਰਕਾਰ 2 ਕਰੋੜ ਦਾ ਇਨਾਮ ਰੱਖੇ। ਜੇਕਰ ਸਰਕਾਰ ਪੈਸਾ ਖਰਚ ਨਹੀਂ ਕਰ ਸਕਦੀ ਤਾਂ ਉਨ੍ਹਾਂ ਨੂੰ ਆਪਣੀ ਭਾਵੇਂ ਜ਼ਮੀਨ ਵੇਚ ਕੇ ਦੇਣਾ ਪਵੇ ਆਪ 2 ਕਰੋੜ ਦੇਣ ਲਈ ਤਿਆਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h