Sidhu mosewala tatoo:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਜਦੋਂ ਵੱਡੀ ਗਿਣਤੀ ਵਿੱਚ ਉਸ ਦੇ ਫੈਨ ਆਪਣੇ ਸਰੀਰਾਂ ਉਪਰ ਟੈਟੂ ਬਣਵਾ ਰਹੇ ਹਨ ਤਾਂ ਇਸ ਗਿਣਤੀ ਵਿੱਚ ਹੁਣ ਉਸ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੇ ਮਾਤਾ ਦਾ ਵੀ ਦਾ ਨਾਮ ਵੀ ਜੁੜ ਗਿਆ ਹੈ। ਉਨ੍ਹਾਂ ਦੋਨਾਂ ਨੇ ਆਪਣੇ ਬੇਟੇ ਦੀ ਯਾਦ ਵਿੱਚ ਆਪਣੀ ਸੱਜੀ ਬਾਂਹ ’ਤੇ ਸਿੱਧੂ ਮੂਸੇਵਾਲਾ ਦਾ ਟੈਟੂ ਬਣਵਾਇਆ ਹੈ।
ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਨੇ ਨਾ ਸਿਰਫ਼ ਪੰਜਾਬੀ ਸੰਗੀਤ ਉਦਯੋਗ ਵਿੱਚ ਸਗੋਂ ਉਨ੍ਹਾਂ ਦੇ ਮਾਪਿਆਂ ਦੇ ਜੀਵਨ ਵਿੱਚ ਵੀ ਇੱਕ ਵੱਡਾ ਖਲਾਅ ਪੈਦਾ ਕਰ ਦਿੱਤਾ ਹੈ। ਅਜਿਹੇ ਕਈ ਮੌਕੇ ਆਏ ਜਦੋਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਆਪਣੇ ਗਾਇਕ ਪੁੱਤਰ ਦੀ ਯਾਦ ਤਾਜ਼ਾ ਕਰਦੇ ਹੋਏ ਜਨਤਕ ਤੌਰ ‘ਤੇ ਟੁੱਟ ਗਏ।
ਸਿੱਧੂ ਦੇ ਕਤਲ ਦੇ ਬਾਅਦ ਤੋਂ ਹੀ ਲੋਕ ਉਨ੍ਹਾਂ ਨੂੰ ਵੱਖ-ਵੱਖ ਅੰਦਾਜ਼ ‘ਚ ਯਾਦ ਕਰ ਰਹੇ ਹਨ। ਉਨ੍ਹਾਂ ਦੀਆਂ ਗੱਡੀਆਂ ਨੂੰ ਰੰਗ ਦੇਣ ਤੋਂ ਲੈ ਕੇ ਉਸ ਦੇ ਪ੍ਰਸਿੱਧ ਗੀਤ ਸੁਣਾਉਣ ਤੱਕ, ਉਸ ਦੇ ਭਾਈਚਾਰੇ ਦੇ ਕਲਾਕਾਰਾਂ ਸਮੇਤ ਲੋਕ ਮ੍ਰਿਤਕ ਗਾਇਕ ਪ੍ਰਤੀ ਆਪਣਾ ਪਿਆਰ ਦਿਖਾ ਰਹੇ ਹਨ।
ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪਰਿਵਾਰ ਬਹੁਤ ਸਦਮੇ ਵਿੱਚ ਹਨ। ਬਲਕੌਰ ਸਿੰਘ ਨੇ ਆਪਣੇ ਬੇਟੇ ਨੂੰ ਅੰਤਿਮ ਵਿਦਾਇਗੀ ਦਿੰਦੇ ਹੋਏ ਸਿੱਧੂ ਦੇ ਅੰਦਾਜ਼ ‘ਚ ਲੋਕਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ | ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ‘ਚ ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਨੇ ਸ਼ਿਰਕਤ ਕੀਤੀ। ਕਈ ਨੌਜਵਾਨਾਂ ਨੇ ਮੂਸੇਵਾਲਾ ਦੇ ਟੈਟੂ ਵੀ ਬਣਵਾਏ ਹੋਏ ਸਨ।
ਅਸਲ ‘ਚ ਸਿੱਧੂ ਮੂਸੇਵਾਲਾ ਨੇ ਖੁਦ ਆਪਣੇ ਇਕ ਗੀਤ ‘ਚ ਕਿਹਾ ਸੀ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਲੋਕ ਉਨ੍ਹਾਂ ਦੇ ਹੱਥਾਂ ‘ਤੇ ਉਨ੍ਹਾਂ ਦੇ ਟੈਟੂ ਦੇਖਣਗੇ। ਮਾਨਸਾ ਦੇ ਜਵਾਹਰਕੇ ਵਿਖੇ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਮੂਸੇਵਾਲਾ ਦਾ ਕਤਲ ਗੈਂਗਸਟਰ ਲਾਰੈਂਸ ਗੈਂਗ ਅਤੇ ਗੋਲਡੀ ਬਰਾੜ ਗੈਂਗ ਨੇ ਕੀਤਾ ਸੀ।