ਵੱਡੀ ਖ਼ਬਰ – ਮਸ਼ਹੂਰ ਪੰਜਾਬੀ ਗਾਇਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਜੇਲ੍ਹ ‘ਚ ਬੇਰਹਿਮੀ ਨਾਲ ਕੁਟਿਆ ਗਿਆ ਹੈ , ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਦੇ ਰਹਿਣ ਵਾਲੇ ਕੇਕੜਾ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਮੁਕਤਸਰ ਜੇਲ੍ਹ ਭੇਜ ਦਿੱਤਾ ਗਿਆ ਸੀ ।ਮਿਲੀ ਜਾਣਕਾਰੀ ਅਨੁਸਾਰ ਪਹਿਲਾਂ ਹੀ ਬੰਦ ਬੰਬੀਹਾ ਗੈਂਗ ਨੇ ਕੇਕੜੇ ਦੀ ਕੁੱਟਮਾਰ ਕੀਤੀ ਹੈ , ਪਤਾ ਲੱਗਣ ’ਤੇ ਜੇਲ੍ਹ ਅਧਿਕਾਰੀਆਂ ਨੇ ਤੁਰੰਤ ਕੇਕੜੇ ਨੂੰ ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕੇਕੜੇ ਦੀ ਕੁੱਟਮਾਰ ਦੀ ਜ਼ਿੰਮੇਵਾਰੀ ਲਈ ਹੈ। ਉਧਰ, ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ ਸੀ।
ਪਤਾ ਲਗਾ ਹੈ ਕਿ ਦਵਿੰਦਰ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਸੰਦੀਪ ਕੇਕੜਾ ਬਾਰੇ ਹਰ ਕੋਈ ਜਾਣਦਾ ਹੈ। ਇਸ ਘਟੀਆ ਬੰਦੇ ਨੇ ਥੋੜੀ ਜਿਹੀ ਰਕਮ ਲਈ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ | ਰਿਮਾਂਡ ਦੀ ਸਮਾਪਤੀ ਤੋਂ ਬਾਅਦ ਉਸ ਨੂੰ ਮੁਕਤਸਰ ਜੇਲ੍ਹ ਭੇਜ ਦਿੱਤਾ ਗਿਆ ਹੈ। ਉਥੇ ਪਹੁੰਚ ਕੇ ਭੱਲਾ ਬਠਿੰਡਾ ਅਤੇ ਉਸਦੇ ਦੋਸਤਾਂ ਨੇ ਸੰਦੀਪ ਕੇਕੜਾ ਦੀ ਖੂਬ ਕੁੱਟਮਾਰ ਕੀਤੀ। ਬੰਬੀਹਾ ਗੈਂਗ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਸੰਦੀਪ ਕੇਕੜਾ ਨੂੰ ਮਾਰਨਾ ਪਿਆ ਪਰ ਉਹ ਬਚ ਗਿਆ।
ਜੇਲ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੇ ਆ ਕੇ ਉਸ ਨੂੰ ਬਚਾਇਆ। ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੀ ਜੇਲ ਵਿਚ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਵਲੋਂ ਕੁੱਟਮਾਰ ਕੀਤੀ ਗਈ ਹੈ।