ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਿਸ ਤੋਂ ਬਚੇ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਭਾਰਤ ਨੇਪਾਲ ਸਰਹੱਦ ਕੋਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮੁੰਡੀ ਦੇ ਨਾਲ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਤੇ ਰਜਿੰਦਰ ਨੂੰ ਵੀ ਕਾਬੂ ਕੀਤਾ ਗਿਆ ਸੀ। ਅੱਜ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਲਿਆਂਦੇ ਜਾਣ ਬਾਅਦ ਮੈਡੀਕਲ ਕਰਵਾਉਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਇਨ੍ਹਾਂ ਮੁਲਜ਼ਮਾਂ ਦਾ ਮਾਨਸਾ ਪੁਲਿਸ ਨੂੰ ਛੇ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ ਅਤੇ ਹੁਣ 17 ਸਤੰਬਰ ਨੂੰ ਅਦਾਲਤ ‘ਚ ਦੁਬਾਰਾ ਪੇਸ਼ ਕੀਤਾ ਜਾਵੇਗਾ।
ਇੱਥੇ ਜ਼ਿਕਰਯੋਗ ਹੈ ਕਿ ਉਸ ਨੂੰ ਭਾਰਤ-ਨੇਪਾਲ ਸਰਹੱਦ ਨੇੜਿਓਂ ਸਿਲੀਗੁੜੀ ਦੇ ਕੋਲੋਂ ਭਾਨ ਸਾਹਿਬ ਤੋਂ ਫੜਿਆ ਗਿਆ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਨ੍ਹਾਂ ਨੂੰ ਮਾਨਸਾ ਲਿਆਂਦਾ ਗਿਆ।
ਇਹ ਵੀ ਪੜ੍ਹੋ: sidhumoose wala murder : ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿ ਲਿਖਿਆ,ਪੜ੍ਹੋ
ਸਿਵਲ ਹਸਪਤਾਲ ਮਾਨਸਾ ‘ਚ ਮੈਡੀਕਲ ਕਰਵਾਏ ਜਾਣ ਬਾਅਦ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਪਿੰਡ ਜਵਾਹਰਕੇ ਵਿੱਚ ਸ਼ਾਰਪ ਸ਼ੂਟਰਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ।
ਉਸ ਮਾਮਲੇ ਵਿਚ ਤਿੰਨ ਸ਼ਾਰਪ ਸ਼ੂਟਰ ਪ੍ਰਿਯਾਵਰਤ ਫ਼ੌਜੀ ਅੰਕਿਤ ਸਿਰਸਾ, ਸਚਿਨ ਨੂੰ ਪਹਿਲਾਂ ਹੀ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਕਿ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਨੂੰ ਅੰਮ੍ਰਿਤਸਰ ਵਿੱਚ ਹੋਏ ਪੁਲਿਸ ਮੁਕਾਬਲੇ ਵਿਚ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ ਸੀ। ਦੀਪਕ ਮੁੰਡੀ ਲਗਾਤਾਰ ਚਾਰ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਦੇ ਬਾਅਦ ਫਰਾਰ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਨਾ ਹੋਣਾ ਪੁਲਿਸ ਲਈ ਸਿਰਦਰਦੀ ਬਣੀ ਹੋਈ ਸੀ