NIA ਨੇ ਸੋਮਵਾਰ ਨੂੰ ਅੱਤਵਾਦੀ ਸਮੂਹਾਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਪੰਜਾਬ, ਹਰਿਆਣਾ ਤੇ ਦਿੱਲੀ ‘ਚ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
jankari ਮੁਤਾਬਕ NIA ਨੇ ਅਬੋਹਰ ਦੇ ਨਾਲ ਲੱਗਦੇ ਪਿੰਡ ਦੁਤਾਰਾਂਵਾਲੀ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਛਾਪੇਮਾਰੀ ਕੀਤੀ ਹੈ।ਜਾਣਕਾਰੀ ਮੁਤਾਬਕ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਅਧਿਕਾਰੀਆਂ ਦਾ ਕਾਫਲਾ ਪਿੰਡ ‘ਚ ਪਹੁੰਚਿਆ ਤੇ ਲਾਰੈਂਸ ਬਿਸ਼ਨੋਈ ਦੇ ਘਰ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ :ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਡੀ ਪੱਧਰ ‘ਤੇ ਐਨਆਈਏ ਵੱਲੋਂ ਛਾਪੇਮਾਰੀ
ਸੂਤਰਾਂ ਮੁਤਾਬਕ ਲਾਰੈਂਸ ਬਿਸ਼ਨੋਈ ਦੇ ਮਾਤਾ ਪਿਤਾ ਘਰ ਵਿਚ ਮੌਜੂਦ ਹਨ।ਘਰ ‘ਚ ਆਈ ਐਨਆਈਏ ਟੀਮ ਦੇ ਹਵਾਲੇ ਘਰ ਦੀਆਂ ਚਾਬੀਆਂ ਕਰ ਦਿੱਤੀਆ ਹਨ। ਪੂਰੇ ਘਰ ਦੀ ਤਲਾਸ਼ੀ ਕੀਤੀ ਜਾ ਰਹੀ ਹੈ।
ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਜੇਲ੍ਹ ‘ਚ ਬੰਦ ਹੈ।ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਂਦਾ ਗਿਆ।ਜਿਸ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਨੇ ਵੱਖੋ-ਵੱਖ ਮਾਮਲਿਆਂ ‘ਚ ਉਸਦੀ ਰਿਮਾਂਡ ਹਾਸਲ ਕੀਤੀ।ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਦਾ ਮੁੱਖ ਸਾਜਿਸ਼ਕਾਰ ਮੰਨਿਆ ਜਾ ਰਿਹਾ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਸੋਮਵਾਰ ਨੂੰ ਦੇਸ਼ ਦੇ ਕਈ ਹਿੱਸਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਐਨਆਈਏ ਵੱਲੋਂ ਮੂਸੇਵਾਲਾ ਦੀ ਹੱਤਿਆ ਨਾਲ ਜੁੜੇ ਸ਼ੱਕੀ ਅੱਤਵਾਦੀ ਗਿਰੋਹ ਦੇ ਸਬੰਧ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਿਛਲੇ ਦੋ ਮਹੀਨਿਆਂ ਵਿੱਚ ਕੇਂਦਰ ਨੇ ਪੰਜਾਬ ਵਿੱਚ ਗੈਂਗ ਵਾਰ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਕਈ ਅਲਰਟ ਭੇਜੇ ਹਨ। ਕਈ ਅੱਤਵਾਦੀ ਮਾਮਲਿਆਂ ਦੀ ਜਾਂਚ ‘ਚ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਦਾ ਪਰਦਾਫਾਸ਼ ਹੋਇਆ ਹੈ। ਕਈ ਗੈਂਗਸਟਰ ਸਲਾਖਾਂ ਦੇ ਪਿੱਛੇ ਵੀ ਕੰਮ ਕਰ ਰਹੇ ਹਨ।
ਹਾਲ ਕਿ NIA ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਘਰੋਂ ਕੀ ਮਿਲਿਆ ਇਸ ਬਾਰੇ ਜਾਣਕਾਰੀ ਨਹੀਂ ਦੱਸੀ ਗਈ