Signature Campaign for Release of Bandi Singhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ਉੱਤੇ ਹੋਰ ਤੇਜ ਕਰਨ ਲਈ ਉਲੀਕੇ ਗਏ ਪ੍ਰੋਗਰਾਮ ਤਹਿਤ ਹਲਕਾ ਪੱਧਰ ਦਾ ਪਹਿਲਾ ਸਮਾਗਮ ਅਟਾਰੀ ਹਲਕੇ ਦੇ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾ ਵਿਖੇ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਕਾਨੂੰਨੀ ਪੱਖ ਤੋਂ ਚਾਰਾਜੋਈ ਕੀਤੀ ਜਾ ਰਹੀ ਹੈ, ਉਥੇ ਸਿੱਖ ਭਾਵਨਾਵਾਂ ਨੂੰ ਸਰਕਾਰਾਂ ਦੇ ਕੰਨਾਂ ਤੱਕ ਪਹੁੰਚਾਉਣ ਲਈ ਦਸਤਖ਼ਤੀ ਮੁਹਿੰਮ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ ਅਤੇ ਹੁਣ ਇਸ ਲਹਿਰ ਨੂੰ ਹੋਰ ਤੇਜ ਕੀਤਾ ਜਾ ਰਿਹਾ ਹੈ। ਸੰਗਤਾਂ ਨੂੰ ਇਸ ਲਹਿਰ ਨਾਲ ਜੋੜਨ ਲਈ ਪੰਜਾਬ ਦੇ ਹਰ ਹਲਕੇ ਵਿਚ ਸਮਾਗਮ ਕੀਤੇ ਜਾਣਗੇ। ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਚ ਸੰਗਤ ਨੂੰ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਸ ਮੁਹਿੰਮ ਵਿਚ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ ਵੱਡੀ ਗਿਣਤੀ ਸੰਗਤ ਨੇ ਪ੍ਰੋਫਾਰਮੇ ਵੀ ਭਰੇ। ਇਸ ਤੋਂ ਪਹਿਲਾਂ ਸਮਾਗਮ ਦੌਰਾਨ ਜਿਥੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ, ਉਥੇ ਹੀ ਢਾਡੀ, ਕਵੀਸ਼ਰ ਤੇ ਪ੍ਰਚਾਰਕ ਜਥਿਆਂ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h