ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸਿੱਖ ਕੌਮ ਦੀ ਮੰਗ ਅਨੁਸਾਰ ਸ਼ਹਾਦਤ ਦਿਵਸ ਨਾ ਮਨਾ ਕੇ ਵੀਰ ਬਾਲ ਦਿਵਸ ਮਨਾ ਕੇ ਸਿੱਖਾਂ ਦੀ ਮੰਗ ਨੂੰ ਦਰਕਿਨਾਰ ਕੀਤਾ, ਉਥੇ ਹੀ ਹੁਣ ਭਾਰਤ ਸਰਕਾਰ ਵੱਲੋਂ ਸਿੱਖ ਫੌਜੀਆਂ ਦੇ ਸਿਰਾਂ ਤੇ ਸਜੀਆਂ ਹੋਈਆਂ ਦਸਤਾਰਾਂ ਉਪਰੋਂ ਹੈਲਮਟ ਪਹਿਨਣ ਦੇ ਕੀਤੇ ਜਾ ਰਹੇ ਯਤਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਦਸਤਾਰ ਸਿੱਖ ਦੀ ਸ਼ਾਨ ਹੈ ਅਤੇ ਸਿੱਖ ਕੌਮ ਦੀ ਪਹਿਚਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਸ਼ਾਸਨ ਸਮੇਂ 1846 ਵਿੱਚ ਸਿੱਖ ਰੈਜੀਮੈਂਟ ਖੜੀ ਕੀਤੀ ਗਈ ਸੀ ਤੇ ਵਿਦੇਸ਼ੀ ਸ਼ਾਸਕਾਂ ਵੱਲੋਂ ਵੀ ਸਿੱਖ ਧਰਮ ਵਿੱਚ ਕੋਈ ਦਖਲ-ਅੰਦਾਜ਼ੀ ਨਹੀਂ ਕੀਤੀ ਗਈ ਸੀ ਤੇ ਹੁਣ ਪਹਿਲੀ ਵਾਰ ਦੇਖਣ ਵਿਚ ਆਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਫੌਜੀਆਂ ਦੀਆਂ ਦਸਤਾਰਾਂ ਉਪਰੋਂ ਹੈਲਮਟ ਪਹਿਨਾਏ ਜਾਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਸਿੱਖ ਧਰਮ ਵਿੱਚ ਟੋਪੀ ਪਹਿਨਣ ਨੂੰ ਵਰਜਿਤ ਕਰ ਦਿੱਤਾ ਗਿਆ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਹੁਣ ਤੱਕ ਸਿੱਖ ਰੈਜੀਮੈਂਟ ਵੱਲੋਂ ਦਸਤਾਰ ਸਜਾ ਕੇ ਬਹਾਦਰੀ ਨਾਲ ਲੜਾਈਆਂ ਲੜੀਆਂ ਗਈਆਂ ਤੇ ਦੇਸ਼ ਦੇ ਦੁਸ਼ਮਣਾਂ ਨੂੰ ਚਿੱਤ ਕਰਕੇ ਸ਼ਾਨਦਾਰ ਜਿੱਤਾਂ ਵੀ ਪ੍ਰਾਪਤ ਕੀਤੀਆਂ ਪਰੰਤੂ ਅਜਿਹਾ ਪਹਿਲਾ ਕਦੇ ਨਹੀਂ ਦੇਖਣ ਨੂੰ ਮਿਲਿਆ ਤੇ ਦਸਤਾਰਾਂ ਉਪਰੋਂ ਟੋਪੀਆਂ ਪਹਿਨਾਏ ਜਾਣ ਦੇ ਜਤਨ ਕੀਤੇ ਜਾਣ।
ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ-ਬੁੱਝ ਕੇ ਸਿੱਖ ਧਰਮ ਵਿੱਚ ਕਿਸੇ ਨਾ ਕਿਸੇ ਢੰਗ ਨਾਲ ਦਖਲ-ਅੰਦਾਜ਼ੀ ਕੀਤੀ ਜਾ ਰਹੀ ਹੈ ਪਰੰਤੂ ਹੁਣ ਸਿੱਖ ਫੌਜੀਆਂ ਵੱਲੋਂ ਸਜਾਈਆਂ ਹੋਈਆਂ ਦਸਤਾਰਾਂ ਉੱਪਰ ਹੈਲਮਟ ਪਾਏ ਜਾਣ ਨੂੰ ਸਿੱਖ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ ਅਤੇ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਨਾਲ ਹੀ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਕਰਨ ਲਈ ਮਜਬੂਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h