ਵੀਰਵਾਰ, ਨਵੰਬਰ 13, 2025 10:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਡੱਟਿਆਂ ਸਿੱਖ ਜਥੇਬੰਦੀਆਂ, ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਹਾਈ ਅਲਰਟ, ਕੰਡਿਆਲੀ ਤਾਰ ਨਾਲ ਕੀਤੀ ਗਈ ਬੈਰੀਕੇਡਿੰਗ

Protest for Bandi Singh: ਬੁੱਧਵਾਰ ਨੂੰ ਹੋਈ ਹਿੰਸਾ ਵਿੱਚ ਚੰਡੀਗੜ੍ਹ ਦੀ ਥਾਣਾ ਪੁਲਿਸ, ਰੈਪਿਡ ਐਕਸ਼ਨ ਫੋਰਸ (ਆਰਏਐਫ) ਅਤੇ ਵਾਧੂ ਪੁਲੀਸ ਬਲ ਦੇ ਕਾਂਸਟੇਬਲ ਤੋਂ ਲੈ ਕੇ ਏਐਸਆਈ ਰੈਂਕ ਤੱਕ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ।

by ਮਨਵੀਰ ਰੰਧਾਵਾ
ਫਰਵਰੀ 10, 2023
in ਪੰਜਾਬ
0

Chandigarh-Mohali Border: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਡੱਟਿਆ ਹੋਇਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਸੀਐਮ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨ ਦੌਰਾਨ ਬੁੱਧਵਾਰ ਨੂੰ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ‘ਚ ਮਾਹੌਲ ਕਾਫੀ ਤਣਾਅਪੁਰਨ ਹੋ ਗਿਆ।

ਇਸ ਤੋਂ ਬਾਅਦ ਹੁਣ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁਹਾਲੀ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ। ਦੋਵੇਂ ਪਾਸੇ ਪੁਲਿਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸਮੇਤ ਹੋਰ ਅਧਿਕਾਰੀ ਵੀ ਪਹਿਲੇ ਦਿਨ ਬੈਕਫੁੱਟ ’ਤੇ ਆਉਣ ਮਗਰੋਂ ਹੁਣ ਫੋਰਸ ਦੇ ਜਵਾਨਾਂ ਨੂੰ ਹੌਸਲਾ ਦੇ ਰਹੇ ਹਨ। ਦੂਜੇ ਪਾਸੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰ ਸਮੇਂ-ਸਮੇਂ ‘ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰ ਰਹੇ ਹਨ ਪਰ ਮੋਰਚੇ ਦੇ ਮੈਂਬਰਾਂ ਵੱਲੋਂ ਕੀਤੀ ਗਈ ਹਿੰਸਾ ਤੋਂ ਬਾਅਦ ਸਰਹੱਦੀ ਪੁਆਇੰਟ ਸੰਵੇਦਨਸ਼ੀਲ ਬਣ ਗਿਆ ਹੈ।

ਚੰਡੀਗੜ੍ਹ ਪੁਲਿਸ ਮੁਤਾਬਕ 12 ਖਾਲਿਸਤਾਨ ਪੱਖੀ ਜਥੇਬੰਦੀਆਂ ਦੇ ਸਮਰਥਕਾਂ ਨੇ ਵੀ ਕੌਮੀ ਇਨਸਾਫ਼ ਮੋਰਚਾ ਦੇ ਬੈਨਰ ਹੇਠ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਚੰਡੀਗੜ੍ਹ-ਮੁਹਾਲੀ ਬਾਰਡਰ, ਸੈਕਟਰ 52-53 ਦੇ ਬੈਰੀਅਰ ‘ਤੇ ਹਿੰਸਾ ਦਾ ਸਹਾਰਾ ਲੈ ਕੇ ਚੰਡੀਗੜ੍ਹ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕੀਤਾ। ਇਨ੍ਹਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਈਆਂ।

ਚੰਡੀਗੜ੍ਹ ਪੁਲਿਸ ਨੇ ਇਸ ਲਈ ਕੌਮੀ ਇਨਸਾਫ਼ ਮੋਰਚੇ ਨੂੰ ਜ਼ਿੰਮੇਵਾਰ ਦੱਸਿਆ ਹੈ। ਪਹਿਲੇ ਦਿਨ ਲਾਠੀਚਾਰਜ ਦੇ ਹੁਕਮ ਨਾ ਮਿਲਣ ਤੋਂ ਬਾਅਦ ਬੈਕਫੁੱਟ ‘ਤੇ ਚਲੀ ਗਈ ਚੰਡੀਗੜ੍ਹ ਪੁਲਿਸ ਵੀਰਵਾਰ ਤੋਂ ਪੂਰੀ ਤਾਕਤ ਨਾਲ ਕੋਈ ਵੀ ਕਾਰਵਾਈ ਕਰਨ ਲਈ ਤਿਆਰ ਨਜ਼ਰ ਆਈ। ਬਾਰਡਰ ‘ਤੇ ਕੰਡਿਆਲੀ ਤਾਰ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਹੈ। ਜਦਕਿ ਪਹਿਲੇ ਦਿਨ ਕੰਡਿਆਲੀ ਤਾਰ ਤੋਂ ਬਗੈਰ ਬੈਰੀਕੇਡਿੰਗ ਕੀਤੀ ਗਈ ਸੀ। ਨਤੀਜੇ ਵਜੋਂ ਟਰੈਕਟਰਾਂ ‘ਤੇ ਸਵਾਰ ਹਥਿਆਰਬੰਦ ਪ੍ਰਦਰਸ਼ਨਕਾਰੀ ਹਮਲਾਵਰਾਂ ਨੇ ਬੈਰੀਕੇਡ ਤੋੜੇ ਤੇ ਪੁਲਿਸ ਦੀਆਂ ਗੱਡੀਆਂ ‘ਤੇ ਪਥਰਾਅ ਕਰਕੇ ਨੁਕਸਾਨ ਪਹੁੰਚਾਇਆ।

ਬੁੱਧਵਾਰ ਨੂੰ ਹੋਈ ਹਿੰਸਾ ਵਿੱਚ ਚੰਡੀਗੜ੍ਹ ਦੀ ਥਾਣਾ ਪੁਲਿਸ, ਰੈਪਿਡ ਐਕਸ਼ਨ ਫੋਰਸ (ਆਰਏਐਫ) ਅਤੇ ਵਾਧੂ ਪੁਲੀਸ ਬਲ ਦੇ ਕਾਂਸਟੇਬਲ ਤੋਂ ਲੈ ਕੇ ਏਐਸਆਈ ਰੈਂਕ ਤੱਕ ਦੇ 13 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ।

ਹਮਲਾਵਰਾਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ ਪੁਲਿਸ ਨੇ ਹਿੰਸਾ ਵਿੱਚ ਸ਼ਾਮਲ ਕਈ ਨਾਮਜ਼ਦ ਮੁਲਜ਼ਮਾਂ ਅਤੇ ਹੋਰਨਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ, ਜਿਸ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਸ਼ਾਮਲ ਹਨ। ਇਨ੍ਹਾਂ ਵਿੱਚ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਜਸਵਿੰਦਰ ਸਿੰਘ ਰਾਜਪੁਰਾ, ਰੁਪਿੰਦਰਜੀਤ ਸਿੰਘ ਆਦਿ ਸ਼ਾਮਲ ਹਨ।

ਮੁਹਾਲੀ ਪੁਲਿਸ ਨੇ ਜਿੱਥੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਉੱਥੇ ਹੀ ਵੀਡੀਓ ਅਤੇ ਫੋਟੋਆਂ ਵਿੱਚ ਹਮਲਾਵਰ ਸਾਫ਼ ਦਿਖਾਈ ਦੇ ਰਹੇ ਹਨ।

ਇਨ੍ਹਾਂ ਦੀ ਰਿਹਾਈ ਦੀ ਕਰ ਰਹੇ ਮੰਗ

ਪੱਕਾ ਮੋਰਚੇ ਤਹਿਤ ਜਿਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਉਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦਾ ਦੋਸ਼ੀ ਤੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਜਗਤਾਰ ਸਿੰਘ ਹਵਾਰਾ ਵੀ ਸ਼ਾਮਲ ਹੈ। ਅਦਾਲਤ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਕੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਦੋਂ ਕਿ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਚੁੱਕੇ ਬਲਵੰਤ ਸਿੰਘ ਰਾਜੋਆਣਾ ਅਤੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਮੁੱਖ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chandigarh policeChandigarh-Mohali BorderClash between Police and ProtestersNational Justice Frontpro punjab tvPunjab CM's Residencepunjab policepunjabi newsRelease of Bandi Singhs
Share225Tweet141Share56

Related Posts

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ‘ਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ

ਨਵੰਬਰ 12, 2025
Load More

Recent News

15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋਵੇਗਾ ਇਹ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਨਵੰਬਰ 13, 2025

ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਨੇ ਖੇਡ ਸਟੇਡੀਅਮ : ਅਮਨ ਅਰੋੜਾ

ਨਵੰਬਰ 13, 2025

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

ਨਵੰਬਰ 13, 2025

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.