ਵੀਰਵਾਰ, ਮਈ 15, 2025 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਖ ਧਰਮ : ਲੰਗਰ ਸੇਵਾ ਅਤੇ ਪਰੰਪਰਾ ਦਾ ਇਤਿਹਾਸ

by Gurjeet Kaur
ਅਕਤੂਬਰ 6, 2022
in Featured, ਧਰਮ
0
ਸਿੱਖ ਧਰਮ : ਲੰਗਰ ਸੇਵਾ ਅਤੇ ਪਰੰਪਰਾ

ਸਿੱਖ ਧਰਮ : ਲੰਗਰ ਸੇਵਾ ਅਤੇ ਪਰੰਪਰਾ

ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ।। (ਅੰਗ: 967)

ਵਿਸ਼ਵ ਕੋਸ਼ ਦੇ ਕਰਤਾ ਡਾ. ਰਤਨ ਸਿੰਘ ਜੱਗੀ, ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਨੇ ਫ਼ਾਰਸੀ ਮੂਲ ਦੇ ‘ਲੰਗਰ’ ਦੇ ਸ਼ਾਬਦਿਕ ਅਰਥ ਦੇਦਿਆਂ ਲਿਖਿਆ ਹੈ ਉਹ ਥਾਂ ਜਿਥੇ ਗਰੀਬਾਂ/ਅਨਾਥਾਂ ਅਤੇ ਲੋੜਵੰਦਾਂ ਨੂੰ ਅੰਨ ਦਾ ਦਾਨ ਮਿਲੇ।

ਮੰਨਿਆ ਜਾਂਦਾ ਕਿ ਫ਼ਾਰਸੀ ਪ੍ਰੰਪਰਾ ਦੇ ਇਸ ਸ਼ਬਦ ਦੀ ਵਰਤੋਂ ਸ਼ੂਫ਼ੀਆਂ ਦੇ ਡੇਰਿਆਂ ਉਤੇ 12ਵੀਂ, 13ਵੀਂ ਸਦੀ ‘ਚ ਵੰਡੇ ਜਾਂਦੇ ਭੋਜਨ ਲਈ ਹੋਣੀ ਸ਼ੁਰੂ ਹੋ ਗਈ ਸੀ। ਸਿੱਖ ਧਰਮ ਵਿਚ ਇਸ ਦਾ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਹੋਇਆ ਜਦੋਂ ਗੁਰੂ-ਅਨੁਯਾਈਆਂ ਨੇ ਕਈ ਸੰਗਤਾਂ ਸਥਾਪਿਤ ਕੀਤੀਆਂ ਅਤੇ ਉਨ੍ਹਾਂ ‘ਚ ਭੋਜਨ ਵੰਡਣ ਦੀ ਵਿਵਸਥਾ ਕੀਤੀ । ਧਿਆਨ ਰਹੇ ਕਿ ਇਹ ਭੋਜਨ ਬਿਨਾਂ ਕਿਸੇ ਸਮਾਜਿਕ ਵਿਤਕਰੇ ਨਸਲ, ਜਾਤ, ਲਿੰਗ ਅਤੇ ਊਚ-ਨੀਚ ਦੇ ਇਕੋ ਪੰਕਤੀ ‘ਚ ਬੈਠ ਕੇ ਖਾਣਾ(ਛਕਣਾ) ਹੁੰਦਾ ਸੀ। ਇਸ ਲਈ ਲੰਗਰ ਦੇ ਨਾਲ ਪੰਗਤ (ਪੰਕਤੀ) ਸ਼ਬਦ ਜੁੜ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਿਥੇ-ਜਿਥੇ ਆਪਣੇ ਧਰਮ ਦਾ ਪ੍ਰਚਾਰ ਕਰਕੇ ਸੰਗਤਾਂ ਬਣਾਈਆਂ, ਉਥੇ-ਉਥੇ ਲੰਗਰ ਚਲਾਉਣ ਦੀ ਤਾਕੀਦ ਕੀਤੀ, ਜਿਵੇਂ ਰਾਜਾ ਸ਼ਿਵਨਾਭ, ਭੂਮੀਆ ਚੋਰ, ਮਲਕ ਭਾਗੋ ਆਦਿ ਨੂੰ। ਕਰਤਾਰਪੁਰ ‘ਚ ਗੁਰੂ ਜੀ ਨੇ ਆਪਣੀ ਖੇਤੀ ਦੀ ਉਪਜ ਵਿਚ ਇਹ ਪ੍ਰਥਾ ਚਲਾਈ ਦੱਸੀ ਜਾਂਦੀ ਹੈ। ਲੰਗਰ ‘ਚ ਪਾਈ ਜਾਣ ਵਾਲੀ ਰਸਦ ਸਿੱਖਾਂ ਦੀ ਘਾਲ-ਕਮਾਈ ਜਾਂ ਦਸਾਂ ਨਹੁੰਆਂ ਦੀ ਕਿਰਤ ‘ਚੋਂ ਖ਼ਰੀਦੀ ਜਾਂਦੀ ਸੀ। ‘ਦਸਵੰਧ ਲਈ ਕੱਢੀ ਰਕਮ ਜ਼ਿਆਦਾਤਰ ਲੰਗਰ ‘ਤੇ ਹੀ ਖ਼ਰਚ ਕੀਤੀ ਜਾਂਦੀ ਹੈ। ਇਸ ਨੂੰ ਗੁਰੂ ਕਾ ਲੰਗਰ” ਕਿਹਾ ਜਾਂਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਇਸ ਪ੍ਰਥਾ ਦਾ ਬਹੁਤ ਵਿਕਾਸ ਕੀਤਾ ।

ਰਾਇ ਬਲਵੰਤ ਅਤੇ ਸਤਾ ਡੂਮ ਦੀ ਵਾਰ ‘ਚ ਇਸ ਬਾਰੇ ਵਿਸਥਾਰ ਸਹਿਤ ਵਰਣਨ ਹੈ –
ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨਾ ਆਵੀ ਖਟੀਐ।। ( ਅੰਗ : 966 – 67 )

ਮਾਤਾ ਖੀਵੀ ਦਾ ਲੰਗਰ ‘ਵਿਸ਼ੇਸ਼ ਉੱਲੇਖ-ਯੋਗ ਹੈ-
ਬਲਵੰਤ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ ।
ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ।
ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ । ( ਅੰਗ : 967 ) ।

ਗੁਰੂ ਅਮਰਦਾਸ ਜੀ ਨੇ ਪਹਿਲੇ ਪੰਗਿਤੀ ਪਾਛੇ ਸੰਗਤਿ ਦਾ ਆਦੇਸ਼ ਦਿੱਤਾ ਹੋਇਆ ਸੀ। ਇਥੇ ਪੰਗਤਿ ਸ਼ਬਦ ਦਾ ਸੰਬੰਧ ਪੰਗਤੀ ‘ਚ ਬੈਠ ਕੇ ਲੰਗਰ ਛਕਣ ਨਾਲ ਹੈ। ਇਤਿਹਾਸ ਤੋਂ ਸਿੱਧ ਹੈ ਕਿ ਗੋਇੰਦਵਾਲ ਗੁਰੂ ਅਮਰਦਾਸ ਜੀ ਨੂੰ ਮਿਲਣ ਆਏ ਅਕਬਰ ਬਾਦਸ਼ਾਹ ਨੂੰ ਪਹਿਲਾਂ ਪੰਗਤ ‘ਚ ਬੈਠ ਕੇ ਲੰਗਰ ਛਕਣਾ ਪਿਆ। ਇਸ ਤਰ੍ਹਾਂ ਲੰਗਰ ਦੁਆਰਾ ਬਰਾਬਰਤਾ ਦਾ ਵਿਵਹਾਰਿਕ ਰੂਪ ਪੇਸ਼ ਕੀਤਾ ਜਾ ਸਕਿਆ। ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਲੰਗਰ ਲਈ ਭਾਈ ਜੇਠਾ (ਗੁਰੂ ਰਾਮਦਾਸ ਜੀ) ਜੰਗਲ ‘ਚੋਂ ਲੱਕੜਾਂ ਚੁਣ ਕੇ ਲਿਆਉਂਦੇ ਰਹੇ। ਅੰਮ੍ਰਿਤਸਰ ਦੀ ਸਥਾਪਨਾ ਨਾਲ, ਜੋ ਸਿੱਖ ਧਰਮ ਦਾ ਕੇਂਦਰ ਬਣਿਆ, ਉਥੇ ਸਭ ਲਈ ਲੰਗਰ ਦੀ ਵਿਵਸਥਾ ਦਾ ਆਯੋਜਨ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਨੂੰ ਸਿੱਖ ਧਰਮ ਦਾ ਇਕ ਬੁਨਿਆਦੀ ਸਮਾਜਿਕ ਵਿਵਹਾਰ ਬਣਾ ਦਿੱਤਾ। ਇਸ ਤੋਂ ਬਾਦ ਵਕਤ ਨਾਲ ਸਿੱਖ -ਸੰਗਤਾਂ, ਗੁਰੂਧਾਮਾਂ, ਗੁਰਦੁਆਰਿਆਂ ਦੀ ਸਥਾਪਨਾ ਹੁੰਦੀ ਗਈ, ਲੰਗਰ ਦੀ ਵਿਵਸਥਾ ਵੀ ਵਿਸਥਾਰ ਪਕੜਦੀ ਗਈ। ਇਸੇ ਪ੍ਰਰੰਪਰਾ ਨੂੰ ਹੋਰ ਪਕੇਰਾ ਕਰਨ ਲਈ ਵੱਖ-ਵੱਖ ਗੁਰੂ ਸਾਹਿਬਾਨ ਨੇ ਪੂਰਨ ਤੌਰ ’ਤੇ ਪਹਿਰਾ ਦਿੱਤਾ, ਜਿਸ ਦੀਆਂ ਅਨੇਕਾਂ ਮਿਸਾਲਾਂ ਇਤਿਹਾਸ ‘ਚ ਹਨ। ਲੰਗਰ ਦੀ ਸੇਵਾ ਨਿਭਾਉਣ ਵਾਲੇ ਕਈ ਗੁਰੂ ਸੇਵਕਾਂ ਅਤੇ ਕੁਝ ਪਿੰਡਾਂ ਦੇ ਨਾਮ ਵੀ ਇਤਿਹਾਸ ‘ਚ ਮਿਲਦੇ ਹਨ।

ਭਾਈ ਲੰਗਾਹ ਵੀ ਪੱਟੀ ਪਰਗਨੇ ਦੇ 84 ਪਿੰਡਾਂ ਦਾ ਚੌਧਰੀ ਸੀ। ਕਹਿੰਦੇ ਹਨ ਕਿ ਇਕ ਵਾਰ ਇਹ ਬੀਮਾਰ ਪੈ ਗਿਆ। ਹਰ ਪ੍ਰਕਾਰ ਦੇ ਯਤਨਾਂ ਅਤੇ ਸਖੀ ਸਰਵਰ ਦੀਆਂ ਮੰਨਤਾਂ ਦੇ ਬਾਵਜੂਦ ਇਹ ਠੀਕ ਨਾ ਹੋਇਆ। ਫਿਰ ਕਿਸੇ ਸਿੱਖ ਦੇ ਸੰਪਰਕ ‘ਚ ਆਉਣ ਕਾਰਨ ਪ੍ਰਮਾਤਮਾ ਦੀ ਭਗਤੀ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੁਆਰਾ ਸੰਚਾਲਿਤ ਧਰਮ ਵਿਚ ਵਿਸ਼ਵਾਸ ਪ੍ਰਗਟ ਕੀਤਾ। ਇਸ ਦੀ ਬੀਮਾਰੀ ਖਤਮ ਹੋ ਗਈ। ਜਦੋ ਪੂਰੀ ਤਰ੍ਹਾਂ ਠੀਕ ਹੋ ਗਿਆ ਤਾਂ ਗੁਰੂ ਅਰਜਨ ਦੇਵ ਜੀ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਆਇਆ।ਉਦੋਂ ਸਰੋਵਰ ਦੀ ਖੁਦਾਈ ਅਤੇ ਹਰਿਮੰਦਰ ਸਾਹਿਬ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ । ਇਸ ਨੇ ਉਸ ਮਹਾਨ ਕਾਰਜ ‘ਚ ਸਰੀਰਿਕ ਅਤੇ ਮਾਇਕ ਦੋਹਾਂ ਤਰ੍ਹਾਂ ਦੀ ਸਮਰਪਿਤ ਭਾਵਨਾ ਨਾਲ ਸੇਵਾ ਕੀਤੀ। ਇਸ ਦੀ ਸੇਵਾ ਭਾਵਨਾ ਨੂੰ ਮੁੱਖ ਰੱਖਦਿਆਂ ਗੁਰੂ ਜੀ ਨੇ ਇਸ ਨੂੰ ਆਪਣੇ ਇਲਾਕੇ ਦਾ ਮਸੰਦ ਥਾਪਿਆ। ਜਦੋਂ ਗੁਰੂ ਜੀ ਲਾਹੌਰ ਗਏ, ਤਾਂ ਉਨ੍ਹਾਂ ਦੇ ਨਾਲ ਪੰਜ ਗਏ ਸਿੱਖਾਂ ‘ਚ ਇਹ ਵੀ ਸ਼ਾਮਲ ਸੀ । ਇਸ ਨੇ ਗੁਰੂ ਜੀ ਦਾ ਲਾਹੌਰ ‘ਚ ਸਸਕਾਰ ਕੀਤਾ ।

ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਇਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਵੀ ਨਿਸ਼ਠਾਵਾਨ ਸੇਵਕ ਰਿਹਾ। ਇਹ ਤੇਗ ਦਾ ਵੀ ਬੜਾ ਧਨੀ ਸੀ । ਇਸ ਲਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੀ ਤਿਆਰ ਕੀਤੀ ਜਾ ਰਹੀ ਸੈਨਾ ਦੇ ਇਕ ਦਲ ਦਾ ਇਸ ਨੂੰ ਨਾਇਕ ਨਿਯੁਕਤ ਕੀਤਾ । ਜਦੋਂ ਛੇਵੇਂ ਗੁਰੂ ਸਾਹਿਬ ਲਾਹੌਰ ਗਏ ਤਾਂ ਉਨ੍ਹਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਵਾਲੀ ਥਾਂ ਉਤੇ ਇਕ ਸਮਾਰਕ ਬਣਵਾਇਆ ਅਤੇ ਉਸ ਦੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ ਇਸ ਨੂੰ ਸੌਂਪੀ। ਕਰੋੜ ਸਿੰਘੀਆ ਮਿਸਲ ਦਾ ਸ. ਬਘੇਲ ਸਿੰਘ ਇਸ ਦਾ ਵੰਸ਼ਜ ਸੀ ਮਾਈ ਭਾਗੋ ਵੀ ਇਸ ਦੇ ਛੋਟੇ ਭਰਾ ਪੀਰੋ ਸ਼ਾਹ ਦੀ ਪੋਤੀ ਸੀ, ਜੋ ਚਾਲੀ ਮੁਕਤਿਆਂ ਨੂੰ ਦਸਮ ਗੁਰੂ ਤੋਂ ਬਖ਼ਸ਼ਵਾਉਣ ਲਈ ਖਿਦਰਾਣੇ ਦੀ ਢਾਬ ਪਾਸ ਪਹੁੰਚੀ। ਭਾਈ ਲੰਗਾਹ ਨੇ ਗੁਰੂ ਘਰ ਵੱਲੋ ਚਲਾਈ ਲੰਗਰ ਪ੍ਰੰਪਰਾ ਨੂੰ ਕਾਇਮ ਰੱਖਿਆ।

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਾਉਂਟਾ ਸਾਹਿਬ ਅਤੇ ਅਨੰਦਪੁਰ ਸਾਹਿਬ ਵਿਚ ਲੰਗਰ-ਪ੍ਰਥਾ ਨੂੰ ਹੋਰ ਮਜ਼ਬੂਤ ਕੀਤਾ। ਉਨ੍ਹਾਂਅਨੁਸਾਰ ਤੇਗ ਦੇ ਨਾਲ-ਨਾਲ ਦੇਗ (ਲੰਗਰ) ਵੀ ਚਲਣੀ ਚਾਹੀਦੀ ਹੈ ( ਦੇਗ ਤੇਗ ਜਗ ਮੈ ਦੋਊ ਚਾਲੇ)। ਸਿੱਖ-ਮਿਸਲਾਂ ਵੇਲੇ ਲੰਗਰ ਦੀ ਵਿਵਸਥਾ ਨੇ ਤੇਗ ਨੂੰ ਚੱਲਣ ਲਈ ਸਦਾ ਉਭਾਰੀ ਰੱਖਿਆ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਸੁਲਤਾਨਉਲਕੌਮ ਜੱਸਾ ਸਿੰਘ ਆਹਲੂਵਾਲੀਆ ਨੇ ਵੀ ਇਸ ਮਰਿਆਦਾ ਦਾ ਭਲੀਭਾਂਤ ਸਤਿਕਾਰ ਕਾਇਮ ਰੱਖਿਆ। ਮਹਾਰਾਜਾ ਰਣਜੀਤ ਸਿੰਘ ਨੇ ਇਸ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਗੁਰਦੁਆਰਿਆਂ ਨਾਲ ਜਾਗੀਰਾਂ ਲਗਵਾਈਆਂ। ਸਮੇਂ ਦੇ ਬੀਤਣ ਨਾਲ ਇਹ ਪ੍ਰਥਾ ਹੋਰ ਵਿਕਾਸ ਕਰਦੀ ਗਈ। ਗੁਰ ਪੁਰਬਾਂ ਜਾਂ ਧਾਰਮਿਕ ਸਮਾਗਮਾਂ ‘ਚ ਖੁੱਲ੍ਹੇ ਮੈਦਾਨ ‘ਚ ਲੰਗਰ ਛਕਾਏ ਜਾਣ ਲੱਗੇ ਪਰ ਇਸ ਦੀ ਤਿਆਰੀ ‘ਚ ਸਾਰਿਆਂ ਦੇ ਯੋਗਦਾਨ ਦੀ ਥਾਂ ਨੌਕਰਾਂ ਤੋਂ ਲੰਗਰ ਤਿਆਰ ਕਰਵਾਏ ਜਾਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਸਭ ਦੇ ਸ਼ਾਮਲ ਹੋਣ ਅਤੇ ਆਪਣਾ ਯੋਗਦਾਨ ਪਾ ਕੇ ਸਮ-ਚੇਤਨਾ ਦੀ ਭਾਵਨਾ ਪੈਦਾ ਕਰਨ ਨੂੰ ਧੱਕਾ ਲਗ ਰਿਹਾ ਹੈ। ਸੇਵਾ ਭਾਵਨਾ ਦੀ ਥਾਂ ਪੁਰ ਦਿਹਾੜੀ ਉਜਰਤ ਨੇ ਲੈ ਲਈ ਹੈ। ਸ਼ਰਧਾ ਭਾਵਨਾ ਨਿਸ਼ਕਾਮਤਾ, ਵਪਾਰੀਕਰਨ ‘ਚ ਬਦਲ ਰਹੀ ਹੈ। ਪੱਛਮੀ ਸੱਭਿਆਚਾਰ ਦੇ ਪ੍ਰਭਾਵ ਅਤੇ ਸੀਮਾਵਾਂ ਕਰਕੇ ਵੀ ਕਈ ਖੁੱਲ੍ਹਾਂ ਲਈਆਂ ਜਾ ਰਹੀਆਂ ਹਨ ਅਤੇ ਪੰਗਤ ‘ਚ ਬੈਠਣ ਦੀ ਥਾਂ ਮੇਜਾਂ ਕੁਰਸੀਆਂ ‘ਤੇ ਬੈਠ ਕੇ ਲੰਗਰ ਛਕਣ ਦੀ ਗੱਲ ਤੁਰ ਪਈ ਹੈ। ਇਸ ਨਾਲ ਕਈ ਵਿਵਾਦ ਵੀ ਖੜ੍ਹੇ ਹੋ ਰਹੇ ਹਨ । ਇਸ ਗੌਰਵਮਈ ਪ੍ਰਥਾ ਨੂੰ ਸਹੀ ਅਤੇ ਮੌਲਿਕ ਭਾਵ ਇਸ ਦੇ ਅਸਲ ਪਰਿਪੇਖ ਨੂੰ ਕਾਇਮ ਰੱਖਣਾ ਸਮੇਂ ਦੀ ਮੰਗ ਹੈ ।

Tags: Dharmik newslanger prathasikh
Share405Tweet253Share101

Related Posts

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025

45 ਦਿਨਾਂ ਤੱਕ ਚੱਲਣ ਵਾਲਾ ਮਹਾਂ ਕੁੰਭ ਸਮਾਪਤ, ਬਣਿਆ ਦੁਨੀਆ ਦਾ ਸਭ ਤੋਂ ਵੱਡਾ ਸੰਗਮ

ਫਰਵਰੀ 27, 2025

Mahakumbh 2025: ਦੁਨੀਆ ਦੇ ਸਭ ਤੋਂ ਵੱਡੇ ਸੰਗਮ ਦਾ ਆਖਰੀ ਦਿਨ, ਹੁਣ ਤੱਕ 65 ਕਰੋੜ ਸ਼ਰਧਾਲੂ ਕਰ ਚੁੱਕੇ ਇਸ਼ਨਾਨ

ਫਰਵਰੀ 26, 2025

ਤਨਿਸ਼ਕਾ ਯਾਦਵ ਨੇ JEE Main Paper 2 ਵਿੱਚ ਆਲ ਇੰਡੀਆ ਤੀਸਰਾ ਰੈਂਕ ਕੀਤਾ ਹਾਸਲ

ਫਰਵਰੀ 23, 2025

ਮਹਾਕੁੰਭ ਭਗਦੜ ‘ਤੇ ਮਮਤਾ ਬੈਨਰਜੀ ਦਾ ਬਿਆਨ, ਘਟਨਾਵਾਂ ‘ਤੇ ਜਤਾਈ ਚਿੰਤਾ ਕਿਹਾ ਇਹ…ਪੜ੍ਹੋ ਪੂਰੀ ਖਬਰ

ਫਰਵਰੀ 18, 2025

‘ਨਮਸਤੇ ਯੋਜਨਾ’ ਤਹਿਤ ਸਫਾਈ ਕਰਮਚਾਰੀਆਂ ਨੂੰ ਵੰਡੀਆਂ PPE ਕਿੱਟਾਂ, ਦੇਖੋ ਕਿਹੜੇ ਲੋਕਾਂ ਨੂੰ ਮਿਲੇਗਾ ਇਸ ਯੋਜਨਾ ਦਾ ਲਾਭ

ਫਰਵਰੀ 18, 2025
Load More

Recent News

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮਈ 15, 2025

ਪਾਸਪੋਰਟ ਬਣਵਾਉਣ ਵਾਲਿਆਂ ਲਈ ਜਰੂਰੀ ਖਬਰ, ਆਈ ਵੱਡੀ ਤਬਦੀਲੀ

ਮਈ 15, 2025

ਵਾਟਰ ਕੂਲਰ ਤੇ ਪਾਣੀ ਪੀਣ ਗਿਆ ਸੀ ਮਜਦੂਰ, ਵਾਪਰੀ ਅਜਿਹੀ ਘਟਨਾ, ਪੜ੍ਹੋ ਪੂਰੀ ਖਬਰ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.