ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਮਾਨ ਨੇ 7000 ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਸਿਮਰਨਜੀਤ ਮਾਨ ਨੇ ਨੱਕੋ – ਨੱਕ ਮੁਕਾਬਲੇ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾਇਆ।
ਭਾਜਪਾ ਦੇ ਕੇਵਲ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ ਦੇ ਬੀਬੀ ਕਮਲਜੀਤ ਕੌਰ ਅਤੇ ਕਾਂਗਰਸ ਦੇ ਦਲਵੀਰ ਗੋਲਡੀ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਦੌਰ ‘ਚ ਹੀ ਪਛੜ ਗਏ ਸੀ ਜੋ ਕਿ ਵੋਟਾਂ ਦੀ ਪੂਰੀ ਗਿਣਤੀ ਦੌਰਾਨ ਮੁਕਾਬਲੇ ‘ਚ ਆ ਹੀ ਨਹੀਂ ਸਕੇ।
ਸਗੋਂ ਪੂਰਾ ਮੁਕਾਬਲਾ ਸਿਮਰਨਜੀਤ ਮਾਨ ਅਤੇ ਗੁਰਮੇਲ ਘਰਾਚੋਂ ਵਿਚਕਾਰ ਹੀ ਰਿਹਾ






