ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਿਹਗੜ੍ਹ ਸਾਹਿਬ ਦੀ ਪੁਲਸ ਵੱਲੋਂ ਹਾਊਸ ਅਰੈਸਟ ਭਾਵ ਕਿ ਘਰ ‘ਚ ਨਜ਼ਰਬੰਦ ਕੀਤਾ ਗਿਆ ਹੈ।ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ‘ਚ ਤਾਇਨਾਤ ਨਜ਼ਰ ਆ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਧੂਰੀ ਵਿਖੇ ਦਿੱਤੇ ਧਰਨੇ ‘ਚ ਜਾਣ ਵਾਲੇ ਹਨ।ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ‘ਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ।
ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੇ ਵੱਲੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ ‘ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।