ਫਿਰੋਜ਼ਪੁਰ ’ਚ ਕਰਵਾਏ ਗਏ ਇੱਕ ਜਗਰਾਤੇ ‘ਚ ਭੇਟਾ ਗਾਉਣ ਦੌਰਾਨ ਭੇਟਾਂ ਗਾਉਣ ਆਏ ਹੁਸ਼ਿਆਰਪੁਰ ਦੇ ਮਸ਼ਹੂਰ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਿਸ ਦੀ ਇੱਕ ਵੀਡਿਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਗਾਇਕ ਸੋਹਣ ਲਾਲ ਸੈਣੀ ਇੱਕ ਮਸ਼ਹੂਰ ਗਾਇਕ ਸਨ ਤੇ ਉਹ ਲੰਬੇ ਸਮੇਂ ਤੋਂ ਜਗਰਾਤੇ ’ਚ ਮਾਤਾ ਦੀਆਂ ਭੇਟਾਂ ਗਾਉਂਦੇ ਆ ਰਹੇ ਸਨ। ਸੋਹਣ ਲਾਲ ਸੈਣੀ ਦੀਆਂ ਕਈ ਆਡੀਓ ਕੈਸਟਾਂ ਅਤੇ ਭੇਟਾਂ ਵੀ ਮਾਰਕੀਟ ’ਚ ਮਸ਼ਹੂਰ ਹੋਈਆਂ ਸਨ।