ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ SIT ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਦੋਂ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਦਰਜ ਐਫ.ਆਈ.ਆਰ. ਨੰ. 63 ਵਿਚ ਡੇਰਾ ਮੁਖੀ ਦਾ ਨਾਂਅ ਸ਼ਾਮਿਲ ਸੀ। ਉਨ੍ਹਾਂ ਕਿਹਾ ਕਿ ਐਸ.ਆਈ.ਟੀ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ ‘ਤੇ ਸ਼ੱਕ ਪੈਦਾ ਕਰਦੀ ਹੈ ।