ਬੁੱਧਵਾਰ, ਨਵੰਬਰ 5, 2025 08:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਡੇਰਾ ਪ੍ਰੇਮੀਆਂ ਨੇ ਕੀਤੀ ਸੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ : SIT

by propunjabtv
ਜੂਨ 2, 2021
in ਦੇਸ਼
0

ਚੰਡੀਗੜ੍ਹ, 2 ਜੂਨ, 2021:ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀਗੁਰੂ  ਗ੍ਰੰਥ ਸਾਹਿਬ ਦਾ ਪਹਿਲਾ ਸਰੂਪ ਚੋਰੀ ਹੋਣ  ਤੋਂ  ਛੇ ਸਾਲ ਬਾਅਦ ਆਈ ਜੀ ਐਸ ਪੀ ਐਸ ਪਰਮਾਰ ਦੀ ਅਗਵਾਈ ਵਾਲੀ ਐਸ ਆਈ ਟੀ ਨੇ ਇਹ ਨਿਚੋੜ ਕੱਢਿਆ ਹੈ ਕਿ ਸਿਰਸਾ ਆਧਾਰਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ।

ਐਸ ਆਈ ਟੀ ਵੱਲੋਂ ਜਾਂਚ ਬਾਰੇ ਤਿਆਰ ਕੀਤੇ ਇਕ ਨੋਟ ਵਿਚ ਦੱਸਿਆ ਗਿਆ ਹੈ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਤੇ ਉਸਦੇ ਸਾਥੀਆਂ ਨੇ ਬੇਅਦਬੀ ਦੀਆਂ ਇਹ ਘਟਨਾਵਾਂ ਕੀਤੀਆਂ ਹਨ। ਬਿੱਟੂ ਦੀ ਬਾਅਦ  ਵਿਚ ਨਾਭਾ ਜੇਲ੍ਹ ਵਿਚ ਗੈਂਗਸਟਰਾਂ ਨੇ ਹੱਤਿਆ ਕਰ ਦਿੱਤੀ ਸੀ।

ਇਹਨਾਂ ਮੁਲਜ਼ਮਾਂ ਵਿਚ ਸੁਖਜਿੰਦਰ ਸਿੰਘ ਸੰਨੀ ਕਾਂਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਪਰਦੀਪ ਸਿੰਘ ਉਰਫ ਰਾਜੂ ਧੋਦੀ, ਰਣਦੀਪ ਸਿੰਘ ਉਰਫ ਨੀਲਾ ਅਤੇ ਕੁਝ ਹੋਰ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੁੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫਤਾਰ ਕੀਤਾ ਸੀ। ਇਹਨਾਂ ਲੋਕਾਂ ਨੂੰ ਅਪਰੇਸ਼ਨ ’ਸਰਜੀਕਲ ਸਟ੍ਰਾਈਕਸ’ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ।

ਇਹ ਦੱਸਿਆ ਗਿਆ ਹੈ ਕਿ ਇਹਨਾਂ ਦੀ ਗ੍ਰਿਫਤਾਰੀ ਸੌਖੀ ਨਹੀਂ ਸੀ । ਇਹ ਮੁਲਜ਼ਮ ਵੱਖ ਵੱਖ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਚੁੱਕੇ ਸਨ ਤੇ ਇਹਨਾਂ ਨੇ ਪਿਛਲੇ ਛੇ ਸਾਲਾਂ ਵਿਚ ਵੱਖ ਵੱਖ ਲੀਗਲ ਚੈਨਲਾਂ ਰਾਹੀਂ ਗ੍ਰਿਫਤਾਰੀ ਤੋਂ ਬਚਣ ਦਾ ਹਰ ਹੀਲਾ ਕੀਤਾ ਸੀ।ਵਿਰੋਧੀ ਧਿਰ ਦੇ ਨਾਲ ਨਾਲ ਕੁਝ ਕਾਂਗਰਸੀਆਂ ਵੱਲੋਂ ਵੀ ਸਰਕਾਰ ’ਤੇ ਉਂਗਲ ਚੁੱਕਣ ਕਾਰਨ ਟੀਮ ’ਤੇ ਬਹੁਤ ਦਬਾਅ ਸੀ।

ਦਿਲਚਸਪੀ ਵਾਲੀ ਗੱਲ ਇਹ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਵਿਚ ਡੇਰੇ ਦੇ ਉਹਨਾਂ ਹੀ ਪ੍ਰੇਮੀਆਂ ਦਾ ਟੋਲਾ ਸ਼ਾਮਲਹੈ  ਜਿਸਦਾ ਜ਼ਿਕਰ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪਹਿਲੀ ਐਸ ਆਈ ਟੀ ਨੇ ਕੀਤਾ ਸੀ। ਖੱਟੜਾ ਦੀ ਰਿਪੋਰਟ ਸਰਕਾਰ  ਨੇ ਪ੍ਰਵਾਨ ਨਹੀਂ ਕੀਤੀ ਸੀ ਤੇ ਸੀ ਬੀ ਆਈ ਨੇ ਵੀ ਇਹ ਮੰਨਣ ਤੋਂ ਇਨਕਾਰ ਕੀਤਾ ਸੀ ਕਿ ਡੇਰਾ ਪ੍ਰੇਮੀ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਸਨ।

ਇਸ ਸਾਲ ਜਨਵਰੀ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੱਟੜਾ ਦੀ ਅਗਵਾਈ ਵਾਲੀ ਐਸ ਆਈ ਟੀ ਭੰਗ ਕਰ ਦਿੱਤੀ ਸੀ ਤੇ ਪੰਜਾਬ ਸਰਕਾਰ ਨੇ ਆਈ ਜੀ ਐਸ ਪੀ ਐਸ ਪਰਮਾਰ ਨੂੰ ਐਸ ਆਈ ਟੀ ਦਾ ਅਗਲਾ ਮੁਖੀ ਲਗਾਇਆ ਸੀ। ਇਸ ਵਿਚ ਡੀ ਆਈ ਜੀ ਖੱਟੜਾ ਤੇ ਏ ਆਈ ਜੀ ਰਾਜਿੰਦਰ ਸਿੰਘ ਸੋਹਲ ਮੈਂਬਰ ਹਨ।

ਨੋਟ ਮੁਤਾਬਕ ਬੇਅਦਬੀ ਘਟਨਾਵਾਂ ਵਾਪਰਨ ਦਾ ਬੀਜ ਸਿੱਖ ਪ੍ਰਚਾਰਕ ਹਰਜਿੰਦਰ ਸਿੰਘ ਮਾਂਝੀ ਵੱਲੋਂ 2015 ਦੇ ਸ਼ੁਰੂ ਵਿਚ ਬੁਰਜ ਜਵਾਹਰ ਸਿੰਘ ਵਾਲਾ ਵਿਚ ਲਗਾਏ ਗਏ ਦੀਵਾਨ ਵਿਚ ਬੀਜਿਆ ਗਿਆ ਸੀ। ਉਸ ਦੀਵਾਨ ਵਿਚ ਸਿੱਖ ਪ੍ਰਚਾਰਕ ਨੇ ਲੋਕਾਂ ਨੂੰ ਡੇਰਾ ਸੱਚਾ ਸੌਦਾ ਛੱੜਣ ਵਾਲੇ ਕਿਹਾ ਸੀ। ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਗੁਰੂ ਮੰਨਦੇ ਹਨ ਤੇ ਡੇਰਾ ਪ੍ਰੇਮੀਆਂ ਵਾਂਗ ਕਿਸੇ ਮਨੁੱਖ ਨੁੰ ਆਪਣਾ ਗੁਰੂ ਨਹੀਂ ਮੰਨਦੇ।  ਇਸ ਤੋਂ ਡੇਰਾ ਪ੍ਰੇਮੀ ਖਾਸ ਤੌਰ ’ਤੇ ਮਹਿੰਦਰਪਾਲ ਸਿੰਘ ਬਿੱਟੂ ਭੜਕ ਉਠੇ ਤੇ ਉਹਨਾਂ ਬਦਲਾ ਲੈਣ ਲਈ ਸਾਜ਼ਿਸ਼ ਰਚੀ।

ਬਿੱਟੂ ਦੇ ਖਾਸ ਆਦਮੀ ਸੁਖਜਿੰਦਰ ਸਿੰਘ ਉਰ ਸੰਨੀ ਕਾਂਡਾ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ। ਸੰਨੀ ਨੇ ਹੀ ਸਿੱਖਾਂ ਖਿਲਾਫ ਬੇਹੱਦ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਵਿਚ ਸੁੱਟੇ। ਸਨੀ ਤੇ ਸ਼ਕਤੀ ਨੇ ਬਾਅਦ ਵਿਚ ਫਟੀ ਹੋਏ ਸਰੂਪ ਨੁੰ ਬਿੱਟੂ ਨੂੰ ਸੌਂਪ ਦਿੱਤਾ। ਰਾਜੂ ਧੋਂਦੀ ਨੇ ਸਰੂਪ ਦੇ 100 ਅੰਗ ਨਹਿਰ ਵਿਚ ਸੁੱਟ ਦਿੱਤੇ।
ਰਿਪੋਰਟ ਮੁਤਾਬਕ ਸਰਜੀਕਲ ਸਟ੍ਰਾਈਕ ਲਈ ਬਹੁਤ ਬਾਰੀਕੀ ਨਾਲ ਤਿਆਰੀ ਕੀਤੀ ਗਈ ਸੀ।  ਇਹ ਬਹੁਤ ਗੁਪਤ ਐਕਸ਼ਨ ਸੀ ਤਾਂ ਜੋ ਮੁਲਜ਼ਮਾਂ ਨੂੰ ਗ੍ਰਿਫਤਾਰੀ ਤੋਂ ਬਚਣ ਦਾ ਮੌਕਾ ਨਾ ਮਿਲ ਸਕੇ।

Tags: Dera devoteesdesecratedguru granth sahibinsultsit
Share200Tweet125Share50

Related Posts

ਭਾਰਤ-ਪਾਕਿਸਤਾਨ ਸਰਹੱਦ ਨੇੜੇ ਏਕੇ-ਸੀਰੀਜ਼ ਅਸਾਲਟ ਰਾਈਫਲਾਂ ਅਤੇ ਪਿਸਤੌਲ ਬਰਾਮਦ

ਨਵੰਬਰ 5, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025

ਆਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਨਵੰਬਰ 3, 2025

ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ : ਹਫ਼ਤੇ ਵਿੱਚ 6 ਦਿਨ ਚੱਲੇਗੀ

ਨਵੰਬਰ 2, 2025

PM ਮੋਦੀ ਨੇ ਆਂਧਰਾ ਪ੍ਰਦੇਸ਼ ‘ਚ ਮਚੀ ਭਗਦੜ ‘ਤੇ ਦੁੱਖ ਕੀਤਾ ਪ੍ਰਗਟ, ਮ੍ਰਿ/ਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਐਲਾਨ

ਨਵੰਬਰ 1, 2025

ਦਿੱਲੀ ‘ਚ ਸਖ਼ਤ ਹੋਏ ਨਿਯਮ, ਅੱਜ ਤੋਂ ਇਨ੍ਹਾਂ ਵਾਹਨਾਂ ਦੀ Entry ਪੂਰੀ ਤਰ੍ਹਾਂ Ban; ਨਿਯਮਾਂ ਦੀ ਉਲੰਘਣਾ ਕਰਨ ‘ਤੇ ਲੱਗੇਗਾ ਭਾਰੀ ਜੁਰਮਾਨਾ

ਨਵੰਬਰ 1, 2025
Load More

Recent News

ਪੰਜਾਬ ਸਰਕਾਰ ਵਲੋਂ PSPCL ਦਾ ਡਾਇਰੈਕਟਰ ਨੂੰ ਕੀਤਾ ਬਰਖ਼ਾਸਤ

ਨਵੰਬਰ 5, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

ਚੰਡੀਗੜ੍ਹ ‘ਚ ਤਾਬੜਤੋੜ ਫਾਇਰਿੰਗ, ਪੁਲਿਸ ਨੇ ਪੂਰਾ ਇਲਾਕਾ ਕੀਤਾ ਸੀਲ

ਨਵੰਬਰ 5, 2025

ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦੀਆਂ ਨਵੀਆਂ ਦਰਾਂ

ਨਵੰਬਰ 5, 2025

ਡਾ. ਬਲਜੀਤ ਕੌਰ ਨੇ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਕੀਤੀ ਸ਼ੁਰੂਆਤ

ਨਵੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.