ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਰਾਮ ਰਹੀਮ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁਖੀ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਡੀਐਸਪੀ ਲਖਬੀਰ ਸਿੰਘ ਅਤੇ ਇੱਕ ਇੰਸਪੈਕਟਰ ਯਾਨੀ ਕੁੱਲ 4 ਮੈਂਬਰਾਂ ਦੀ ਟੀਮ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪਹੁੰਚ ਗਈ ਹੈ।
ਬੇਅਦਬੀ ਦਾ ਮਾਮਲਾ 2015 ਦਾ ਹੈ। ਡੇਰਾ ਮੁਖੀ ਨੂੰ ਪੁੱਛੇ ਜਾਣ ਵਾਲੇ ਸਵਾਲਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਹਾਲਾਂਕਿ ਐਸਆਈਟੀ ਮੁਖੀ ਐਸਪੀਐਸ ਪਰਮਾਰ ਦਾ ਕਹਿਣਾ ਹੈ ਕਿ ਸਵਾਲ ਤੈਅ ਨਹੀਂ ਹੋਣਗੇ। ਰਾਮ ਰਹੀਮ ਸਾਡੇ ਸਵਾਲਾਂ ਦਾ ਜਵਾਬ ਕੀ ਦਿੰਦਾ ਹੈ, ਇਸ ‘ਤੇ ਵੀ ਬਹੁਤ ਕੁਝ ਨਿਰਭਰ ਕਰੇਗਾ। ਰਾਮ ਰਹੀਮ ਦੇ ਜਵਾਬ ਤੋਂ ਹੀ ਨਵੇਂ ਸਵਾਲ ਉੱਠ ਸਕਦੇ ਹਨ।