3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਐਮ) ਅੱਗੇ 13 ਮੁਲਜ਼ਮਾਂ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਸਜ਼ਾ ਯੋਗ ਬਣਾਉਣ ਲਈ ਨਵੀਂ ਧਾਰਾਵਾਂ ਸ਼ਾਮਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੈ। ਐਸਆਈਟੀ ਦੇ ਜਾਂਚ ਅਧਿਕਾਰੀ ਵਿੱਦਿਆਰਾਮ ਦਿਵਾਕਰ ਨੇ ਆਈਪੀਸੀ ਦੀਆਂ ਧਾਰਾਵਾਂ 279, 338 ਅਤੇ 304ਏ ਦੀ ਥਾਂ ਵਾਰੰਟ ਵਿੱਚ ਨਵੀਂ ਧਾਰਾਵਾਂ ਜੋੜਨ ਲਈ ਸੀਜੇਐਮ ਦੀ ਅਦਾਲਤ ਵਿੱਚ ਪਿਛਲੇ ਹਫ਼ਤੇ ਅਰਜ਼ੀ ਦਾਇਰ ਕੀਤੀ ਸੀ।
ਜਾਂਚ ਅਧਿਕਾਰੀ ਨੇ ਧਾਰਾ 279 ਨੂੰ ਬਦਲ ਕੇ ਭਾਰਤੀ ਦੰਡਾਵਲੀ ਦੀ ਧਾਰਾ 307 (ਕਤਲ ਦੀ ਕੋਸ਼ਿਸ਼), 326 (ਸਵੈ-ਇੱਛਾ ਨਾਲ ਖਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਗੰਭੀਰ ਸੱਟ ਪਹੁੰਚਾਉਣ), 34 (ਕਈ ਵਿਅਕਤੀਆਂ ਦੁਆਰਾ ਸਾਂਝੇ ਇਰਾਦੇ ਨੂੰ ਅੱਗੇ ਵਧਾਉਣ ਲਈ ਕੀਤੇ ਗਏ ਕੰਮ) ਜੋੜਨ ਦੀ ਬੇਨਤੀ ਕੀਤੀ ਹੈ।