ਸੋਮਵਾਰ, ਅਗਸਤ 10, 2026 10:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ SIT 6 ਮਹੀਨਿਆਂ ‘ਚ ਕਰੇਗੀ ਜਾਂਚ, SC ‘ਚ SLP ਪਾਉਣ ਦਾ ਫ਼ੈਸਲਾ : ਜਾਖੜ

by propunjabtv
ਅਪ੍ਰੈਲ 28, 2021
in ਪੰਜਾਬ
0

ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਸਰਕਾਰ ਵੱਲੋਂ ਗਠਿਤ ਕੀਤੀ ਜਾ ਰਹੀ ਐੱਸ. ਆਈ. ਟੀ. ਅਗਲੇ 6 ਮਹੀਨਿਆਂ ਦੌਰਾਨ ਆਪਣੀ ਰਿਪੋਰਟ ਦੇਵੇਗੀ ਤਾਂ ਕਿ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦੁਆਈ ਜਾ ਸਕੇ। ਜਾਖੜ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁਝ ਟਿੱਪਣੀਆਂ ਨੂੰ ਲੈ ਕੇ ਸੁਪਰੀਮ ਕੋਰਟ ’ਚ ਐੱਸ.ਐੱਲ.ਪੀ. (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਦੇਸ਼ ’ਚ ਕਿਉਂਕਿ ਕੋਵਿਡ ਕੇਸ ਸਿਖ਼ਰ ’ਤੇ ਹੈ ਅਤੇ ਸੁਪਰੀਮ ਕੋਰਟ ’ਚ ਵੀ ਬਹੁਤ ਘੱਟ ਜੱਜ ਕੇਸਾਂ ਦੀ ਸੁਣਵਾਈ ਕਰ ਰਹੇ ਹਨ, ਇਸ ਲਈ ਸਰਕਾਰ ਐੱਸ. ਐੱਲ. ਪੀ. ਪਾਉਣ ਦਾ ਫ਼ੈਸਲਾ ਲਿਆ ਹੈ ਤਾਂ ਜੋ ਹਾਈ ਕੋਰਟ ਦੇ ਫ਼ੈਸਲੇ ’ਤੇ ਸੁਪਰੀਮ ਕੋਰਟ ਆਪਣਾ ਫੈਸਲਾ ਜਲਦੀ ਦੇ ਸਕੇ।
ਜਾਖੜ ਨੇ ਕਿਹਾ ਕਿ ਕਾਂਗਰਸ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਨਿਰਦੋਸ਼ ਲੋਕਾਂ ’ਤੇ ਪੁਲਸ ਫਾਇਰਿੰਗ ਦੇ ਮਾਮਲੇ ’ਚ ਦੋਸ਼ੀਆਂ ਦੀ ਪਛਾਣ ਕਰਨ ਅਤੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਲਈ ਵਚਨਬੱਧ ਹੈ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਵੀ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ ਅਤੇ ਉਸ ਨੂੰ ਵੇਖਦੇ ਹੋਏ ਤੈਅ ਸਮੇਂ ਦੇ ਅੰਦਰ ਮੁੱਖ ਮੰਤਰੀ ਐੱਸ. ਆਈ. ਟੀ. ਤੋਂ ਜਾਂਚ ਦਾ ਕਾਰਜ ਸੰਪੰਨ ਕਰਵਾ ਕੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਇਹ ਵੀ ਤੈਅ ਕਰ ਦੇਵੇਗੀ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਦੇ ਕਹਿਣ ’ਤੇ ਦਿੱਤੇ ਗਏ ਸੀ। ਉਨ੍ਹਾਂ ਕਿਹਾ ਕਿ ਨਵੀਂ ਐੱਸ.ਆਈ.ਟੀ. ਨਿਰਪੱਖ ਤੌਰ ’ਤੇ ਕੰਮ ਕਰੇਗੀ ਅਤੇ ਮੁੱਖ ਮੰਤਰੀ ਵੱਲੋਂ ਇਸ ’ਚ ਸ਼ਾਮਲ ਕੀਤੇ ਜਾਣ ਵਾਲੇ ਪੁਲਸ ਅਧਿਕਾਰੀਆਂ ਨੂੰ ਜਲਦ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਗੱਲ ਲਈ ਵਚਨਬੱਧ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਕਿਸੇ ਵੀ ਹਾਲਤ ’ਚ ਬਖਸ਼ੇ ਨਹੀਂ ਜਾਣਗੇ, ਚਾਹੇ ਉਹ ਕਿੰਨੇ ਵੀ ਉਚੇ ਸਿਆਸੀ ਅਹੁਦੇ ’ਤੇ ਕਿਉਂ ਨਾ ਹੋਵੇ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ। ਉਨ੍ਹਾਂ ਨੇ ਮੀਡੀਆ ’ਚ ਚੱਲ ਰਹੀਆਂ ਚਰਚਾਵਾਂ ’ਤੇ ਰੋਕ ਲਗਾਉਂਦੇ ਕਿਹਾ ਕਿ ਇਹ ਸਾਡੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਅਤੇ ਪਾਰਟੀ ਦੇ ਅੰਦਰ ਜੋ ਗੱਲ ਹੋਈ ਹੈ, ਉਸ ਨੂੰ ਜਨਤਕ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿ ਉਹ ਆਪਣੇ ਅਹੁਦੇ ’ਤੇ ਪਹਿਲੇ ਦੀ ਤਰ੍ਹਾਂ ਹੀ ਕੰਮ ਕਰ ਰਹੇ ਹਨ।

Tags: congress presidentsunil jakhar
Share200Tweet125Share50

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.