Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਦੇ ਅਲਟੀਮੇਟਮ ਮਗਰੋਂ ਇੱਕ ਵਾਰ ਫਿਰ ਹਲਚਲ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਸੋਮਵਾਰ ਨੂੰ ਸਿੱਧੂ ਮੂਸੇਵਾਲਾ ਦੀ ਹਵੇਲੀ SIT ਪਹੁੰਚੀ। ਜਿੱਥੇ SIT ਦੇ ਅਧਿਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨਾਲ ਗੱਲਬਾਤ ਕਰ ਰਹੇ ਹਨ। SIT ਸਿੱਧੂ ਦੇ ਪਿਤਾਜੀ ਦੀ ਨਾਰਾਜ਼ਗੀ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਬਲਕੌਰ ਸਿੱਧੂ ਨੇ ਆਪਣੇ ਬੇਟੇ ਦੇ ਕਤਲਾਂ ਨੂੰ ਸਜ਼ਾ ਅਤੇ ਖੁਦ ਨੂੰ ਇਨਲਾਫ਼ ਨਾ ਮਿਲਣ ‘ਤੇ ਨਾਰਾਜ਼ਗੀ ਜਾਹਰ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਛੱਡਣ ਦੀ ਗੱਲ ਵੀ ਕੀਤੀ ਸੀ। ਜਿਸ ਤੋਂ ਬਾਅਦ ਇਹ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ।
ਉਧਰ ਇਸ ਮਾਮਲੇ ‘ਚ ਸੀਐਮ ਭਗਵੰਤ ਮਾਨ ਦਾ ਬਿਆਨਾ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਗਾਇਕ ‘ਤੇ ਹਮਲਾ ਕਰਨ ਅਤੇ ਕਤਲ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਵਿਚ ਮੌਜੂਦ ਦੋਸ਼ੀਆਂ ਵਿਰੁੱਧ ‘ਰੈੱਡ ਕਾਰਨਰ ਨੋਟਿਸ’ ਜਾਰੀ ਕਰੇ ਤਾਂ ਜੋ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਜਾ ਸਕੇ।
ਮੁੱਖ ਮੰਤਰੀ ਨੇ ਪਠਾਨਕੋਟ ‘ਚ ਕਿਹਾ, “ਅਸੀਂ ਨਿਆਂ ਯਕੀਨੀ ਬਣਾਉਣ ਵਿੱਚ ਆਪਣੇ ਵਲੋਂ ਦੇਰੀ ਨਹੀਂ ਕਰ ਰਹੇ। ਹਰ ਰੋਜ਼ ਕਿਸੇ ਨਾ ਕਿਸੇ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਜਿੱਥੇ ਵੀ ਸਾਨੂੰ ਲੀਡ ਮਿਲਦੀ ਹੈ, ਅਸੀਂ ਕੇਸ ਵਿੱਚ ਗ੍ਰਿਫਤਾਰੀਆਂ ਕਰਦੇ ਹਾਂ।” ਮਾਨ ਸੋਮਵਾਰ ਨੂੰ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਠਾਨਕੋਟ ਪੁੱਜੇ ਹੋਏ ਸਈ। ਜਿੱਥੇ ਉਨ੍ਹਾਂ ਨੇ ਮੂਸੇਵਾਲਾ ਦੇ ਕਤਲ ਦੀ ਘਟਨਾ ਨੂੰ ਬਹੁਤ ਗੰਭੀਰ ਮਾਮਲਾ ਦੱਸਿਆ।
ਇਹ ਵੀ ਪੜ੍ਹੋ: CIA ਸਟਾਫ ਨਾਲ ਹੋਏ ਮੁਕਾਬਲੇ ‘ਤੇ ਗੈਂਗਸਟਰ ਜਤਿੰਦਰ ਜਿੰਦੀ ਨੇ ਵੀਡੀਓ ਸ਼ੇਅਰ ਕਰ ਦਿੱਤੀ ਸਫ਼ਾਈ, ਵੇਖੋ ਕੀ ਕਿਹਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h