ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਇੱਕ ਵਾਰ ਫ਼ਿਰ ਪੁੱਛਗਿੱਛ ਕਰੇਗੀ। ਇਸ ਮਾਮਲੇ ‘ਚ SIT ਨੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਹੈ। ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਸਵੇਰੇ 10.30 ਵਜੇ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕੀ ਰਾਸ਼ਟਰਪਤੀ ਬਾਇਡਨ ਨੇ ਵਿਦਿਆਰਥੀ ਕਰਜ਼ੇ ਮੁਆਫ਼ ਕਰਨ ਦਾ ਐਲਾਨ,ਪੜ੍ਹੋ..
ਜਿਕਰਯੋਗ ਹੈ ਕਿ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਨੂੰ ਪਿਛਲੇ ਸਾਲ 16 ਜੂਨ ਨੂੰ ਤਲਬ ਕੀਤਾ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੇ ਐਸਆਈਟੀ ਅੱਗੇ ਪੇਸ਼ ਹੋਣ ਤੋਂ ਅਸਮਰੱਥਾ ਪ੍ਰਗਟਾਈ ਸੀ। ਇਸ ਤੋਂ ਬਾਅਦ ਉਸ ਨੂੰ ਮਿਲਣ ਲਈ 22 ਜੂਨ ਦਾ ਦਿਨ ਤੈਅ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਪਿਛਲੇ ਸਾਲ ਸੇਵਾਮੁਕਤ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਲੀਬਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ।
ਦੱਸਣਯੋਗ ਹੈ ਕਿ ਸੁਖਬੀਰ ਬਾਦਲ 2015 ਵਿੱਚ ਕੋਟਕਪੂਰਾ ਗੋਲੀ ਕਾਂਡ ਵੇਲੇ ਸੂਬੇ ਦੇ ਗ੍ਰਹਿ ਮੰਤਰੀ ਸਨ।