ਕੋਟਕਪੂਰਾ ਗੋਲੀ ਕਾਂਡ ਸੰਬੰਧੀ ਐਸਆਈਟੀ ਅੱਜ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛ-ਗਿੱਛ ਕਰ ਸਕਦੀ ਹੈ।ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਸ਼ੱਕ ਬਰਕਰਾਰ ਹੈ। ਕਿਉਂਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਸੰਮਨ ਨਾ ਮਿਲਣ ਦਾ ਦਾਅਵਾ ਕਰਦੇ ਰਹੇ ਹਨ।
ਹਾਲਾਂਕਿ ਉਨ੍ਹਾਂ ਨੂੰ ਕੋਰੀਅਰ ਰਾਹੀਂ ਵੀ ਸੰਮਨ ਭੇਜੇ ਗਏ ਹਨ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਸ਼ੁਰੂ ਕਰਨੀ ਹੈ, ਪਰ ਜਾਂਚ ਟੀਮ ਇਸ ਗੱਲ ਨੂੰ ਲੈ ਕੇ ਵੀ ਦੁਚਿੱਤੀ ਵਿੱਚ ਹੈ ਕਿ ਉਹ ਜਾਂਚ ਵਿੱਚ ਸ਼ਾਮਲ ਹੋਣਗੇ ਜਾਂ ਨਹੀਂ।ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ 30 ਸਤੰਬਰ 2022 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਸੰਮਨ ਨਾ ਮਿਲਣ ਦਾ ਦਾਅਵਾ ਕੀਤਾ ਸੀ, ਉਦੋਂ ਐਸਆਈਟੀ ਦੇ ਮੁਖੀ ਏਡੀਜੀਪੀ ਐਲ ਕੇ ਯਾਦਵ ਨੇ ਉਨ੍ਹਾਂ ਦੇ ਘਰ ਦੋ ਵਾਰ ਸੰਮਨ ਭੇਜੇ ਸਨ, ਪਰ ਹਰ ਵਾਰ ਪੁਲੀਸ ਅਧਿਕਾਰੀ ਨੂੰ ਸੁਖਬੀਰ ਬਾਦਲ ਦੇ ਵਿਦੇਸ਼ ‘ਚ ਹੋਣ ਦੀ ਗਲ਼ ਕਹੀ ਗਈ।
ਇਸ ਤੋਂ ਬਾਅਦ ਸੁਖਬੀਰ ਬਾਦਲ ਨੂੰ ਕੋਰੀਅਰ ਰਾਹੀਂ ਸੰਮਨ ਭੇਜੇ ਗਏ। ਇੱਥੋਂ ਤੱਕ ਕਿ ਉਨ੍ਹਾਂ ਦੇ ਕਰੀਬੀ ਦੋਸਤ ਦੇ ਵਟਸਐਪ ‘ਤੇ ਵੀ ਸੰਮਨ ਭੇਜੇ ਗਏ। ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ 14 ਸਤੰਬਰ ਨੂੰ ਵੀ ਤਲਬ ਕੀਤਾ ਗਿਆ ਸੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h