ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨਾਂ੍ਹ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪੁੱਛਗਿੱਛ ਕਰਨ ਮਗਰੋਂ ਹੁਣ ਵੀਰਵਾਰ 13 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਇੱਕ ਫਿਰ ਤਲਬ ਕੀਤਾ ਹੈ।
ਸੁਖਬੀਰ ਬਾਦਲ ਨੂੰ 13 ਅਕਤੂਬਰ ਨੂੰ ਸੈਕਟਰ 32 ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਇੰਸਟੀਚਿਊਟ ਵਿਖੇ ਪੁੱਛਗਿੱਛ ਲਈ ਬੁਲਾਇਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿਹਾ ਹੈ ਕਿ ਸੁਖਬੀਰ ਬਾਦਲ ਜਾਂਚ ‘ਚ ਸ਼ਾਮਿਲ ਹੋਣ ਲਈ ਐਸਆਈਟੀ ਦੇ ਸਾਹਮਣੇ ਪੇਸ਼ ਹੋਣਗੇ।
ਦੱਸ ਦੇਈਏ ਕਿ 14 ਸਤੰਬਰ ਨੂੰ ਵੀ ਸੁਖਬੀਰ ਬਾਦਲ ਐਲਕੇਯਾਦਵ ਦੀ ਅਗਵਾਈ ਵਾਲੀ ਐਸਆਈਟੀ ਦੇ ਸਾਹਮਣੇ ਪੇਸ਼ ਹੋਏ ਸਨ।
7 ਸਾਲ ਪੁਰਾਣੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਬੁੱਧਵਾਰ ਨੂੰ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਪੁਛਗਿੱਛ ਕੀਤੀ।ਦੱਸਣਯੋਗ ਹੈ ਕਿ ਪੁੱਛਗਿੱਛ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਵੀ ਚਾਹੁੰਦੇ ਹਨ ਕਿ ਮਾਮਲੇ ਦੀ ਸੱਚਾਈ ਸਾਹਮਣੇ ਆਵੇ।