ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਸੰਸਦ ‘ਚ ਬਜਟ ਪੇਸ਼ ਕਰਨ ਜਾ ਰਹੇ ਹਨ। ਵਿੱਤ ਮੰਤਰੀ ਦਾ ਇਹ ਲਗਾਤਾਰ 7ਵਾਂ ਬਜਟ ਹੈ। ਇਸ ਵਾਰ ਬਜਟ ‘ਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਫੋਕਸ ਦੇਖਿਆ ਜਾ ਸਕਦਾ ਹੈ। ਮੱਧ ਵਰਗ ਨੂੰ ਵੀ ਟੈਕਸ ਰਾਹਤ ਮਿਲ ਸਕਦੀ ਹੈ।
ਵਿੱਤ ਮੰਤਰੀ ਨੇ ਸਭ ਤੋਂ ਪਹਿਲਾਂ ਮੰਤਰਾਲੇ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੀ, ਜਿੱਥੇ ਰਾਸ਼ਟਰਪਤੀ ਨੇ ਉਨ੍ਹਾਂ ਨੂੰ ਦਹੀਂ ਅਤੇ ਚੀਨੀ ਖੁਆਈ।
ਇਸ ਤੋਂ ਬਾਅਦ ਉਹ ਸੰਸਦ ਭਵਨ ਪਹੁੰਚੀ। ਵਿੱਤ ਮੰਤਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦਾ ਬਜਟ ਵੀ ਪੇਸ਼ ਕਰਨਗੇ। ਮੰਤਰੀ ਮੰਡਲ ਨੇ ਸੰਸਦ ਭਵਨ ਵਿੱਚ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ।ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਹੁਣ ਸੰਸਦ ਭਵਨ ਪਹੁੰਚ ਗਈ ਹੈ। ਇੱਥੇ ਇੱਕ ਛੋਟੀ ਮੀਟਿੰਗ ਤੋਂ ਬਾਅਦ ਉਹ ਸਵੇਰੇ 11 ਵਜੇ ਬਜਟ ਪੇਸ਼ ਕਰਨਗੇ।