Eathquake in India: ਉੱਤਰੀ ਭਾਰਤ ‘ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਵਾਰ ਵੀ ਕੇਂਦਰ ਜੰਮੂ-ਕਸ਼ਮੀਰ ਰਿਹਾ ਹੈ। ਪਰ ਇਹ ਝਟਕੇ 5 ਦਿਨ ਪਹਿਲਾਂ ਆਏ ਭੂਚਾਲ ਤੋਂ ਘੱਟ ਸੀ। ਭੂਚਾਲ ਦੇ ਝਟਕਿਆਂ ਤੋਂ ਬਾਅਦ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਘਰਾਂ ਤੋਂ ਬਾਹਰ ਆ ਗਏ।
ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਪਿਛਲੇ 24 ਘੰਟਿਆਂ ‘ਚ ਲਗਪਗ 6 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਨਾ ਹੀ ਨਹੀਂ ਜੰਮੂ-ਕਸ਼ਮੀਰ ‘ਚ ਸਿਰਫ 11 ਮਿੰਟ ਦੇ ਅੰਤਰਾਲ ‘ਤੇ ਲਗਾਤਾਰ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ। ਹਾਲਾਂਕਿ, ਖੁਸ਼ਕਿਸਮਤੀ ਨਾਲ, ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।
ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਜਾਣੋ ਕਿੱਥੇ ਤੇ ਕਿਸ ਸਮੇਂ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਜੰਮੂ-ਕਸ਼ਮੀਰ ‘ਚ ਸ਼ਨੀਵਾਰ ਦੁਪਹਿਰ 2:30 ਵਜੇ ਪਹਿਲਾ ਭੂਚਾਲ ਆਇਆ, ਜਿਸ ਦੀ ਤੀਬਰਤਾ 3.0 ਸੀ।
ਲੇਹ ‘ਚ ਰਾਤ ਕਰੀਬ 9.44 ਵਜੇ ਭੂਚਾਲ ਦਾ ਦੂਜਾ ਝਟਕਾ ਮਹਿਸੂਸ ਕੀਤਾ ਗਿਆ। ਇਸ ਦੀ ਤੀਬਰਤਾ 4.5 ਦੱਸੀ ਜਾ ਰਹੀ ਹੈ।
ਤੀਜਾ ਭੂਚਾਲ ਭਾਰਤ-ਚੀਨ ਸਰਹੱਦ ਨੇੜੇ ਜੰਮੂ-ਕਸ਼ਮੀਰ ਦੇ ਡੋਡਾ ‘ਚ ਰਾਤ 9.55 ‘ਤੇ 4.4 ਤੀਬਰਤਾ ਵਾਲਾ ਆਇਆ। ਦੱਸ ਦਈਏ ਕਿ ਡੋਡਾ ਜ਼ਿਲ੍ਹੇ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਇਹ ਸੱਤਵਾਂ ਭੂਚਾਲ ਸੀ।
ਭੂਚਾਲ ਦੇ ਚੌਥੇ ਝਟਕੇ ਉੱਤਰ-ਪੂਰਬੀ ਲੇਹ ‘ਚ ਮਹਿਸੂਸ ਕੀਤੇ ਗਏ। ਇਹ ਐਤਵਾਰ ਤੜਕੇ 2.16 ਵਜੇ ਮਹਿਸੂਸ ਹੋਏ, ਜਿਸ ਦੀ ਤੀਬਰਤਾ 4.1 ਦੱਸੀ ਗਈ।
ਇਸ ਦੇ ਨਾਲ ਹੀ ਐਤਵਾਰ ਤੜਕੇ 3.50 ਵਜੇ ਜੰਮੂ-ਕਸ਼ਮੀਰ ਦੇ ਕਟੜਾ ‘ਚ ਪੰਜਵਾਂ ਤੇ ਆਖਰੀ ਭੂਚਾਲ ਦਾ ਝਟਕਾ ਮਹਿਸੂਸ ਕੀਤਾ ਗਿਆ, ਜਿਸ ਦੀ ਤੀਬਰਤਾ ਫਿਰ ਤੋਂ 4.1 ਸੀ।
ਛੇਵਾਂ ਭੂਚਾਲ ਐਤਵਾਰ ਸਵੇਰੇ 8.28 ਵਜੇ ਆਇਆ। ਲੇਹ ਤੋਂ 279 ਕਿਲੋਮੀਟਰ ਉੱਤਰ-ਪੂਰਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.3 ਦੱਸੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h