Radha Swami Dera in Firozpur: ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਰਾਧਾ ਸੁਆਮੀ ਡੇਰੇ ਦੀਆਂ ਕੰਧਾਂ ‘ਤੇ ‘ਹਿੰਦੁਸਤਾਨ ਮੁਰਦਾਬਾਦ’ ਦੇ ਨਾਅਰੇ ਲਿਖੇ ਹੋਏ ਹਨ। ਇਸ ਦੀ ਵੀਡੀਓ ਵਿਦੇਸ਼ ਬੈਠੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਕੇਂਦਰ ਦਾ ਸਮਰਥਨ ਨਾ ਕਰਨ ਦੀ ਧਮਕੀ ਦਿੱਤੀ ਗਈ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਣ ਤੋਂ ਵੀ ਰੋਕਿਆ ਗਿਆ ਸੀ।
ਦੱਸ ਦਈਏ ਕਿ ਅੱਤਵਾਦੀ ਪੰਨੂ ਪਿਛਲੇ ਕੁਝ ਸਮੇਂ ਤੋਂ ਕਾਫੀ ਐਕਟਿਵ ਹੋ ਗਿਆ ਹੈ। ਸੁਧੀਰ ਸੂਰੀ ਕਤਲ ਤੋਂ ਬਾਅਦ ਚੌਥਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਸ ਨੇ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਤਲਵੰਡੀ ਭਾਈ ਦੇ ਡੇਰੇ ਦੀਆਂ ਕੰਧਾਂ ‘ਤੇ ਲਿਖੇ ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਦੀ ਵੀਡੀਓ ਵਾਇਰਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਡੇਰਾ ਮੁਖੀ ਗੁਰਿੰਦਰ ਢਿੱਲੋਂ ਅਤੇ ਡੇਰਾ ਸ਼ਰਧਾਲੂਆਂ ਨੂੰ ਖਾਲਿਸਤਾਨ ਅਤੇ ਪਾਕਿਸਤਾਨ ਜਾਂ ਹਿੰਦੁਸਤਾਨ ਚੋਂ ਇੱਕ ਦੀ ਚੋਣ ਕਰਨ ਦੀ ਧਮਕੀ ਵੀ ਦਿੱਤੀ ਹੈ।
ਦੱਸ ਦਈਏ ਕਿ ਡੇਰੇ ਬਾਰੇ ਪੰਨੂ ਦੀ ਇਹ ਦੂਜੀ ਵੀਡੀਓ ਹੈ। ਇਸ ਤੋਂ ਪਹਿਲਾਂ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਸ ਸਥਿਤ ਡੇਰਾ ਰਾਧਾ ਸੁਆਮੀ ਵਿਖੇ ਪਹੁੰਚਣ ਤੋਂ ਪਹਿਲਾਂ ਵੀਡੀਓ ਜਾਰੀ ਕੀਤੀ ਸੀ। ਜਿਸ ‘ਚ ਪੰਨੂ ਨੇ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨੂੰ ਨਾ ਮਿਲਣ ਦੀ ਸਲਾਹ ਦਿੱਤੀ ਸੀ। ਪੰਨੂ ਨੇ ਧਮਕੀ ਦਿੱਤੀ ਸੀ ਕਿ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ 1000 ਕਿਸਾਨਾਂ ਦੇ ਕਾਤਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ ਅਤੇ ਉਨ੍ਹਾਂ ਨੂੰ ਨਹੀਂ ਮਿਲਣਾ ਚਾਹੀਦਾ।
2023 ਵਿੱਚ ਰੈਫਰੈਂਡਮ ਵੋਟਾਂ ਦਾ ਵੀ ਜ਼ਿਕਰ
ਪੰਨੂ ਨੇ ਇਸ ਵੀਡੀਓ ਵਿੱਚ ਇੱਕ ਵਾਰ ਫਿਰ ਤੋਂ ਰੈਫਰੈਂਡਮ ਦਾ ਜ਼ਿਕਰ ਕੀਤਾ ਹੈ। ਦਹਿਸ਼ਤਗਰਦ ਪੰਨੂ ਨੇ ਕਿਹਾ ਹੈ ਕਿ 2023 ਵਿੱਚ ਭਾਰਤ ‘ਚ ਜਨਮਤ ਸੰਗ੍ਰਹਿ ਸਬੰਧੀ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਡੇਰਾ ਪ੍ਰੇਮੀਆਂ ਨੂੰ ਆਪਣਾ ਫੈਸਲਾ ਲੈਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h