ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਹੋਏ 5 ਮਹੀਨੇ ਪੂਰੇ ਹੋ ਚੁੱਕੇ ਹਨ।ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਜਿੰਨੇ ਵੀ ਜਨਤਾ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨ ਦੀ ਆਪ ਸਰਕਾਰ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ।ਆਪ ਸਰਕਾਰ ਵਲੋਂ ਸਭ ਤੋਂ ਪਹਿਲਾ ਵਾਅਦਾ ਪੂਰਾ ਕੀਤਾ ਉਹ ਹੈ ਮੁਫਤ ਬਿਜਲੀ।ਹੁਣ ਪੰਜਾਬ ‘ਚ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਕੈਬਿਨੇਟ ਦੀ ਮੀਟਿੰਗ ਅੱਜ: 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫੈਸਲੇ ‘ਤੇ ਲੱਗ ਸਕਦੀ ਹੈ ਮੋਹਰ
ਇਸ ਲਈ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਕਦਮ ਚੁੱਕਿਆ ਗਿਆ ਜੋ ਹੈ ਸਮਾਰਟ ਮੀਟਰ ਲਗਾਉਣ ਦਾ।ਪੰਜਾਬ ‘ਚ ਕਰੀਬ 1200 ਕਰੋੜ ਰੁਪਏ ਸਾਲਾਨਾ ਬਿਜਲੀ ਚੋਰੀ ਕੀਤੀ ਜਾ ਰਹੀ ਹੈ।ਹੁਣ ਪੰਜਾਬ ‘ਚ ਸਮਾਰਟ ਮੀਟਰ ਲੱਗਣਗੇ।ਇਹ ਮੀਟਰ ਲਗਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਸਰਕਾਰੀ ਦਫ਼ਤਰਾਂ ਤੇ ਸਰਕਾਰੀ ਕਰਮਚਾਰੀਆਂ ਦੇ ਘਰਾਂ ਤੋਂ ਕੀਤੀ ਗਈ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਇਹ ਕੰਮ ਹਰ ਹਾਲ ‘ਚ ਆਉਣ ਵਾਲੀ 15 ਸਤੰਬਰ ਤੱਕ ਮੁਕੰਮਲ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ।ਇਸ ਸਬੰਧੀ ਬਕਾਇਦਾ ਸਰਕਾਰੀ ਪੱਤਰ ਵੀ ਜਾਰੀ ਕੀਤਾ ਹੈ।
ਸੂਤਰਾਂ ਮੁਤਾਬਕ ਇਸ ਤੋਂ ਬਾਅਦ ਵਪਾਰਕ ਅਦਾਰਿਆਂ ਤੇ ਫਿਰ ਘਰੇਲੂ ਖਪਤਕਾਰਾਂ ਨੂੰ ਵੀ ਸਮਾਰਟ ਮੀਟਰ ਯੋਜਨਾ ‘ਚ ਸ਼ਾਮਿਲ ਕੀਤਾ ਜਾਵੇਗਾ।
ਪੰਜ ਮਹੀਨੇ ਪਹਿਲਾਂ ਵੀ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਬਿਜਲੀ ਚੋਰੀ ਰੋਕਣ ਲਈ ਸਮਾਰਟ ਮੀਟਰ ਲਾਉਣ ਲਈ ਕਿਹਾ ਗਿਆ ਸੀ।ਇਨ੍ਹਾਂ ਸਮਾਰਟ ਬਿਜਲੀ ਮੀਟਰਾਂ ਨੂੰ ਪ੍ਰੀ-ਪੇਡ ਬਿਜਲੀ ਮੀਟਰਾਂ ਵਜੋਂ ਚਲਾਇਆ ਜਾਣਾ ਸੀ ਪਰ ਪੰਜਾਬ ਦੇਕਿਸਾਨਾਂ ਨੇ ਇਸਦਾ ਵਿਰੋਧ ਕੀਤਾ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ।ਉਨ੍ਹਾਂ ਦਿਹਾਤੀ ਖੇਤਰਾਂ ‘ਚ ਸਮਾਰਟ ਬਿਜਲੀ ਮੀਟਰ ਲਾਉਣ ਵਾਲੇ ਕਰਮਚਾਰੀਆਂ ਦਾ ਵਿਰੋਧ ਕਰਨ ਦਾ ਵੀ ਐਲਾਨ ਕਰ ਦਿੱਤਾ।ਜ਼ਿਕਰਯੋਗ ਹੈ ਕਿ ਸਧਾਰਨ ਬਿਜਲੀ ਮੀਟਰ ਦੀ ਕੀਮਤ 1500 ਰੁਪਏ ਤੱਕ ਹੈ, ਜਦੋਂਕਿ ਸਮਾਰਟ ਬਿਜਲੀ ਮੀਟਰ ਦੀ ਕੀਮਤ 7000 ਰੁਪਏ ਤੱਕ ਸੀ।
ਇਹ ਵੀ ਪੜ੍ਹੋ : 8 ਸਾਲ ਬਾਅਦ ਏਸ਼ੀਆ ਕੱਪ ‘ਚ ਪਾਕਿਸਤਾਨ ਤੋਂ ਹਾਰਿਆ ਭਾਰਤ, ਆਸਿਫ਼ ਅਲੀ ਦਾ ਕੈਚ ਛੱਡਣਾ ਪਿਆ ਮਹਿੰਗਾ
ਕਿਸਾਨਾਂ ਦੇ ਵਿਰੋਧ ਕਾਰਨ ਪੰਜਾਬ ਸਰਕਾਰ ਨੂੰ ਸਮਾਰਟ ਬਿਜਲੀ ਮੀਟਰ ਲਾਉਣ ਦਾ ਫੈਸਲਾ ਵਾਪਸ ਲੈਣਾ ਪਿਆ।ਇਸਦੇ ਬਾਵਜੂਦ 85 ਹਜ਼ਾਰ ਬਿਜਲੀ ਦੇ ਸਮਾਰਟ ਮੀਟਰ ਲਾ ਦਿੱਤੇ ਗਏ ਪਰ ਉਨ੍ਹਾਂ ਨੂੰ ਪ੍ਰੀ-ਪੇਡ ਬਿਜਲੀ ਮੀਟਰ ‘ਚ ਤਬਦੀਲ ਨਹੀਂ ਕੀਤਾ ਜਾ ਸਕਿਆ ਸੀ ਪਰ ਉਦੋਂ ਕੇਂਦਰ ਸਰਕਾਰ ਨੇ ਸਾਫ ਤੌਰ ‘ਤੇ ਕਿਹਾ ਸੀ ਕਿ ਜੇਕਰ ਪੰਜਾਬ ‘ਚ ਸਮਾਰਟ ਬਿਜਲੀ ਮੀਟਰ ਨਾ ਲਾਏ ਗਏ ਤਾਂ ਕੇਂਦਰ ਸਰਕਾਰ ਨੂੰ ਬਿਜਲੀ ਸੁਧਾਰਾਂ ਲਈ ਫੰਡ ਬੰਦ ਕਰਨ ਲਈ ਮਜ਼ਬੂਰ ਹੋਣਾ ਪਵੇਗਾ।ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੱਤਾ ‘ਚ ਆਉਣ ਤੋਂ ਬਾਅਦ ਕਿਹਾ ਸੀ ਕਿ ਬਿਜਲੀ ਚੋਰਾਂ ਨੂੰ ਹਰ ਹਾਲ ‘ਚ ਰੋਕਿਆ ਜਾਵੇ।ਇਸੇ ਕਾਰਨ ਬਿਜਲੀ ਨਿਗਮ ਦੀਆਂ ਵੱਖ ਵੱਖ ਟੀਮਾਂ ਨੇ ਪੰਜਾਬ ‘ਚ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ ਤੇ ਬਿਜਲੀ ਚੋਰੀ ਦੇ ਅਨੇਕਾਂ ਮਾਮਲੇ ਫੜੇ ਸਨ ਕਈ ਕਰੋੜ ਦਾ ਜੁਰਮਾਨਾ ਵਸੂਲਿਆ ਸੀ।
ਇਹ ਵੀ ਪੜ੍ਹੋ : ਤੇਜ ਰਫ਼ਤਾਰ ਟ੍ਰੇਨ ਸਾਹਮਣੇ ਵੀਡੀਓ ਬਣਾਉਣਾ ਨੌਜਵਾਨ ਨੂੰ ਪਿਆ ਮਹਿੰਗਾ, ਟੱਕਰ ਲੱਗਦੇ ਹੀ ਹਵਾ ‘ਚ ਉੱਡਿਆ ਨੌਜਵਾਨ : ਵੀਡੀਓ