Rahul Gandhi Flying Kiss: ਲੋਕ ਸਭਾ ‘ਚ ਬੇਭਰੋਸਗੀ ਮਤੇ ‘ਤੇ ਚੱਲ ਰਹੀ ਚਰਚਾ ਦੇ ਵਿਚਕਾਰ ਰਾਹੁਲ ਗਾਂਧੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਆਪਣਾ ਸੰਬੋਧਨ ਪੂਰਾ ਕਰਨ ਤੋਂ ਬਾਅਦ ਰਾਹੁਲ ਵੀ ਸਦਨ ਤੋਂ ਚਲੇ ਗਏ। ਇਸ ਤੋਂ ਬਾਅਦ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਆਪਣੇ ਬਿਆਨ ‘ਚ ਰਾਹੁਲ ‘ਤੇ ਤਿੱਖਾ ਹਮਲਾ ਕੀਤਾ। ਸਮ੍ਰਿਤੀ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਅਸ਼ਲੀਲ ਇਸ਼ਾਰੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਸਦਨ ਤੋਂ ਬਾਹਰ ਨਿਕਲਦੇ ਸਮੇਂ ਰਾਹੁਲ ਨੇ ਫਲਾਇੰਗ ਕਿੱਸ ਦਾ ਇਸ਼ਾਰਾ ਕੀਤਾ। ਦੱਸਿਆ ਗਿਆ ਹੈ ਕਿ ਭਾਜਪਾ ਸੰਸਦ ਸ਼ੋਭਾ ਕਰੰਦਲਾਜੇ ਨੇ ਵੀ ਇਸ ਘਟਨਾ ਨੂੰ ਲੈ ਕੇ ਸਪੀਕਰ ਓਮ ਬਿਰਲਾ ਨੂੰ ਸ਼ਿਕਾਇਤ ਕੀਤੀ ਹੈ।
#WATCH | Union Minister and BJP MP Smriti Irani says, “I object to something. The one who was given the chance to speak before me displayed indecency before leaving. It is only a misogynistic man who can give a flying kiss to a Parliament which seats female members of Parliament.… pic.twitter.com/xjEePHKPKN
— ANI (@ANI) August 9, 2023
ਲੋਕ ਸਭਾ ਵਿੱਚ ਬੋਲਦਿਆਂ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ, ਜਿਨ੍ਹਾਂ ਨੂੰ ਮੇਰੇ ਤੋਂ ਪਹਿਲਾਂ ਇੱਥੇ ਬੋਲਣ ਦਾ ਮੌਕਾ ਮਿਲਿਆ, ਉਨ੍ਹਾਂ ਨੇ ਅੱਜ ਬੇਇੱਜ਼ਤੀ ਕੀਤੀ ਹੈ। ਉਸ ਨੇ ਆਪਣਾ ਭਾਸ਼ਣ ਖ਼ਤਮ ਕਰਨ ਤੋਂ ਬਾਅਦ ਅਸ਼ਲੀਲ ਵਿਵਹਾਰ ਕੀਤਾ। ਉਨ੍ਹਾਂ ਨੇ ਸੰਸਦ ਵਿੱਚ ਫਲਾਇੰਗ ਕਿੱਸ ਦਾ ਇਸ਼ਾਰਾ ਕੀਤਾ ਜਿਸ ਵਿੱਚ ਔਰਤਾਂ ਵੀ ਬੈਠੀਆਂ ਹਨ। ਅਜਿਹਾ ਵਿਵਹਾਰ ਕੇਵਲ ਇੱਕ ਦੁਸ਼ਟ ਆਦਮੀ ਹੀ ਕਰ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h