ਐਤਵਾਰ, ਅਗਸਤ 17, 2025 08:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਐਨਜੀਓ ਨੂੰ ਦਿੱਤੀ ਗ੍ਰਾਂਟ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ: ਕੈਬਨਿਟ ਮੰਤਰੀ

Dr. Baljit Kaur ਨੇ ਕਿਹਾ ਕਿ ਜੇਕਰ ਇਨ੍ਹਾਂ ਸੰਸਥਾਵਾਂ ਵੱਲੋਂ ਇਹ ਗ੍ਰਾਂਟ ਲੋਕਾਂ ਦੀ ਭਲਾਈ ਦੀ ਥਾਂ ਤੇ ਕਿਸੇ ਰਾਜਨੀਤਿਕ ਕੰਮ ਲਈ ਵਰਤੀਆਂ ਗਈਆਂ ਤਾਂ ਉਸ ਐਨ.ਜੀ.ਓ ਤੇ ਤੁਰੰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਪੰਜਾਬ
0

NGOs of Punjab: ਡਾ. ਬਲਜੀਤ ਕੌਰ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ, ਪੰਜਾਬ ਵੱਲੋ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ) ਨੂੰ PM 6 scheme ਅਧੀਨ ਜੋ ਸਮਾਜ ਲਈ ਬਿਹਤਰ ਕੰਮ ਕਰ ਰਹੀਆਂ ਹਨ, ਨੂੰ ਉਤਸ਼ਾਹਿਤ ਕਰਨ ਦੇ ਤੌਰ ਤੇ ਗ੍ਰਾਂਟ ਦਿੱਤੀ ਗਈ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸਮਾਜ ਦੀ ਬਿਹਤਰੀ ਲਈ ਹੋਰ ਅੱਗੇ ਤੋ ਵੱਧ ਚੜ੍ਹ ਕੇ ਕੰਮ ਕਰਨ ਨੂੰ ਉਤਸ਼ਾਹਿਤ ਵੀ ਕੀਤਾ ਗਿਆ।

ਇਸ ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਾਧਵੀ ਕਟਾਰੀਆ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀਜੀਪੀ ਪੰਜਾਬ, ਮਨਦੀਪ ਸਿੰਘ ਸਿੱਧੂ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਪੰਚਾਲ ਸ਼ਾਮਲ ਰਹੇ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਨਜੀਓ ਨੂੰ ਲਿਖਤੀ ਤੌਰ ‘ਤੇ ਮੰਗ ਕਰਨ ‘ਤੇ ਪਿਛਲੀਆਂ ਸਰਕਾਰਾਂ ਵੱਲੋ ਜੋ ਗ੍ਰਾਂਟਾਂ ਦਿੱਤੀਆਂ ਗਈਆਂ ਹਨ, ਉਸ ਸਿਸਟਮ ਨੂੰ ਸਾਡੇ ਵੱਲੋ ਬਿਲਕੁਲ ਤੌਰ ਤੇ ਬੰਦ ਕੀਤਾ ਗਿਆ ਹੈ। ਹੁਣ ਸਮਾਜ ਸੇਵੀ ਸੰਸਥਾਵਾਂ ਦੀ ਇੰਟਰਵਿਊ ਕਰਕੇ ਹੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਜ ਸੇਵੀ ਸੰਸਥਾਵਾਂ ਇਸ ਤੋ ਬਾਅਦ ਇਹ ਪ੍ਰਾਪਤ ਹੋਈ ਗ੍ਰਾਂਟ ਤੇ ਕੀ ਕੰਮ ਕਰਦੇ ਹਨ, ਉਸ ਦੀ ਦੇਖ-ਰੇਖ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਕਰੇਗਾ।

ਉਨ੍ਹਾਂ ਕਿਹਾ ਕਿ ਇਹ ਦਿੱਤੀ ਗਈ ਗ੍ਰਾਂਟ ਦੀ ਵਿਭਾਗ ਵੱਲੋਂ ਮਹੀਨਾਵਾਰ ਜਾ ਫਿਰ ਅਧਿਕਾਰੀਆਂ ਵੱਲੋ ਦੌਰਾ ਕਰਕੇ ਇਸ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਦੇਖ-ਰੇਖ ਕਰਕੇ ਹੀ ਅੱਗੇ ਸਮਾਜ ਸੇਵੀ ਸੰਸਥਾਵਾਂ ਨੂੰ ਦੁਬਾਰਾ ਤੋ ਗ੍ਰਾਂਟਾਂ ਦਿੱਤੀਆਂ ਜਾਣਗੀਆਂ ਅਤੇ ਵਿਭਾਗ ਦੀ ਪਾਲਿਸੀ ਅਨੁਸਾਰ ਕੰਮ ਨਾ ਹੋਣ ਦੀ ਸੂਰਤ ਵਿੱਚ ਕਾਨੂੰਨੀ ਤੌਰ ਤੇ ਕਾਰਵਾਈ ਵੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸੰਸਥਾਵਾਂ ਵੱਲੋ ਇਹ ਗ੍ਰਾਂਟ ਲੋਕਾਂ ਦੀ ਭਲਾਈ ਦੀ ਥਾਂ ਤੇ ਕਿਸੇ ਰਾਜਨੀਤਿਕ ਕੰਮ ਲਈ ਵਰਤੀਆਂ ਗਈਆਂ ਤਾਂ ਉਸ ਐਨ.ਜੀ.ਓ ਤੇ ਤੁਰੰਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜ ਸੇਵੀ ਸੰਸਥਾਵਾਂ (ਐਨ.ਜੀ.ਓ), ਪੁਲਿਸ ਵਿਭਾਗ, ਸਿਹਤ ਅਤੇ ਸਿੱਖਿਆ ਵਿਭਾਗ ਦੀ ਮੀਟਿੰਗ ਵਿੱਚ ਮਹਿਲਾਵਾਂ ਦੇ ਸ਼ਸ਼ਕਤੀਕਰਨ ਦੀ ਗੱਲ ਖਾਸ ਤੌਰ ਤੇ ਕਰਦਿਆ ਕਿਹਾ ਕਿ ਜਿਹੜਾ ਸਖੀ ਵਨ ਸਟਾਪ ਸੈਂਟਰ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਜੋ ਜਿਹੜੇ ਵਨ ਸਟਾਪ ਸੈਟਰ ਹਨ, ਉਨ੍ਹਾਂ ਦੀ ਸ਼ਕਤੀ ਬਾਰੇ ਸਾਡੀਆਂ ਇਸਤਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ, ਕਿ ਇਹ ਸੈਟਰ ਉਨ੍ਹਾਂ ਨੂੰ ਕਿਸ ਤਰ੍ਹਾਂ ਸਹਾਇਤਾ ਦੇ ਸਕਦੇ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਮਹਿਲਾ ਮਿੱਤਰਾਂ ਨੂੰ ਖਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ, ਕਿ ਜਿਹੜੇ ਮਹਿਲਾ ਮਿੱਤਰ ਸਖੀ ਵਨ ਸਟਾਪ ਸੈਟਰ ਦੇ ਕੌਸਲਰ ਹਨ, ਉਨ੍ਹਾਂ ਦੇ ਨਾਲ ਸੰਪਰਕ ਕਰਕੇ ਸਾਡੀਆਂ ਮਹਿਲਾਵਾਂ ਜਿਨ੍ਹਾਂ ਤੇ ਤਸ਼ੱਦਦ ਹੁੰਦਾ ਹੈ ਜਾਂ ਜਿਨ੍ਹਾਂ ਨੂੰ ਪਤਾ ਨਹੀ ਲੱਗਦਾ ਕਿ ਉਨ੍ਹਾਂ ਨੇ ਸਹਾਇਤਾ ਲਈ ਕਿੱਥੇ ਜਾਣਾ ਹੈ, ਸੋ ਉਹ ਸਖੀ ਵਨ ਸਟਾਪ ਸੈਟਰ ਨਾਲ ਸੰਪਰਕ ਕਰਕੇ ਤੁਰੰਤ ਸਹਾਇਤਾ ਲੈ ਸਕਦੀਆਂ ਹਨ। ਕੈਬਨਿਟ ਮੰਤਰੀ ਵੱਲੋ ਬੱਚਿਆ ਨੂੰ ਲੇਬਰ ਅਤੇ ਭੀਖ ਤੋ ਬਚਾਉਣ ਲਈ ਅਤੇ ਇਸ ਸਬੰਧੀ ਐਕਟ ਨੂੰ ਮਜ਼ਬੂਤੀ ਦੇਣ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਕੈਬਨਿਟ ਮੰਤਰੀ ਵੱਲੋ ਔਰਤਾਂ ਦੇ ਸ਼ਸਕਤੀਕਰਨ ਤੇ ਜੋਰ ਦਿੰਦਿਆ ਕਿਹਾ ਕਿ ਮਹਿਲਾ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਆਪ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਜੋ ਮਹਿਲਾ ਸਰਪੰਚ ਅਤੇ ਪੰਚ ਅਤੇ ਗੈਰ ਸਰਕਾਰੀ ਸੰਸਥਾਵਾਂ ਵਧੀਆਂ ਕੰਮ ਕਰਦੀਆਂ ਹਨ, ਉਨ੍ਹਾਂ ਨੂੰ ਸਨਮਾਨ ਵੀ ਕੀਤਾ ਜਾਵੇਗਾ, ਜਿਸ ਨਾਲ ਕੰਮ ਕਰਨ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ ਤੇ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਸਮਝਦਾਰ ਹਨ, ਜੋ ਵੀ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਗਿਆ ਹੈ, ਉਹ ਲੋਕਾਂ ਦੇ ਸਾਹਮਣੇ ਹੈ। ਇਸ ਲਈ ਜੋ ਲੋਕਾਂ ਨੂੰ ਸਹੂਲਤਾਂ ਮਿਲੀਆਂ ਹਨ, ਇਸ ਦਾ ਸਬੂਤ ਵੀ ਲੋਕ ਆਪਣੇ ਆਪ ਹੀ ਦੇ ਦੇਣਗੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurNGOs of PunjabPM 6 Schemepro punjab tvpunjab cabinet ministerpunjab newspunjabi newsSocial Service Organizations
Share217Tweet136Share54

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.