ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵੱਲ ਖੜ੍ਹੇ ਬਿਜਲੀ ਦੇ ਬਿੱਲਾਂ ਨੂੰ ਭਰਨ ਦੇ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਥੇ ਬਿਜਲੀ ਬੋਰਡ ਦੇ ਇੰਜਨੀਅਰ ਨਾਲ ਗੱਲਬਾਤ ਕਰ ਰਹੇ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਅਦਾਰਿਆਂ ਉਤੇ ਸੋਲਰ ਪੈਨਲ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੇ ਕੱਟਾਂ ਤੋਂ ਰਹਿਤ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਬਿਜਲੀ ਚੋਰੀ ਰੋਕਣ ਲਈ ਜਾਗਰੂਕ ਮੁਹਿੰਮ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬਿਜਲੀ ਬਿੱਲ 2020 ਮੁਤਾਬਕ ਬਿਜਲੀ ਬੋਰਡ ਦਾ ਨਿੱਜੀਕਰਨ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸੀਂ ਬਿਜਲੀ ਦਾ ਨਿੱਜੀਕਰਨ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਬਿਜਲੀ ਬੋਰਡ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇੱਕ ਹੀ ਬੰਦੇ ਨੂੰ ਫਾਇਦੇ ਦੇਣ ਲਈ ਲੱਗੇ ਹੋਏ ਹਨ, ਇਸ ਦਾ ਅਸੀਂ ਸਖਤ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਦਾ ਸਖਤ ਵਿਰੋਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸਰਕਾਰਾਂ ਦਾ ਕੰਮ ਹੁੰਦਾ ਸਹੂਲਤਾਂ ਦੇਣਾ।
ਪੰਜਾਬ ਸੀਐਮ ਨੇ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਪੱਕੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਅਸੀਂ ਕੱਚੇ ਸ਼ਬਦ ਨੂੰ ਮਿਟਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਸਾਰੇ ਕੰਮ ਪੰਜਾਬ ਦੇ ਹੱਕ ਵਿੱਚ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਇਨਵੈਸ ਪੰਜਾਬ ਦਾ ਸਮਾਗਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ ਖੁਦ ਜਾ ਕੇ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਪਹਿਲਾਂ ਉਦਯੋਗ ਆਉਂਦੇ ਸਨ ਤਾਂ ਉਦੋਂ ਇਕ ਪਰਿਵਾਰ ਨਾਲ ਐਮਓਯੂ ਕਰਨਾ ਪੈਂਦਾ ਸੀ, ਹੁਣ ਉਹ ਪੰਜਾਬ ਦੇ ਲੋਕਾਂ ਨਾਲ ਐਮਓਯੂ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h