ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਵਿਰੋਧੀ ਲੀਡਰਾਂ ਵੱਲੋਂ ਦਿੱਤੇ ਗਏ ਬੇਬੁਨਿਆਦ ਬਿਆਨ ਦੀ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ ਰੋਟੀਆਂ ਸੇਕਣ ਵਾਲੇ ਲੋਕ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬਧ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਵਰਗਾਂ ਦੇ ਕੁੱਲ 30,67,927 ਲਾਭਪਾਤਰੀ ਹਨ, ਜਿਨ੍ਹਾਂ ਵਿੱਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਤੇ ਆਸ਼ਰਿਤ ਬੱਚੇ ਸ਼ਾਮਲ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਜੁਲਾਈ 2022 ਮਹੀਨੇ ਦੀ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ…
ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਲਾਭਪਾਤਰੀਆਂ ਨੂੰ ਸਮੇੰ ਸਿਰ ਪੈਨਸ਼ਨ ਦੇਣ ਲਈ ਮਹੀਨਾ ਅਗਸਤ 2022 ਦੇ ਪੈਨਸ਼ਨ ਦੇ ਬਿੱਲ ਆਨਲਾਈਨ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੁੱਖਿਆਂ ਅਫਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਬੇਬੁਨਿਆਦ ਬਿਆਨ ਦੇਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋੰ ਉਹ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।