ਪਠਾਨਕੋਟ ਤੋਂ ਇੱਕ ਬੇਹੱਦ ਦੁਖਦਾਈ ਮਾਮਲਾ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਠਾਨਕੋਟ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਹੁਰਿਆਂ ਨੇ ਪਹਿਲਾਂ ਜਵਾਈ ਨੂੰ ਘਰ ਬੁਲਾਇਆ ਤੇ ਫਿਰ ਜਵਾਈ ਦੀ ਕੁੱਟਮਾਰ ਕੀਤੀ ਤੇ ਉਸਨੂੰ ਬਾਹਰ ਸੁੱਟ ਦਿੱਤਾ।
ਸਥਾਨਕ ਲੋਕਾਂ ਨੇ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਆਂਦਾ, ਜਿਸ ਤੋਂ ਬਾਅਦ ਜ਼ਖਮੀ ਵਿਅਕਤੀ ਦੀ ਐਮਰਜੈਂਸੀ ਰੂਮ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਬੀਤੀ ਰਾਤ ਤੋਂ ਲਾਪਤਾ ਸੀ, ਪੀੜਤ ਪਰਿਵਾਰ ਨੇ ਸਹੁਰਿਆਂ ‘ਤੇ ਦੋਸ਼ ਲਗਾਇਆ ਹੈ। ਜਿਸ ਦੇ ਅਧਾਰ ‘ਤੇ ਪੁਲਿਸ ਨੇ ਸੱਤ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਜੀਜੇ ਨਾਲ ਆਪਣੇ ਸਹੁਰੇ ਘਰ ਗਿਆ ਸੀ ਜਿੱਥੇ ਲੜਾਈ ਹੋ ਗਈ ਅਤੇ ਸਹੁਰਿਆਂ ਨੇ ਉਸ ਨੂੰ ਕੁੱਟਿਆ ਅਤੇ ਘਰੋਂ ਬਾਹਰ ਕੱਢ ਦਿੱਤਾ।
ਉਸਨੂੰ ਦਖਾਨਾ ਚੌਕ ਤੋਂ ਜ਼ਖਮੀ ਹਾਲਤ ਵਿੱਚ ਲਿਆਂਦਾ ਗਿਆ ਸੀ ਅਤੇ ਪਠਾਨਕੋਟ ਸਰਕਾਰੀ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਸਨੇ ਕਿਹਾ ਕਿ ਸੋਹਰਾ ਪਰਿਵਾਰ ਨੇ ਉਸਦਾ ਕਤਲ ਕੀਤਾ ਹੈ।
ਜਦੋਂ ਸਰਕਾਰੀ ਹਸਪਤਾਲ ਦੇ ਡਾਕਟਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਨੂੰ ਐਂਬੂਲੈਂਸ ਵਿੱਚ ਲਿਆਂਦਾ ਗਿਆ ਸੀ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਇਲਾਜ ਦੌਰਾਨ ਉਸਦੀ ਮੌਤ ਹੋ ਗਈ ਅਤੇ ਹੁਣ ਉਸਦੀ ਪਛਾਣ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਨੇ ਦੱਸਿਆ ਕਿ ਮ੍ਰਿਤਕਾ ਦੇ ਸਹੁਰੇ ਪੱਖ ਦੇ 7 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ 3 ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।