ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਹਫ਼ਤੇ ਬਾਅਦ ਅੱਜ ਦਿੱਲੀ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ,
ਜਾਣਕਾਰੀ ਲਈ ਦਸ ਦਈਏ ਕਿ ਕੋਵਿਡ ਕਾਰਨ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਸੀ। ਸ਼੍ਰੀਮਤੀ ਗਾਂਧੀ ਨੂੰ 12 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ,
ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਦੱਸਿਆ ਕਿ ਕਿਹਾ, “ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਸ਼ਾਮ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਘਰ ਵਿੱਚ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।” ਮਿਲੀ ਜਾਣਕਾਰੀ ਅਨੁਸਾਰ “ਉਸਦੀ ਹੇਠਲੇ ਸਾਹ ਦੀ ਨਾਲੀ ਵਿੱਚ ਇੱਕ ਫੰਗਲ ਇਨਫੈਕਸ਼ਨ ਦਾ ਵੀ ਦਾਖਲਾ ਹੋਣ ‘ਤੇ ਪਤਾ ਲੱਗਿਆ ਸੀ। ਉਸ ਦਾ ਵਰਤਮਾਨ ਵਿੱਚ ਕੋਵਿਡ ਤੋਂ ਬਾਅਦ ਦੇ ਹੋਰ ਲੱਛਣਾਂ ਦੇ ਨਾਲ ਇਸਦਾ ਇਲਾਜ ਕੀਤਾ ਜਾ ਰਿਹਾ ਹੈ,” ਸ਼੍ਰੀ ਰਮੇਸ਼ ਨੇ ਸ਼ੁੱਕਰਵਾਰ ਨੂੰ ਕਿਹਾ ਸੀ।
ਇਥੇ ਇਹ ਵੀ ਜਿਕਰਯੋਗ ਹੈ ਕਿ ਸੋਨੀਆ ਗਾਂਧੀ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 23 ਜੂਨ ਨੂੰ ਤਲਬ ਕੀਤਾ ਹੈ।
ਰਾਹੁਲ ਗਾਂਧੀ ਤੋਂ ਜਾਂਚ ਏਜੰਸੀ ਪਹਿਲਾਂ ਹੀ ਪੁੱਛਗਿੱਛ ਕਰ ਰਹੀ ਹੈ।
ਸੋਮਵਾਰ ਨੂੰ ਚੌਥੀ ਵਾਰ ਇਨਫੋਰਸਮੈਂਟ ਡਾਇਰੈਕਟੋਰੇਟ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਇਸ ਤੋਂ ਪਹਿਲਾਂ 15 ਤੋਂ 17 ਜੂਨ ਤੱਕ ਪੁੱਛਗਿੱਛ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਰਾਹੁਲ ਗਾਂਧੀ ਤੋਂ ਕਰੀਬ 30 ਘੰਟੇ ਪੁੱਛਗਿੱਛ ਕੀਤੀ ਹੈ।
ਨੈਸ਼ਨਲ ਹੈਰਾਲਡ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰ ਰਹੀ ਹੈ।
ਰਾਹੁਲ ਗਾਂਧੀ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀ ਜ਼ੈੱਡ ਪਲੱਸ ਸੁਰੱਖਿਆ ਨਾਲ ਸਵੇਰੇ 11.05 ਵਜੇ ਈਡੀ ਦੇ ਦਫ਼ਤਰ ਪਹੁੰਚੇ। ਰਾਹੁਲ ਗਾਂਧੀ ਤੋਂ ਪੁੱਛਗਿੱਛ ਦੇ ਮੱਦੇਨਜ਼ਰ ਕੇਂਦਰੀ ਏਜੰਸੀ ਦੇ ਦਫ਼ਤਰ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਲਾਕੇ ਵਿੱਚ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ।