ਸ਼ਨੀਵਾਰ, ਫਰਵਰੀ 7, 2026 12:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੂਬੇ ’ਚ ਜਲਦ ਹੀ 142 ਹੋਰ ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਕੀਤੇ ਜਾਣਗੇ ਸਮਰਪਿਤ : ਡਾ. ਬਲਬੀਰ ਸਿੰਘ

ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸੁਵਿਧਾਵਾਂ ਦੇ ਕੇ ਇਥੇ ਵੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

by Bharat Thapa
ਮਾਰਚ 12, 2023
in ਪੰਜਾਬ
0

ਗੜ੍ਹਸ਼ੰਕਰ (ਹੁਸ਼ਿਆਰਪੁਰ) : ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਤੇ ਚੋਣਾਂ ਮਾਮਲੇ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਰਾਹੀਂ ਸੂਬੇ ਵਿਚ ਸਿਹਤ ਸੇਵਾਵਾਂ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ ਅਤੇ ਹੁਣ ਸਬ-ਡਵੀਜ਼ਨ ਤੇ ਜ਼ਿਲ੍ਹਾ ਹਸਪਤਾਲਾਂ ਵਿਚ ਵੱਧ ਤੋਂ ਵੱਧ ਸੁਵਿਧਾਵਾਂ ਦੇ ਕੇ ਇਥੇ ਵੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਹ ਅੱਜ ਗੜ੍ਹਸ਼ੰਕਰ ਦੇ ਨੇੜੇ ਪਿੰਡ ਰੁੜਕੀ ਖਾਸ ਦੇ ਦੌਰੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਜ਼ਿਲ੍ਹੇ ਵਿਚ ਪਹਿਲੀ ਵਾਰ ਆਉਣ ’ਤੇ ਸਿਹਤ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਸ.ਡੀ.ਐਮ. ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ. ਦਲਜੀਤ ਸਿੰਘ ਖੱਖ ਵੀ ਮੌਜੂਦ ਸਨ।

ਸਿਹਤ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰੇਕ ਵਰਗ ਨੂੰ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੰਜਾਬ ਵਿਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕਰ ਦਿੱਤੇ ਗਏ ਹਨ ਅਤੇ ਮਾਰਚ ਦੇ ਅਖੀਰ ਤੱਕ 142 ਹੋਰ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਕਾਫ਼ੀ ਲਾਭ ਪਹੁੰਚਿਆ ਹੈ, ਕਿਉਂਕਿ ਇਥੇ ਮੁਢਲੀ ਜਾਂਚ ਤੋਂ ਇਲਾਵਾ ਲੈਬ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਫਰਿਸ਼ਤਾ ਸਕੀਮ ਪੰਜਾਬ ਵਿਚ ਲਾਗੂ ਹੋਣ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦਾ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਜੇਕਰ ਸੜਕ ਦੁਰਘਟਨਾ ਵਿਚ ਜ਼ਖ਼ਮੀ ਹੁੰਦਾ ਹੈ, ਤਾਂ ਜ਼ਖ਼ਮੀ ਵਿਅਕਤੀ ਨੂੰ ਨੇੜੇ ਦੇ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੂੰ ਪੰਜਾਬ ਸਰਕਾਰ ਫਰਿਸ਼ਤਾ ਮੰਨਦੇ ਹੋਏ ਉਸ ਨੂੰ 2000 ਰੁਪਏ ਸਨਮਾਨ ਰਾਸ਼ੀ ਦੇਵੇਗੀ ਅਤੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ਼ ਮੁਫ਼ਤ ਕੀਤਾ ਜਾਵੇਗਾ, ਚਾਹੇ ਉਸ ਨੂੰ ਪ੍ਰਾਈਵੇਟ ਹਸਪਤਾਲ ਵਿਚ ਹੀ ਕਿਉਂ ਨਾ ਦਾਖਲ ਕਰਵਾਇਆ ਗਿਆ ਹੋਵੇ, ਸਾਰਾ ਇਲਾਜ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਜਾਵੇਗੀ। ਹਸਪਤਾਲਾਂ ਵਿਚ ਬੁਨਿਆਦੀ ਸੁਵਿਧਾਵਾਂ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿਚ ਵੱਧ ਤੋਂ ਵੱਧ ਭਰਤੀ ਕੀਤੀ ਜਾ ਰਹੀ ਹੈ ਅਤੇ ਲੋਕਾਂ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਆਈ.ਐਮ.ਏ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਰੈਸ਼ਨੇਲਾਈਜ਼ ਤੇ ਗੈਪ ਆਨਲਾਈਨ ਕਰਕੇ ਪੂਰੀ ਵਿਵਸਥਾ ਠੀਕ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਐਸ.ਡੀ.ਐਮ ਗੜ੍ਹਸ਼ੰਕਰ ਨੂੰ ਪਿੰਡ ਦੇ ਸਕੂਲ ਦੀ ਮੁਰੰਮਤ, ਪਿੰਡ ਦੇ ਸਿਹਤ ਸਬ-ਸੈਂਟਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪ੍ਰਸਤਾਵ ਭੇਜਣ ਲਈ ਕਿਹਾ। ਉਨ੍ਹਾਂ ਪਿੰਡ ਦੀਆਂ ਹੋਰ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਦੌਰਾਨ ਪਿੰਡ ਵਾਸੀਆਂ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਸੁੰਦਰ ਸਿੰਘ, ਪ੍ਰਿਤਪਾਲ ਸਿੰਘ ਸੋਢੀ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 142 new Aam Aadmi clinicsdedicatedDr. Balbir Singhpropunjabtvthe publicthe state
Share218Tweet136Share54

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.