Mother Tongue Punjabi: ਸੂਬਾ ਸਰਕਾਰ ਪੰਜਾਬ ਵਿੱਚ ਮਾਂ ਬੋਲੀ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਵਿੱਚ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੀਟਿੰਗ ਕਰਨਗੇ। ਉਨ੍ਹਾਂ ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਅਹਾਤੇ ਵਿੱਚ ਸੱਦੀ ਹੈ। ਇਸ ਵਿੱਚ ਪੰਜਾਬ ਦੇ ਵਿਧਾਇਕ ਅਤੇ ਸਾਹਿਤਕਾਰ ਸ਼ਮੂਲੀਅਤ ਕਰਨਗੇ।
ਕੁਲਤਾਰ ਸੰਧਵਾਂ ਮਾਂ-ਬੋਲੀ ਪੰਜਾਬੀ ਦੀ ਮਜ਼ਬੂਤੀ ਬਾਰੇ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਮੰਗਲਵਾਰ ਸਵੇਰੇ 11 ਵਜੇ ਵਿਧਾਨ ਸਭਾ ਕੰਪਲੈਕਸ ਵਿੱਚ ਸ਼ੁਰੂ ਹੋਵੇਗੀ। ਸਾਰੇ ਵਿਧਾਇਕ ਸਪੀਕਰ ਸੰਧਵਾਂ ਨੂੰ ਆਪੋ-ਆਪਣੀ ਸਲਾਹ ਦੇਣਗੇ।
ਸੂਬੇ ਵਿੱਚ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਕਿਹੜੇ-ਕਿਹੜੇ ਪਲੇਟਫਾਰਮ ਵਰਤੇ ਜਾ ਸਕਦੇ ਹਨ ਅਤੇ ਕਿੱਥੇ-ਕਿੱਥੇ ਇਸ ਨੂੰ ਅਮਲੀ ਰੂਪ ਵਿੱਚ ਲਾਜ਼ਮੀ ਬਣਾਇਆ ਜਾਵੇ, ਇਹ ਸਭ ਵਿਚਾਰਾਂ ਕੀਤੀਆਂ ਜਾਣਗੀਆਂ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਵੀ ਇੱਥੇ ਮਿਲੇ ਸੁਝਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h