ਪੰਜਾਬ ਵਿਧਾਨ ਦੀ ਕਾਰਵਾਈ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਭਾਵੁਕ ਹੋ ਰੋਣ ਦਾ ਮਾਮਲਾ ਸਾਹਮਣੇ ਆਇਆ ਹੈ।ਸਪੀਰਕ ਕੁਲਤਾਰ ਸਿੰਘ ਸੰਧਵਾਂ ਕਿਸਾਨਾਂ ‘ਤੇ ਅੱਤਿਆਚਾਰ ਦੇ ਮੁੱਦੇ ‘ਤੇ ਸਦਨ ਦੇ ਅੰਦਰ ਰੋ ਪਏ।ਦੱਸ ਦੇਈਏ ਕੱਲ੍ਹ ਜਦੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਸੰਧਵਾਂ ਨੇ ਕਿਹਾ ਕਿ ਕਿਸਾਨ ਪੰਜਾਬ ਹੀ ਨਹੀਂ ਸਗੋਂ ਦੇਸ਼ ਦੇ ਅੰਨਦਾਤਾ ਹਨ ਅਤੇ ਕਿਸਾਨ ਸੰਗਠਨਾਂ ‘ਤੇ ਗੋਲੀਆਂ ਨਹੀਂ ਚਲਾਈਆਂ ਜਾਂਦੀਆਂ।
ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਕਿਸਾਨ ਅੰਦੋਲਨ ਦੇ ਦੌਰਾਨ ਪੁਲਿਸ ਅੱਤਿਆਚਾਰ ਦੌਰਾਨ ਜਖਮੀ ਹੋਏ ਕਿਸਾਨਾਂ ਦੇ ਬ ਾਰੇ ‘ਚ ਜਾਣਨ ਲਈ ਰਾਜਪੁਰਾ ਗਏ ਤਾਂ ਉਨ੍ਹਾਂ ਨੇ 10ਵੀਂ ਜਮਾਤ ‘ਚ ਪੜ੍ਹਨ ਵਾਲਾ ਇੱਕ ਬੱਚਾ ਮਿਲਿਆ, ਜਿਸਦੀ ਬਾਂਹ ‘ਚ ਗੋਲੀ ਲੱਗੀ ਸੀ।
ਅਜਿਹੀ ਦੁਸ਼ਮਣੀ ਤਾਂ ਦੇਸ਼ ਦੇ ਨਾਗਰਿਕਾਂ ਨਾਲ ਨਹੀਂ ਕੀਤੀ ਜਾਂਦੀ।ਸੰਧਵਾਂ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਦੇਖ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਅਤੇ ਅੰਨਦਾਤਾ ਦੇ ਨਾਲ ਵੱਡਾ ਧੱਕਾ ਕੀਤਾ ਜਾ ਰਿਹਾ ।ਇਸ ਵਿਚਾਲੇ ਉਹ ਰੁਮਾਲ ਨਾਲ ਆਪਣੀਆਂ ਅੱਖਾਂ ਪੂੰਝਦੇ ਸਾਫ ਨਜ਼ਰ ਆਏ।