ਐਤਵਾਰ, ਮਈ 11, 2025 06:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

by Gurjeet Kaur
ਜਨਵਰੀ 6, 2024
in ਪੰਜਾਬ
0
ਸਪੀਕਰ ਸੰਧਵਾਂ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ ਦੇ ਜੀਵਨ ‘ਤੇ ਅਧਾਰਿਤ ਪੁਸਤਕ ਜਾਰੀ

 

ਤਰਲੋਚਨ ਸਿੰਘ ਵੱਲੋਂ ਜੀਵਨ ਭਰ ਕੀਤੇ ਮਿਸਾਲੀ ਕੰਮਾਂ ਦੀ ਕੀਤੀ ਸ਼ਲਾਘਾ

 

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ 26 ਵਿਖੇ ਡਾ. ਪ੍ਰਭਲੀਨ ਸਿੰਘ ਵੱਲੋਂ ਲਿਖੀ ਪੁਸਤਕ ‘’ ਤਰਲੋਚਨ ਸਿੰਘ-ਹਿਸਟੋਰਿਕ ਜਰਨੀ’’ ਦੀ ਜਾਰੀ ਕੀਤੀ।

 

ਪੁਸਤਕ ਰਿਲੀਜ਼ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ   ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪ੍ਰਕਾਸ਼ਿਤ ਇਸ ਪੁਸਤਕ ਵਿੱਚ  ਤਰਲੋਚਨ ਸਿੰਘ ਵੱਲੋਂ ਆਪਣੇ ਜੀਵਨ ਵਿੱਚ ਕੀਤੀ ਘਾਲਣਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ  ਤਰਲੋਚਨ ਸਿੰਘ ਅਜਿਹੇ ਇਨਸਾਨ ਹਨ, ਜਿਨ੍ਹਾਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹ ਸਮੁੱਚੇ ਸੰਸਾਰ ਵਿੱਚ ਸਿੱਖ ਕੌਮ ਨੂੰ ਅਦੁੱਤੀ ਪਛਾਣ ਦੇਣ ਵਾਲੇ ਇਨਸਾਨ ਹਨ। ਉਨ੍ਹਾਂ ਕਿਹਾ ਕਿ ਅਸੀਂ ਖੁਸ਼ਨਸੀਬ ਹਾਂ ਕਿ ਗੁਰਸਿੱਖੀ ਸਦਗੁਣਾਂ ਨਾਲ ਭਰਪੂਰ, ਸਤਿ-ਸੰਤੋਖ, ਸਹਿਜ ਸਬਰ ਸਿਦਕ ਦੇ ਧਾਰਨੀ, ਰਾਜਨੀਤਿਕ, ਧਾਰਮਿਕ ਅਤੇ ਪੱਤਰਕਾਰੀ ਦੇ ਥੰਮ, ਪੰਜਾਬੀ ਜਗਤ ਦੀ ਉੱਘੀ ਸ਼ਖ਼ਸੀਅਤ ਪਦਮ ਭੂਸ਼ਣ ਐਵਾਰਡੀ ਸਰਦਾਰ ਤਰਲੋਚਨ ਸਿੰਘ ਦੀ ਮੌਜੂਦਗੀ ਦਾ ਆਨੰਦ ਮਾਣ ਰਹੇ ਹਾਂ।

 

  ਸੰਧਵਾਂ ਨੇ ਕਿਹਾ ਕਿ  ਤਰਲੋਚਨ ਸਿੰਘ ਦੀ ਅਣਥੱਕ ਮਿਹਨਤ, ਲੰਬੇ ਸੰਘਰਸ਼ ਅਤੇ ਜੀਵਨ ਦੀਆਂ ਅਣਗਿਣਤ ਸਫਲ ਪ੍ਰਾਪਤੀਆਂ ਲੰਮਾ ਇਤਿਹਾਸ ਹੈ।   ਤਰਲੋਚਨ ਸਿੰਘ ਵਰਗੀ ਅਦੁੱਤੀ ਸ਼ਖ਼ਸੀਅਤ ਦੇ ਜੀਵਨ ਨੂੰ ਇੱਕ ਕਿਤਾਬ ਵਿੱਚ ਸਮੇਟਣਾ ਨਾਮੁਮਕਿਨ ਹੈ, ਪਰ ਮੈਂ ਇਸ ਪੁਸਤਕ ਦੇ ਰਚੇਤਾ ਡਾ. ਪ੍ਰਭਲੀਨ ਸਿੰਘ ਦੀ ਹਿੰਮਤ ਦੀ ਦਾਤ ਦਿੰਦਾ ਹਾਂ, ਜਿਨ੍ਹਾਂ ਨੇ ਇਸ ਮੁਸ਼ਕਿਲ ਕੰਮ ਨੂੰ ਇੱਕ ਸਫਲ ਅੰਜਾਮ ਤੱਕ ਪਹੁੰਚਾਇਆ ਅਤੇ ਸਾਨੂੰ ਸਰਦਾਰ ਤਰਲੋਚਨ ਸਿੰਘ ਦੇ ਜੀਵਨ ਦੇ ਅਣਗਿਣਤ ਪਹਿਲੂਆਂ ਨਾਲ ਰੂਬਰੂ ਕਰਵਾਇਆ।

 

ਜਿਕਰਯੋਗ ਹੈ ਕਿ  ਤਰਲੋਚਨ ਸਿੰਘ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ 1983 ਤੋਂ 1987 ਤੱਕ ਪ੍ਰੈਸ ਸਕੱਤਰ, ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਲ 2005 ਤੋਂ 2011 ਤੱਕ ਰਾਜ ਸਭਾ ਦੇ ਮੈਂਬਰ ਰਹੇ। ਉਨਾਂ ਨੇ ਸੰਸਦ ਵਿੱਚ 14 ਦਸੰਬਰ 2009 ਨੂੰ 1984 ਦੇ ਸਿੱਖ ਕਤਲੇਆਮ ਵਿਰੁੱਧ ਆਵਾਜ਼ ਬੁਲੰਦ ਕੀਤੀ ਅਤੇ ਪੂਰੇ ਦੇਸ਼ ਵਿੱਚ ਸਿੱਖਾਂ ਨਾਲ ਹੋਈ ਬੇਇਨਸਾਫੀ ਨੂੰ ਜੱਗ ਜ਼ਾਹਰ ਕਰਦਿਆਂ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਦੀ ਨੇੜਤਾ ਭਾਰਤ ਦੇ ਵੱਡੇ ਸਿਆਸਤਦਾਨਾਂ ਨਾਲ ਰਹੀ। ਗਿਆਨੀ ਜ਼ੈਲ ਸਿੰਘ ਜਦੋਂ ਪੰਜਾਬ ਦੇ ਮੁੱਖ ਮੰਤਰੀ ਸਨ, ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਬਣਾਉਣ ਦੀ ਸਲਾਹ ਦਿੱਤੀ। ਉਹ ਪੰਜਾਬ ਅਤੇ ਦੇਸ਼ ਪੱਧਰ ‘ਤੇ ਵੱਖ-ਵੱਖ ਅਹੁਦਿਆਂ ‘ਤੇ ਤਾਇਨਾਤ ਰਹੇ ਅਤੇ ਆਪਣੀ ਡਿਊਟੀ ਬਾਖੂਬੀ ਕਰਦਿਆਂ ਮਿਸਾਲੀ ਸੇਵਾਵਾਂ ਦਿੱਤੀਆਂ। ਉਨ੍ਹਾਂ ਆਪਣੀ ਮਿਹਨਤ ਸਦਕਾ ਪਾਰਲੀਮੈਂਟ ਤੱਕ ਪਹੁੰਚਣ ਤੋਂ ਲੈ ਕੇ ਦੁਨੀਆਂ ਦੇ ਕੋਨੇ-ਕੋਨੇ ਤੱਕ ਵੱਖੋ-ਵੱਖ ਖੇਤਰਾਂ ਵਿੱਚ ਆਪਣੀ ਛਾਪ ਛੱਡੀ।

 ਸੰਧਵਾਂ ਨੇ ਕਿਹਾ ਕਿ ਡਾ. ਪ੍ਰਭਲੀਨ ਸਿੰਘ ਇਸ ਵਿਲੱਖਣ ਉਪਰਾਲੇ ਵਿੱਚ ਸਫਲ ਹੋਣ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਪੁਸਤਕ ਵਿੱਚ ਦਰਜ ਕਰਨ ਲਈ  ਤਰਲੋਚਨ ਸਿੰਘ ਬਾਰੇ ਜਿੰਨੀ ਬਾਰੀਕੀ ਨਾਲ ਖੋਜ ਕੀਤੀ ਗਈ ਹੈ, ਅਤੇ ਜਿਸ ਸ਼ਿੱਦਤ ਨਾਲ ਉਨ੍ਹਾਂ ਬਾਰੇ ਇੰਨੀ ਵਿਲੱਖਣ ਜਾਣਕਾਰੀ ਇਕੱਤਰ ਕੀਤੀ ਹੈ, ਇਸ ਪੁਸਤਕ ਨੂੰ ਪੜ੍ਹ ਕੇ ਕੀਤੀ ਮਿਹਨਤ ਦੀ ਸਿਰਫ ਝਲਕ ਹੀ ਨਹੀਂ, ਬਲਕਿ ਮਿਹਨਤ ਦੀ ਮਹਿਕ ਵੀ ਆਉਂਦੀ ਹੈ। ਉਨ੍ਹਾਂ ਕਿਹਾ ਕਿ   ਤਰਲੋਚਨ ਸਿੰਘ ਹਾਲਾਂਕਿ ਖੁਦ ਇੱਕ ਉੱਘੇ ਲੇਖਕ ਹਨ, ਜਿਨ੍ਹਾਂ ਨੇ ਇਤਿਹਾਸ, ਧਰਮ, ਪ੍ਰਸ਼ਾਸਨ ਅਤੇ ਰਾਜਨੀਤੀ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਨੂੰ ਕਲਮਬੱਧ ਕਰਕੇ ਸਾਡੀਆਂ ਰਾਹਾਂ ਰੌਸ਼ਨ ਕੀਤੀਆਂ, ਪਰ ਜਿਸ ਸ਼ਾਲੀਨਤਾ, ਨਿਰਪੱਖਤਾ ਅਤੇ ਨਿਸਵਾਰਥ ਭਾਵ ਨਾਲ ਉਨ੍ਹਾਂ ਨੇ ਆਪਣੀਆਂ ਸੇਵਾਵਾਂ ਦੇਸ਼ ਨੂੰ ਦਿੱਤੀਆਂ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਉਨ੍ਹਾਂ ਨੇ ਖੁਦ ਕਦੇ ਵੀ ਆਪਣੀ ਜੀਵਨੀ ਲਿਖਣ ਬਾਰੇ ਨਹੀਂ ਸੋਚਿਆ ਹੋਣਾ।

 

 ਸੰਧਵਾਂ ਨੇ ਕਿਹਾ ਕਿ ਸ. ਤਰਲੋਚਨ ਉਨ੍ਹਾਂ ਮਹਾਨ ਸ਼ਖਸੀਅਤਾਂ ਵਿੱਚੋਂ ਹਨ, ਜਿਨ੍ਹਾਂ ਨੇ ਗੁਰੂ ਦੇ ਸੱਚੇ ਸਿੱਖ ਹੋਣ ਦੀ ਅਦੁੱਤੀ ਮਿਸਾਲ ਕਾਇਮ ਕੀਤੀ ਅਤੇ ਆਪਣੇ ਹੱਥ ਦੀਆਂ ਲਕੀਰਾਂ ਆਪ ਘੜੀਆਂ। ਉਨ੍ਹਾਂ ਕਿਸਮਤ ਦੇ ਸਹਾਰੇ ਨਹੀਂ ਬਲਕਿ ਆਪਣੇ ਕਰਮਾਂ ਨਾਲ ਆਪਣੀਆਂ ਰਾਹਾਂ ਚੁਣੀਆਂ।

 

ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ  ਤਰਲੋਚਨ ਸਿੰਘ ਦੀ ਸਮਾਜ, ਸਿੱਖੀ ਅਤੇ ਸਮੁੱਚੀ ਮਾਨਵਤਾ ਪ੍ਰਤੀ ਨਿਭਾਈ ਸੱਚੀ ਅਤੇ ਸੁੱਚੀ ਸੇਵਾ ਦਾ ਫਲ ਹੀ ਹੈ, ਜੋ ਪਰਮਾਤਮਾ ਨੇ ਡਾ. ਪ੍ਰਭਲੀਨ ਸਿੰਘ ਹੱਥੋਂ   ਤਰਲੋਚਨ ਸਿੰਘ ਦੀ ਜੀਵਨ ਯਾਤਰਾ ਨੂੰ ਇਸ ਜੀਵਨੀ ਪੁਸਤਕ ਵਿੱਚ ਸਜਾ ਕੇ ਸਾਡੀ ਝੋਲੀ ਪਾਇਆ ਹੈ। ਉਨ੍ਹਾਂ ਕਿਹਾ ਕਿ ਪੁਸਤਕ ਨੂੰ ਪੜ੍ਹ ਕੇ ਇੱਕ ਹੋਰ ਗੱਲ ਸਮਝ ਆਉਂਦੀ ਹੈ, ਕਿ ਇਹ ਪੁਸਤਕ   ਤਰਲੋਚਨ ਸਿੰਘ ਦੇ ਨਿੱਜੀ ਜੀਵਨ ਦੇ ਨਾਲ-ਨਾਲ, ਦੇਸ਼ ਦੇ ਇਤਿਹਾਸ ਵਿੱਚ ਵਾਪਰੀਆਂ ਕਈ ਮਹੱਤਵਪੂਰਨ ਘਟਨਾਵਾਂ ਅਤੇ ਉਨ੍ਹਾਂ ਨਾਲ ਪਏ ਸ. ਤਰਲੋਚਨ ਸਿੰਘ ਦੇ ਜੀਵਨ ‘ਤੇ ਅਸਰ ‘ਤੇ ਵੀ ਝਾਤੀ ਮਾਰਨ ਦਾ ਮੌਕਾ ਦਿੰਦੀ ਹੈ।

 

ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ   ਸੋਮ ਪ੍ਰਕਾਸ਼ ਨੇ ਕਿਹਾ ਕਿ ਸ. ਤਰਲੋਚਨ ਸਿੰਘ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਤਾਬ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ।

 

ਇਸ ਮੌਕੇ ਬੋਲਦਿਆਂ  ਤਰਲੋਚਨ ਸਿੰਘ ਨੇ ਕਿਹਾ ਕਿ ਵੰਡ ਸਮੇਂ ਬੇਘਰੇ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਡੇਢ ਸਾਲ ਪਟਿਆਲਾ ਵਿਖੇ ਬਾਲ ਮਜ਼ਦੂਰੀ ਦਾ ਸਹਾਰਾ ਲਿਆ ਅਤੇ ਆਪਣੀ ਕਮਾਈ ਦਾ ਇੱਕ ਹਿੱਸਾ ਖਾਲਸਾ ਸਕੂਲ ਵਿੱਚ ਦਾਖਲ ਕਰਵਾਉਣ ਲਈ ਬਚਾਇਆ। 1949 ਵਿੱਚ, ਉਸਨੇ ਦਸਵੀਂ ਪਾਸ ਕੀਤੀ ਅਤੇ ਬਾਅਦ ਵਿੱਚ 1955 ਵਿੱਚ ਅਰਥ ਸ਼ਾਸਤਰ ਵਿੱਚ ਐਮ.ਏ. ਕੀਤੀ।

 

ਡਾ. ਸਰਬਜਿੰਦਰ ਸਿੰਘ ਡੀਨ ਫੈਕਲਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪ੍ਰੋ. ਕਰਮਜੀਤ ਸਿੰਘ ਵਾਈਸ ਚਾਂਸਲਰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ,   ਸੰਦੀਪ ਗੋਸ਼ ਸੰਪਾਦਕ ਆਉਟਲੁੱਕ ਸ. ਸੁਰੇਸ਼ ਕੁਮਾਰ ਆਈ.ਏ.ਐਸ. (ਸੇਵਾਮੁਕਤ),  ਰੁਪਿੰਦਰ ਸਿੰਘ ਸੀਨੀਅਰ ਐਸੋਸੀਏਟ ਐਡੀਟਰ (ਸੇਵਾਮੁਕਤ) ਦਿ ਟ੍ਰਿਬਿਊਨ ਅਤੇ ਲੇਖਕ ਡਾ. ਪ੍ਰਭਲੀਨ ਸਿੰਘ ਨੇ ਵੀ  ਤਰਲੋਚਨ ਸਿੰਘ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ‘ਤੇ ਚਾਨਣਾ ਪਾਇਆ ਅਤੇ ਉਨ੍ਹਾਂ  ਨੂੰ ਸਿੱਖ ਧਰਮ ਦਾ ਵਿਸ਼ਵਕੋਸ਼ ਦਾ ਕਰਾਰ ਦਿੱਤਾ।

 

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ.ਸਿੰਘ ਓਬਰਾਏ, ਸਿਆਸਤਦਾਨ ਸ. ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਵਿੱਤ ਮੰਤਰੀ   ਪਰਮਿੰਦਰ ਸਿੰਘ ਢੀਂਡਸਾ, ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ  ਸਤਨਾਮ ਸਿੰਘ ਸੰਧੂ, ਸਾਬਕਾ ਵਿਧਾਇਕ   ਕੰਵਰ ਸੰਧੂ ਤੇ ਹੋਰ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।
Tags: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂਪਦਮ ਭੂਸ਼ਣ ਐਵਾਰਡੀ ਤਰਲੋਚਨ ਸਿੰਘ
Share204Tweet128Share51

Related Posts

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025

ਸ਼ਾਮ 7 ਵਜੇ ਬੰਦ ਹੋਣਗੇ ਸਾਰੇ ਬਜ਼ਾਰ ਪ੍ਰਸ਼ਾਸ਼ਨ ਨੇ ਜਾਰੀ ਕੀਤਾ ਹੁਕਮ

ਮਈ 10, 2025

ਪੰਜਾਬ ਸਰਕਾਰ ਦਾ ਯੂਨੀਵਰਿਸਟੀਆਂ ਕਾਲਜਾਂ ਨੂੰ ਖਾਸ ਨਿਰਦੇਸ਼, ਪੜੋ ਪੂਰੀ ਖ਼ਬਰ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025
Load More

Recent News

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025

ਭਾਰਤ ਤੇ ਪਾਕਿਸਤਾਨ ਵਿਚਾਲੇ ਨਹੀਂ ਹੋਵੇਗਾ ਯੁੱਧ ਆਈ ਵੱਡੀ ਅਪਡੇਟ

ਮਈ 10, 2025

ਹੁਣ ਅੱਤਵਾਦੀ ਹਮਲਾ ਹੋਇਆ ਤਾਂ ਮੰਨਿਆ ਜਾਏਗਾ ਯੁੱਧ- ਸਰਕਾਰ ਦਾ ਕਹਿਣਾ

ਮਈ 10, 2025

ਦੇਸ਼ ਦੇ 32 ਏਅਰ ਪੋਰਟਾਂ ਨੂੰ ਲੈ ਕੇ ਭਾਰਤ ਸਰਕਾਰ ਦਾ ਨਵਾਂ ਐਲਾਨ, ਪੜੋ ਪੂਰੀ ਖ਼ਬਰ

ਮਈ 10, 2025

ਹਮਲਿਆਂ ‘ਚ ਜਖਮੀ ਹੋਏ ਲੋਕਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਹੁਕਮ

ਮਈ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.