ਕੋਟਕਪੂਰਾ 29 ਮਈ 2023 : ਜ਼ਿਲ੍ਹਾਂ ਕਰਾਟੇ ਡੂ-ਐਸੋਸੀਏਸ਼ਨ, ਫਰੀਦਕੋਟ ਵੱਲੋਂ ਜਿਮਨੇਜੀਅਮ ਹਾਲ, ਸ.ਸ.ਸ.ਸ. ਕੋਟਕਪੂਰਾ (ਲੜਕੇ) ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ (ਮੁੰਡੇ/ਕੁੜੀਆਂ) ਦਾ ਉਦਘਾਟਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ।
ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਜ਼ਮੀਨੀ ਪੱਧਰ ਤੇ ਨੋਜਵਾਨਾਂ ਨੂੰ ਖੇਡਾਂ ਵੱਲ ਲਿਆਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਹੀ ਰਾਜ ਪੱਧਰ ਤੇ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ ਤੇ ਮਜ਼ਬੂਤ ਕਰਦੀਆਂ ਹਨ, ਉੱਥੇ ਨੋਜਵਾਨ ਖੇਡਾਂ ਨਾਲ ਜੁੜ ਕੇ ਨਸ਼ਿਆਂ ਵਰਗੀ ਨਾਮੁਰਾਦ ਬਿਮਾਰੀ ਤੋਂ ਵੀ ਬਚੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਜੇਕਰ ਨੌਜਵਾਨਾਂ ਨੂੰ ਸਹੀ ਸੇਧ ਦਿੱਤੀ ਜਾਵੇ ਤਾਂ ਉਹ ਵੱਡੀ ਤੋਂ ਵੱਡੀ ਚੁਣੋਤੀ ਦਾ ਸਾਹਮਣਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਵਿਖਾ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਨੂੰ ਬੜਾਵਾ ਦੇਣ ਵਾਸਤੇ ਕਈ ਯੋਜਨਾਵਾਂ ਉਲੀਕੀਆਂ ਹਨ ਜਿਸ ਤਹਿਤ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣੀਆਂ ਅਤੇ ਖਿਡਾਰੀਆਂ ਨੂੰ ਆਪਣੀ ਪ੍ਰੈਕਟਿਸ ਕਰਨ ਵਾਸਤੇ ਡਾਇਟ ਖਰਚੇ ਵਿੱਚ ਵੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਖਿਡਾਰੀਆਂ ਨੂੰ ਕਹਿਣਾ ਹੈ ਕਿ ਤੁਸੀਂ ਖੇਡ ਮੈਦਾਨ ਵਿੱਚ ਸੂਬੇ ਦਾ ਨਾਮ ਰੌਸ਼ਨ ਕਰੋ ਤੁਹਾਡਾ ਭਵਿੱਖ ਅਸੀਂ ਉਜਵਲ ਬਣਾਵਾਂਗੇ।
ਇਸ ਮੌਕੇ ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h