ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਫਰੀਦਕੋਰਟ ਧਰਨੇ ‘ਚ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪਹੁੰਚੇ ਹਨ। ਉਨ੍ਹਾਂ ਵੱਲੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਦਾ ਜਾਇਜਾ ਲਿਆ ਗਿਆ ਹੈ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਦੀ ਹੌਂਸਲਾ ਵੀ ਦਿੱਤਾ ਗਿਆ ਹੈ।
ਦੱਸ ਦੇਈਏ ਕਿਸਾਨ ਆਗੂ ਡੱਲੇਵਾਲ ਸ਼ਨੀਵਾਰ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ। ਉਹ ਸਰਕਾਰ ਤੋਂ ਉਨ੍ਹਾਂ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਡਾ. ਵੱਲੋਂ ਉਨ੍ਹਾਂ ਦਾ ਸਮੇਂ-ਸਮੇਂ ‘ਤੇ ਚੈਕਅੱਪ ਵੀ ਕੀਤਾ ਜਾ ਰਿਹਾ ਹੈ। ਡਾਕਟਰਾਂ ਵੱਲੋਂ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ।
ਹੋਰ ਜਾਣਕਾਰੀ ਲਈ ਦੇਖੋ ਵੀਡੀਓ
ਪੰਜਾਬ ਸਰਕਾਰ ਵੱਲੋਂ ਲਗਾਤਰਾ ਕਿਸਾਨ ਆਗੂ ਡੱਲੇਵਾਲ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਦੁਪਹਿਰ ਸਮੇਂ ਐਸਐਸਪੀ ਵੱਲੋਂ ਵੀ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਸੀ।
ਦਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਹੜਤਾਲ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਨਾ ਦੇਣ ਅਤੇ ਕਿਸਾਨਾਂ ਦੇ ਮਾਲਕੀ ਹੱਕਾਂ ਨੂੰ ਦਬਾਉਣ, ਪਿੰਕ ਬਲਾਈਟ ਨਾਲ ਨੁਕਸਾਨੇ ਝੋਨੇ, ਚਾਇਨਾ ਵਾਇਰਸ ਕਾਰਨ ਨੁਕਸਾਨੇ ਨਰਮੇ ਅਤੇ ਮੀਂਹ ਦੇ ਨਾਲ ਹੋਏ ਝੋਨੇ ਦੇ ਨੁਕਸਾਨ ਦਾ ਮੁਆਵਜ਼ਾ ਦੇਣ, ਪਰਾਲੀ ਸਬੰਧੀ ਦਰਜ ਕੀਤੇ ਕੇਸਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ ਹੋਇਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h