Jagmeet Brar Notice Reply: ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਪਾਰਟੀ ਖਿਲਾਫ ਬੋਲਣ ‘ਤੇ ਜਗਮੀਤ ਬਰਾੜ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ। ਜਿਸ ‘ਤੇ ਹੁਣ ਬਰਾੜ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਜਵਾਬ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਮੈਂ ਹਮੇਸ਼ਾ ਹੀ ਪਾਰਟੀ ਦੇ ਭਲੇ ਦੀ ਗੱਲ ਕੀਤੀ ਹੈ ਤੇ ਹਮੇਸ਼ਾ ਕਰਦਾ ਰਹਾਂਗਾ। ਮੈਂ ਪਾਰਟੀ ਖਿਲਾਫ ਕਦੇ ਵੀ ਕੋਈ ਗੱਲ ਨਹੀਂ ਕੀਤੀ।
ਦੱਸ ਦੇਈਏ ਕਿ ਸਿਕੰਦਰ ਸਿੰਘ ਮਲੂਕਾ ਵੱਲੋਂ ਬਰਾੜ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ। ਜਿਸ ‘ਤੇ ਹੁਣ ਉਨ੍ਹਾਂ ਨੇ ਜਵਾਬ ਦੇ ਦਿੱਤਾ ਹੈ ਉਨ੍ਹਾਂ ਕਿਹਾ ਹੈ ਕਿ ’ਮੈਂ’ਤੁਸੀਂ ਕਦੇ ਪਾਰਟੀ ਦੇ ਖਿਲਾਫ਼ ਕੁਝ ਗ਼ਲਤ ਨਹੀਂ ਕਿਹਾ ਮੈਂ ਸਿਰਫ਼ ਪਾਰਟੀ ਦੇ ਉਭਾਰ ਦੀ ਕੋਸ਼ਿਸ਼ ਕਰ ਰਿਹਾ ਹਾਂ’।
ਕੀ ਹੈ ਮਾਮਲਾ ?
ਦੱਸ ਦੇਈਏ ਕਿ ਬੀਤੇ ਦਿਨੀਂ ਬਰਾੜ ਵੱਲੋਂ ਸੁਖਬੀਰ ਬਾਦਲ ਨੂੰ ਸੁਝਾਅ ਦਿੰਦਿਆਂ ਕਿਹਾ ਗਿਆ ਸੀ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ 16, 17 ਅਕਤੂਬਰ, 1973 ਨੂੰ 11 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਆਨੰਦਪੁਰ ਸਾਹਿਬ ਦਾ ਮੂਲ ਮਤਾ ਆਉਣ ਵਾਲੇ 25 ਸਾਲਾਂ ਦਾ ਮੁੱਖ ਏਜੰਡਾ ਹੋਣਾ ਚਾਹੀਦਾ ਹੈ। ਇਸ ਮਤੇ ਨੂੰ ਪਾਸ ਹੋਏ 49 ਸਾਲ ਹੋ ਗਏ ਹਨ ਅਤੇ ਅਸੀਂ ਸਿੱਖਾਂ ਦੇ ਇਸ ਪਵਿੱਤਰ ਤੇ ਮੁੱਦੇ ਆਧਾਰਿਤ ਏਜੰਡੇ ’ਤੇ ਇਕ ਇੰਚ ਵੀ ਅੱਗੇ ਨਹੀਂ ਵਧੇ। ਇਹ ਮਤਾ ਦੇਸ਼ ਦੇ 13 ਸੂਬਿਆਂ ਨੂੰ ਪਹਿਲਾਂ ਹੀ ਪ੍ਰਦਾਨ ਕੀਤੇ ਗਏ ਵਿਸ਼ੇਸ਼ ਦਰਜੇ ਵਾਂਗ ਪੰਜਾਬ ਲਈ ਵਿਸ਼ੇਸ਼ ਦਰਜੇ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਵਿਸ਼ੇਸ਼ ਦਰਜਾ ਦਿੱਤਾ ਗਿਆ ਹੈ।
ਪੰਜਾਬ ਨੂੰ ਮੌਜੂਦਾ ਵਿੱਤੀ ਐਮਰਜੈਂਸੀ ’ਚੋਂ ਬਾਹਰ ਕੱਢਣ ਦਾ ਇਹੀ ਇਕੋ-ਇਕ ਰਸਤਾ ਹੈ। ਉਨ੍ਹਾਂ ਕਿਹਾ ਕਿ ਮੁਫ਼ਤਖੋਰੀ ਵਾਲਾ ਏਜੰਡਾ ਪੰਜਾਬ ਨੂੰ ਹੋਰ ਬਰਬਾਦ ਕਰ ਦੇਵੇਗਾ। ਜਗਮੀਤ ਬਰਾੜ ਨੇ ਕਿਹਾ ਕਿ ਸਾਨੂੰ ਵੰਡਣ ਵਾਲੇ ਅਤੇ ਵੱਖਰੇ ਏਜੰਡੇ ਦੇ ਕਿਸੇ ਵੀ ਜਾਲ ’ਚ ਨਹੀਂ ਫਸਣਾ ਚਾਹੀਦਾ। ਸੰਗਰੂਰ ਤੋਂ ਚੋਣ ਲੜ ਕੇ ਕਿਸੇ ਵੀ ਵਿਅਕਤੀ ਨੂੰ ਉਮੀਦਵਾਰ ਬਣਾਉਣ ਲਈ ਸਾਰੇ ਪੰਜਾਬੀਆਂ ਨੂੰ ਨਾਲ ਲੈ ਕੇ ਚੱਲਣ ਲਈ ਪਾਰਟੀ ਨੂੰ ‘ਸਰਬੱਤ ਦਾ ਭਲਾ’ ਸਿਧਾਂਤਾਂ ਦੀ ਪਾਲਣਾ ਕਰਨੀ ਪਵੇਗੀ।
ਮਾਝਾ, ਮਾਲਵਾ ਅਤੇ ਦੋਆਬਾ ਪੱਟੀ ’ਚੋਂ ਤਿੰਨ ਕਾਰਜਕਾਰੀ ਪ੍ਰਧਾਨਾਂ ਦਾ ਐਲਾਨ ਕੀਤਾ ਜਾਵੇ। ਮੈਂ ਪੰਜ ਨਾਵਾਂ ਦੇ ਪੈਨਲ ਦਾ ਸੁਝਾਅ ਦਿੰਦਾ ਹਾਂ, ਜਿਸ ’ਤੇ ਤੁਸੀਂ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨਾਲ ਸਲਾਹ ਕਰਕੇ ਫ਼ੈਸਲਾ ਕਰ ਸਕਦੇ ਹੋ। ਸਾਡੇ ਤਿੰਨ ਵਿਧਾਇਕ ਕੋਰ ਕਮੇਟੀ ’ਚ ਇਨਵਾਇਟੀ ਹੋਣੇ ਚਾਹੀਦੇ ਹਨ ਅਤੇ ਸਾਨੂੰ ਔਰਤਾਂ ਅਤੇ ਰਾਖਵੇਂ ਵਰਗ ਨੂੰ ਨੁਮਾਇੰਦਗੀ ਦੇਣ ਦੀ ਲੋੜ ਹੈ। ਮਾਲਵਾ ਖੇਤਰ ’ਚੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਦੋਆਬਾ ਖੇਤਰ ’ਚੋਂ ਗੁਰਪ੍ਰਤਾਪ ਸਿੰਘ ਵਡਾਲਾ, ਮਾਝਾ ਖੇਤਰ ’ਚੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਰਵੀਕਰਨ ਸਿੰਘ ਕਾਹਲੋਂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਚਾਹੀਦਾ ਹੈ।
TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ
Link ‘ਤੇ Click ਕਰਕੇ ਹੁਣੇ Download ਕਰੋ :
Android: https://bit.ly/3VMis0h