ਬੁੱਧਵਾਰ, ਅਗਸਤ 27, 2025 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ ‘ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ

by Gurjeet Kaur
ਅਪ੍ਰੈਲ 20, 2024
in ਪੰਜਾਬ
0
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
– ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ
– ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ ਕਰਨ ਦੀ ਅਪੀਲ 
– ਕਿਹਾ, ਗਰਮੀ ਦੇ ਚੱਲਦਿਆਂ ਪੰਜਾਬ ਦੇ ਪੋਲਿੰਗ ਸਟੇਸ਼ਨਾਂ ‘ਤੇ ਛਬੀਲ, ਸ਼ੈੱਡ, ਪੀਣ ਵਾਲੇ ਪਾਣੀ ਅਤੇ ਕੁਰਸੀਆਂ ਦਾ ਕੀਤਾ ਜਾਵੇਗਾ ਖ਼ਾਸ ਪ੍ਰਬੰਧ
– ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ 
– ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ 
 
ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ,  ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ।
ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ ‘ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।
ਪੰਜਾਬ ਵਿੱਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ ‘ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ ‘ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜ਼ਿਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ ‘ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ ‘ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ।
ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ ‘ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ।
ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।
Tags: latest newsLOK SABHA ELECTIONSibin C
Share258Tweet161Share64

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.