ਸੋਮਵਾਰ, ਨਵੰਬਰ 17, 2025 03:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਗੁਰ ਪੁਰਬ ‘ਤੇ ਵਿਸ਼ੇਸ਼ : ਸ਼ਹੀਦਾਂ ਦੇ ਸਿਰਤਾਜ,ਸ਼ਾਂਤੀ ਦੇ ਪੁੰਜ,ਬਾਣੀ ਕੇ ਬੋਹਿਥ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ

by Gurjeet Kaur
ਅਪ੍ਰੈਲ 30, 2024
in ਧਰਮ
0

ਸ਼ਾਂਤੀ ਦੇ ਪੁੰਜ ,ਨਿਮਰ ਸੁਭਾਅ ਦੇ ਮਾਲਕ,ਅਤੇ ਬਾਣੀ ਦੇ ਬੋਹਿਥੁ ਸ੍ਰੀ ਗੁਰੂ ਅਰਜਨ ਦੇਵ ਜੀ ਜਿਨ੍ਹਾਂ ਨੂੰ ਸ਼ਹੀਦਾਂ ਦੇ ਸਰਤਾਜ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ । ਗੁਰੂ ਅਰਜਨ ਦੇਵ ਜੀ ਦਾ ਜਨਮ 15 ਅਪ੍ਰੈਲ 1563 ਨੂੰ ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਬੀਬੀ ਭਾਨੀ ਜੀ ਦੇ ਘਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਇਆ। ਗੁਰੂ ਜੀ ਬਚਪਨ ਤੋਂ ਹੀ ਸਾਧੂ ਸੁਭਾਅ ਦੇ ਮਾਲਕ ਸਨ। ਸਿਮਰਨ ਅਤੇ ਸੇਵਾ ਦੀ ਗੁੜ੍ਹਤੀ ਗੁਰੂ ਜੀ ਨੂੰ ਘਰ ਤੋ ਹੀ ਮਿਲੀ। ਸਿਮਰਨ ਪ੍ਰਤੀ ਲਗਨ ਪਿਆਰ ਵੇਖ ਕੇ ਗੁਰੂ ਜੀ ਦੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਨੇ ਗੁਰੂ ਜੀ ਨੂੰ ਦੋਹਤਾ ਬਾਣੀ ਕਾ ਬੋਹਿਥੁ ਨਾਮ ਨਾਲ ਅਸੀਸ ਦਿੱਤੀ। ਭੱਟਾਂ ਨੇ ਬਾਣੀ ਵਿਚ ਉਪਮਾਂ ਲਿਖਦੇ ਕਿਹਾ “ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ” ਭਾਵ ਕਿ ਹੇ ਸ੍ਰੀ ਗੁਰੂ ਅਰਜਨ ਜੀ ਤੁਸੀਂ ਬਚਪਨ ਤੋਂ ਹੀ ਬ੍ਰਹਮ ਸਰੂਪ ਪਰਮਾਤਮਾਂ ਦੀ ਪਛਾਣ ਕਰ ਲਈ ਹੈ।

 

ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਉਨ੍ਹਾਂ ਦੇ ਦਰਸ਼ਨ ਹੋ ਜਾਂਦੇ ਹਨ। ਆਪ ਅਜਿਹੀ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ਤੇ ਝੱਲਦਿਆਂ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਅਤੇ ਪੰਜਾਬ ਦੇ ਇਤਿਹਾਸ ਵਿਚ ਦੂਰਗਾਮੀ ਅਸਰ ਹੋਇਆ। ਸਿੱਖ ਲਹਿਰ ਨੇ ਇਕ ਨਵਾਂ ਮੋੜ ਕੱਟਿਆ ਅਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਇਤਿਹਾਸ ਦੀ ਮਹਾਨ ਅਤੇ ਯੁਗ ਪਲਟਾਊ ਘਟਨਾ ਹੈ। ਇਸ ਨਾਲ ਸਿੱਖ ਇਤਿਹਾਸ ਵਿਚ ਸ਼ਹਾਦਤਾਂ ਦਾ ਨਵਾਂ ਅਧਿਆਇ ਆਰੰਭ ਹੋਇਆ।

ਸ਼ਹੀਦ ਅਤੇ ਸ਼ਹਾਦਤ ਅਰਬੀ ਭਾਸ਼ਾ ਦੇ ਸ਼ਬਦ ਹਨ। ਸ਼ਹੀਦ ਦਾ ਭਾਵ ਆਪਣੇ ਈਮਾਨ ਦੀ ਗਵਾਹੀ ਦੇਣ ਵਾਲਾ ਜਾਂ ਧਰਮ ਯੁੱਧ ਵਿਚ ਸ਼ਹੀਦ ਹੋਣ ਵਾਲਾ ਹੈ। ਇਹ ਪਵਿੱਤਰ ਸ਼ਬਦ ਹੈ ਜਿਸ ਵਿਚ ਨਿੱਜੀ ਲਾਲਸਾ ਨੂੰ ਕੋਈ ਥਾਂ ਨਹੀਂ। ਕਿਸੇ ਉਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਸਰੀਰ ਦੀ ਕੁਰਬਾਨੀ ਦੇਣ ਵਾਲਾ ਸ਼ਹੀਦ ਹੈ। ਸ਼ਹੀਦ ਆਪਣੇ ਵਿਸ਼ਵਾਸ ਦੀ ਗਵਾਹੀ ਸਿਦਕ ਨਾਲ ਭਰਮ ਭਉ ਤੋਂ ਰਹਿਤ ਹੋ ਕੇ ਦਿੰਦਾ ਹੈ। ਭਾਈ ਗੁਰਦਾਸ ਜੀ ਅਨੁਸਾਰ ਉਹੀ ਸ਼ਹੀਦ ਅਖਵਾਉਣ ਦਾ ਹੱਕਦਾਰ ਹੈ ਜਿਸ ਵਿਚ ਸਬਰ, ਸਿਦਕ ਆਦਿ ਜਿਹੇ ਅਮੋਲਕ ਗੁਣ ਹੋਣ: ਸਾਬਰੁ ਸਿਦਕਿ ਸਹੀਦੁ ਭਰਮ ਭਉ ਖੋਵਣਾ। (ਵਾਰ 3, ਪਉੜੀ 18)

ਸ੍ਰੀ ਗੁਰੂ ਅਰਜਨ ਦੇਵ ਜੀ ਪਾਵਨ ਸ਼ਹੀਦੀ ਦਾ ਮੂਲ ਅਤੇ ਮੁੱਖ ਕਾਰਨ ਸਿੱਖ ਸਿਧਾਂਤ ਅਤੇ ਆਚਾਰ ਵਿਚਾਰ ਦਾ ਨਿਆਰਾਪਨ ਹੀ ਸੀ। ਇਸ ਦੇ ਦਿਨੋ-ਦਿਨ ਵਧ ਰਹੇ ਤੇਜ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਤੁਅੱਸਬੀ ਬਾਦਸ਼ਾਹ, ਧਰਮ ਦੇ ਕੱਟੜਪੰਥੀਆਂ ਲਈ ਮੁਸ਼ਕਿਲ ਹੋ ਚੁੱਕਾ ਸੀ। ਪੰਜਵੇਂ ਪਾਤਸ਼ਾਹ ਦੀ ਚੜ੍ਹਦੀ ਕਲਾ ਅਤੇ ਬੇਬਾਕ ਬਿਆਨ ਜਿਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਕਥਨੀ ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵੱਧਣ ਦਾ ਸੂਚਕ ਸੀ, ਉਥੇ ਕਰਮਕਾਂਡੀ ਤੇ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੁਣੌਤੀ ਵੀ ਸੀ। ਅਜਿਹਾ ਸਮੇਂ ਦੇ ਹਾਕਮਾਂ ਨੂੰ ਪ੍ਰਵਾਨ ਨਹੀਂ ਸੀ। ਉਨ੍ਹਾਂ ਵਿਉਂਤਾਂ ਗੁੰਦੀਆਂ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਖਤਮ ਕਰ ਦਿੱਤਾ ਜਾਵੇ ਤਾਂ ਜੋ ਮੁੜ ਅਜਿਹੀ ਲਹਿਰ ਨਾ ਚੱਲੇ ਤੇ ਸਿੱਖ ਧਰਮ ਦਾ ਖਾਤਮਾ ਹੋ ਜਾਵੇਗਾ ਪਰ ਇਤਿਹਾਸ ਗਵਾਹ ਹੈ ਕਿ ਹੋਇਆ ਇਸ ਦੇ ਬਿਲਕੁਲ ਉਲਟ। ਕੇਵਲ ਮੁਗ਼ਲ ਬਾਦਸ਼ਾਹ ਜਹਾਂਗੀਰ ਅਤੇ ਮੁਗ਼ਲੀਆ ਰਾਜ ਦਾ ਖਾਤਮਾ ਹੀ ਨਹੀਂ ਹੋਇਆ ਸਗੋਂ ਮੁਗ਼ਲ ਖਾਨਦਾਨ ਤੇ ਮੁਗ਼ਲ ਕੌਮ ਦਾ ਵੀ ਸਦਾ ਲਈ ਭੋਗ ਪੈ ਗਿਆ। ਦੂਸਰੇ ਪਾਸੇ ਸਿੱਖ ਲਹਿਰ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਬਾਅਦ ਵਧਦੀ ਫੁਲਦੀ ਤੇ ਉਚੇਰੀ ਹੁੰਦੀ ਗਈ।

ਜਿਵੇਂ ਹਰ ਸ਼ਖ਼ਸ ਅਤੇ ਹਾਕਮ ਪਾਪ ਜਾਂ ਜ਼ੁਲਮ ਤੋਂ ਬਾਅਦ ਉਸ ਨੂੰ ਲੁਕਾਉਣ ਦਾ ਯਤਨ ਕਰਦਾ ਹੈ, ਇਹੀ ਕੁਝ ਮੁਗ਼ਲ ਹਕੂਮਤ ਨੇ ਕੀਤਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਅਸਲ ਕਾਰਨ ਛੁਪਾ ਕੇ ਕਈ ਤਰ੍ਹਾਂ ਦੇ ਬੇਬੁਨਿਆਦ ਕਾਰਨ ਘੜ ਕੇ ਪ੍ਰਚੱਲਿਤ ਕੀਤੇ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਾ ਅਸਲ ਕਾਰਨ ਬਾਦਸ਼ਾਹ ਜਹਾਂਗੀਰ ਦੀ ਧਾਰਮਿਕ ਕੱਟੜਤਾ ਅਤੇ ਤੰਗਦਿਲੀ ਸੀ। ਅਸਲ ਵਿਚ ਜਹਾਂਗੀਰ ਮੌਕੇ ਦੀ ਭਾਲ ਵਿਚ ਸੀ ਕਿ ਕਦੋਂ ਕੋਈ ਬਹਾਨਾ ਮਿਲੇ, ਉਹ ਸਿੱਖ ਲਹਿਰ ਨੂੰ ਖਤਮ ਕਰ ਦੇਵੇ ਅਤੇ ਉਨ੍ਹਾਂ ਦੇ ਮੁਖੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਮੁਸਲਮਾਨ ਬਣਾ ਲਵੇ ਜਾਂ ਸ਼ਹੀਦ ਕਰ ਦੇਵੇ। ਇਸ ਗੱਲ ਦਾ ਜ਼ਿਕਰ ਉਹ ਆਪਣੀ ਸਵੈ-ਜੀਵਨੀ ‘ਤੁਜਕੇ-ਜਹਾਂਗੀਰੀ’ ਵਿਚ ਵੀ ਕਰਦਾ ਹੈ।

ਇਸ ਤਰ੍ਹਾਂ ਜਹਾਂਗੀਰ ਦੇ ਹੁਕਮ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਲਾਹੌਰ ਵਿਚ 1606 ਨੂੰ ਸ਼ਹੀਦ ਕੀਤਾ ਗਿਆ। ਉਨ੍ਹਾਂ ਨੂੰ ਸ਼ਹੀਦ ਕਰਨ ਸਮੇਂ ਅਕਹਿ ਤੇ ਅਸਹਿ ਤਸੀਹੇ ਦਿੱਤੇ ਗਏ। ਉਨ੍ਹਾਂ ਨੇ ਅਕਾਲ ਪੁਰਖ ਦੇ ਹੁਕਮ ਵਿਚ ਰਹਿੰਦਿਆਂ ‘ਤੇਰਾ ਕੀਆ ਮੀਠਾ ਲਾਗੈ’ ਦੇ ਮਹਾਂਵਾਕ ਅਨੁਸਾਰ ਤੱਤੀ ਤਵੀ ਉਪਰ ਚੌਂਕੜਾ ਮਾਰ ਤੱਤਾ ਰੇਤਾ ਸੀਸ ਤੇ ਪਵਾ ਲਿਆ। ਦੇਗ ਵਿਚ ਉਬਾਲੇ ਵੀ ਖਾਧੇ ਪਰ ਜ਼ੋਰ ਤੇ ਜਬਰ ਅੱਗੇ ਸੀਸ ਨਹੀਂ ਝੁਕਾਇਆ। ਉਹ ਪਰਮਾਤਮਾ ਦੀ ਰਜ਼ਾ ਵਿਚ ਰਾਜ਼ੀ ਸਨ। ਇਸ ਮਹਾਨ ਸ਼ਹਾਦਤ ਵਾਲੇ ਸਥਾਨ ਤੇ ਰਾਵੀ ਕੰਢੇ ਲਾਹੌਰ ਵਿਖੇ ਗੁਰਦੁਆਰਾ ਡੇਰਾ ਸਾਹਿਬ ਸਥਿਤ ਹੈ।

ਗੁਰੂ ਜੀ ਦੀ ਸ਼ਹਾਦਤ ਨੇ ਸਿੱਖਾਂ ਅੰਦਰ ਜਬਰ ਵਿਰੁੱਧ ਬਗਾਵਤ ਦਾ ਅਥਾਹ ਜੋਸ਼ ਭਰ ਦਿੱਤਾ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮੀਰੀ ਪੀਰੀ ਦੀਆਂ ਤਲਵਾਰਾਂ ਪਹਿਨਣਾ, ਸ਼ਸਤਰ ਇਕੱਠੇ ਕਰਨਾ, ਕਿਲ੍ਹੇ ਬਣਵਾਉਣਾ, ਸ੍ਰੀ ਅਕਾਲ ਤਖਤ ਸਾਹਿਬ ਹੋਂਦ ਵਿਚ ਲਿਆਉਣਾ, ਸ਼ਾਹੀ ਫੌਜ ਦਾ ਡੱਟ ਕੇ ਟਾਕਰਾ ਕਰਨਾ, ਉਨ੍ਹਾਂ ਨੂੰ ਕਰਾਰੀ ਹਾਰ ਦੇਣਾ, ਇਸ ਸ਼ਹਾਦਤ ਦੇ ਫਲਸਰੂਪ ਹੀ ਅਮਲ ਵਿਚ ਆਏ। ਪੰਚਮ ਪਾਤਸ਼ਾਹ ਦੀ ਸ਼ਹਾਦਤ ਸਿੱਖਾਂ ਲਈ ਪ੍ਰੇਰਨਾ ਬਣੀ ਜਿਸ ਨੇ ਅੱਗੇ ਜਾ ਕੇ ਦੁਨੀਆ ਦੇ ਧਾਰਮਿਕ ਇਤਿਹਾਸ ਤੇ ਨਿਵੇਕਲਾ ਅਤੇ ਨਾ ਮਿਟਣ ਵਾਲਾ ਅਸਰ ਪਾਇਆ। ਇਹ ਸ਼ਹਾਦਤ ਅੱਜ ਵੀ ਸਿੱਖਾਂ ਲਈ ਪ੍ਰੇਰਨਾ ਦਾ ਸੋਮਾ ਹੈ। ਕੌਮੀ ਜਜ਼ਬੇ ਨੂੰ ਹੋਰ ਉਭਾਰਨ ਅਤੇ ਭਵਿੱਖ ਦੀਆਂ ਤਰਜੀਹਾਂ ਤੈਅ ਕਰਨ ਲਈ ਇਹ ਇਤਿਹਾਸ ਹੀ ਵੱਡਮੁੱਲੀ ਸ਼ਕਤੀ ਹੈ।

Tags: latest newsPrakashGurpurbpro punjab tvSriGuruArjanDevJiਸ੍ਰੀਗੁਰੂਅਰਜਨਦੇਵਜੀਪ੍ਰਕਾਸ਼ਗੁਰਪੁਰਬ
Share213Tweet133Share53

Related Posts

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਹਰਜੋਤ ਸਿੰਘ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਦਿੱਤਾ ਸੱਦਾ

ਨਵੰਬਰ 9, 2025

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ : 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

ਨਵੰਬਰ 8, 2025

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਸਥਾਈ ਸਭਾ ਦੀ ਉਸਾਰੀ 20 ਨਵੰਬਰ ਤੱਕ ਹੋ ਜਾਵੇਗੀ ਪੂਰੀ

ਨਵੰਬਰ 7, 2025

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਨਵੰਬਰ 5, 2025

ਛੱਠ ਦੇ ਪਵਿੱਤਰ ਤਿਉਹਾਰ ਦੀ ਸਮਾਪਤੀ ’ਤੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਦੇ ਸੈਕਟਰ-42 ਦੀ ਝੀਲ ’ਤੇ ਚਲਾਈ ਸਫਾਈ ਮੁਹਿੰਮ

ਅਕਤੂਬਰ 28, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.