ਸੋਮਵਾਰ, ਅਪ੍ਰੈਲ 6, 2026 04:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼

by Gurjeet Kaur
ਨਵੰਬਰ 30, 2022
in ਧਰਮ
0
SahibzadaZorawarSinghJi

ਸਾਹਿਬਜ਼ਾਦਾ ਜ਼ੋਰਾਵਰ ਸਿੰਘ (the birth anniversary of Sahibzada Zorawar Singh ji) ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਪੁੱਤਰਾਂ ਵਿੱਚੋਂ ਤੀਜੇ ਸਨ।

ਕਲਗੀਧਰ ਦਸਮੇਸ਼ ਪਿਤਾ ਦੇ ਚਾਰ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ ਜੀ-ਜਨਮ ਪਾਉਂਟਾ ਸਾਹਿਬ ਸੰਨ 1686, ਬਾਬਾ ਜੁਝਾਰ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1690, ਬਾਬਾ ਜੋਰਾਵਰ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1696, ਬਾਬਾ ਫਤਹਿ ਸਿੰਘ ਜੀ-ਜਨਮ ਅਨੰਦਪੁਰ ਸਾਹਿਬ ਸੰਨ 1698।

22 ਦਸੰਬਰ ਸੰਨ 1704 ਨੂੰ ਦੋਵੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ `ਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ ਲਗਭਗ 18 `ਤੇ 14 ਸਾਲ ਸੀ। ਦੋਵੇਂ ਛੋਟੇ ਸਾਹਿਬਜ਼ਾਦੇ, ਕੇਵਲ ਚਾਰ ਦਿਨਾਂ ਬਾਅਦ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ `ਚ ਚਿਣਵਾ ਦਿੱਤੇ ਗਏ। ਉਸ ਸਮੇਂ ਉਹਨਾਂ ਦੀ ਉਮਰ 6 `ਤੇ 8 ਸਾਲ ਸੀ।

20 ਅਤੇ 21 ਦਸੰਬਰ ਸੰਨ 1704 ਦੀ ਰਾਤ ਦਸਵੇਂ ਗੁਰੂ ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿੱਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇੱਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿੱਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।

ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਕੋਰ (ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾਂ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਨ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।
ਦੂਜੇ ਪਾਸੇ ਗੁਰੂ ਦਰ ਦਾ ਰਸੋਈਆ ਗੰਗੂ ਬ੍ਰਾਹਮਣ, ਜਿਹੜਾ ਮਾਤਾ ਜੀ ਤੇ ਦੋ ਛੋਟੇ ਸਾਹਿਬਜ਼ਾਦਿਆਂ ਨੂੰ ਆਪਣੇ ਘਰ ਲੈ ਗਿਆ ਸੀ, ਨੀਯਤ ਦਾ ਵੱਡਾ ਬੇਈਮਾਨ ਸਾਬਤ ਹੋਇਆ। ਉਸ ਨੇ ਪਹਿਲਾਂ ਤਾਂ ਮਾਤਾ ਜੀ ਦੀ ਮੋਹਰਾਂ ਦੀ ਥੈਲੀ ਚੋਰੀ ਕੀਤੀ ਫਿਰ ਹੋਰ ਇਨਾਮ ਦੇ ਲਾਲਚ ਵਿੱਚ ਸੂਬਾ ਸਰਹੰਦ ਨੂੰ ਇਤਲਾਹ ਦੇ ਦਿੱਤੀ। ਦਿਨ ਚੜ੍ਹਦੇ ਤਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਵਜ਼ੀਦ ਦੀ ਕਚਹਿਰੀ ’ਚ ਪੇਸ਼ ਕੀਤਾ ਗਿਆ। ਮਾਤਾ ਗੁਜਰ ਕੌਰ ਅਤੇ ਦੋਵੇਂ ਛੋਟੇ ਸਾਹਿਬਜ਼ਾਦੇ, ਤਿਨ੍ਹਾਂ ਨੂੰ ਸਾਰੀ ਰਾਤ ਠੰਡੇ ਬੁਰਜ ’ਚ ਭੁੱਖੇ-ਤਿਹਾਏ ਰੱਖਿਆ ਗਿਆ। ਭਾਈ ਮੋਤੀ ਰਾਮ ਨੇ, ਆਪਣੇ ਪਰਵਾਰ ਨੂੰ ਖ਼ਤਰੇ ਵਿੱਚ ਪਾ ਕੇ ਉਹਨਾਂ ਵਾਸੇ ਦੁੱਧ ਪਹੁੰਚਾਇਆ। ਤਿੰਨ ਦਿਨ ਲਗਾਤਾਰ ਸਾਹਿਬਜ਼ਾਦਿਆਂ ਕਚਿਹਰੀ ਵਿੱਚ ਪੇਸ਼ ਕਰ ਕੇ ਇਸਲਾਮ ਕਬੂਲ ਕਰਾਉਣ ਲਈ ਕਈ ਡਰਾਵੇ ਤੇ ਲਾਲਚ ਦਿੱਤੇ ਗਏ ਪਰ ਉਹ ਅਡਿੱਗ ਰਹੇ। ਸੂਬੇ ਦਾ ਉਹਨਾਂ ਦੀ ਮਾਸੂਮੀਅਤ ਉੱਪਰ ਦਿਲ ਪਸੀਜਿਆ ਵੇਖ ਕਾਜ਼ੀ ਨੇ ਵੀ ਕਿਹਾ ਕਿ ਇਸਲਾਮ ਬੱਚਿਆਂ ’ਤੇ ਇਸ ਤਰ੍ਹਾਂ ਜ਼ੁਲਮ ਦੀ ਇਜਾਜ਼ਤ ਨਹੀਂ ਦਿੰਦਾ ਪਰ ਦੀਵਾਨ ਸੁੱਚਾ ਨੰਦ ਬ੍ਰਾਹਮਣ ਉਹਨਾਂ ਨੂੰ “ਸੱਪਾਂ ਦੇ ਪੁੱਤਰ ਸੱਪ ਹੀ ਹੁੰਦੇ ਹਨ” ਦਸਦਿਆਂ ਸਖ਼ਤ ਸਜ਼ਾ ਦੀ ਗੱਲ ਕਹੀ ਅਤੇ ਅਖ਼ੀਰ ਫ਼ਤਵਾ ਆਇਦ ਕਰ ਕੇ ਵਜ਼ੀਦੇ ਦੇ ਹੁਕਮ ਨਾਲ਼ ਉਹਨਾਂ ਨੂੰ ਜੀਉਂਦੇ ਜੀਅ ਨੀਹਾਂ ਵਿੱਚ ਚਿਣਵਾ ਦਿੱਤਾ ਗਿਆ। ਦੀਵਾਰ ਦੇ ਢਹਿ ਜਾਣ ਤੇ ਉਹਨਾਂ ਦੇ ਸਿਰ ਤਲਵਾਰ ਨਾਲ਼ ਧੱੜਾਂ ਤੋਂ ਜੁੱਦਾ ਕਰ ਦਿੱਤੇ।

ਇਸ ਜ਼ੁਲਮੀ ਹੁਕਮ ਤੇ ਨਵਾਬ ਮਲੇਰਕੋਟਲਾ ਸ਼ੇਰ ਮੁਹੱਮਦ ਖਾਂ ਨੇ ਉੱਠ ਕੇ ‘ਹਾ’ ਦਾ ਨਾਹਰਾ ਮਾਰਿਆ। ਸ਼ਹਾਦਤ ਤੋਂ ਬਾਅਦ ਹਕੂਮਤ ਨੇ ਬੱਚਿਆਂ ਦੇ ਸਸਕਾਰ ਲਈ ਦੋ ਗਜ਼ ਜ਼ਮੀਨ ਦੇਣ ਤੋਂ ਵੀ ਮਨ੍ਹਾ ਕਰ ਦਿੱਤਾ ਤਾਂ ਨਵਾਬ ਟੋਡਰਮਲ ਨੇ ਜ਼ਮੀਨ ਤੇ ਮੋਹਰਾਂ ਵਿਛਾ ਕੇ ਉਹਨਾਂ ਲਈ ਜਗ੍ਹਾ ਪ੍ਰਾਪਤ ਕੀਤੀ। ਜਿਸ ਥਾਂ ਤੇ ਸਾਹਿਬਜ਼ਾਦਿਆਂ ਦਾ ਸਸਕਾਰ ਹੋਇਆ ਉਥੇ ਅੱਜ “ਗੁਰਦੁਆਰਾ ਜੋਤੀ ਸਰੂਪ” ਮੌਜੂਦ ਹੈ। ਜ਼ਾਲਮਾ ਨੇ ਬਜ਼ੁਰਗ ਮਾਤਾ ਗੁਜਰੀ ਜੀ ਨੂੰ ਵੀ ਠੰਡੇ ਬੁਰਜ ਤੋਂ ਧੱਕਾ ਦੇ ਕੇ, ਸ਼ਹੀਦ ਕਰ ਦਿੱਤਾ।

Tags: ChaarSahibzaadeMartyrdomParkashPurabSahibzadaZorawarSinghJisikhsikh guru
Share361Tweet226Share90

Related Posts

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.