ਸ਼ੁੱਕਰਵਾਰ, ਸਤੰਬਰ 12, 2025 07:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼…

by Gurjeet Kaur
ਦਸੰਬਰ 3, 2023
in ਧਰਮ
0

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਬਾ ਜੀ ਦਾ ਜਨਮ ਪਿਤਾ ਗਰਜਾ ਸਿੰਘ ਬਾਠ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ 18 ਮੱਘਰ 1755 ਈ: ਨੂੰ ਨਾਰੰਗ ਸਿੰਘ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਇਆ ਜਿਨ੍ਹਾਂ ਨੂੰ ਜਥੇਦਾਰ ਅਕਾਲੀ ਫੂਲਾ ਸਿੰਘ ਦੀ ਸ਼ਹਾਦਤ ਮਗਰੋਂ 1823 ਈ: ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ।

ਸਿੱਖ ਰਾਜ ਦੇ ਮਹਾਨ ਥੰਮ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਉਪਰੰਤ ਦਸੰਬਰ 1845 ਈ: ਨੂੰ ਸਿੱਖ ਰਾਜ ਦੇ ਅਹਿਲਕਾਰ ਡੋਗਰੇ ਗੁਲਾਬ ਸਿੰਘ, ਮਿਸ਼ਰ ਲਾਲ ਸਿੰਘ ਅਤੇ ਤੇਜ ਸਿੰਘ ਨੇ ਅੰਗਰੇਜ਼ਾਂ ਨਾਲ ਅੰਦਰਖਾਤੇ ਸਿੱਖ ਰਾਜ ਨੂੰ ਅੰਗਰੇਜ਼ਾਂ ਦੇ ਅਧੀਨ ਕਰਨ ਲਈ ਸੌਦਾ ਕਰ ਲਿਆ ਸੀ ਤਾਂ ਉਸ ਸਮੇਂ ਮਹਾਰਾਣੀ ਜਿੰਦ ਕੌਰ ਨੇ ਚਿੱਠੀ ਰਾਹੀਂ ਸ਼ਾਮ ਸਿੰਘ ਅਟਾਰੀ ਨੂੰ ਖਾਲਸਾ ਪੰਥ ਬੁੱਢਾ ਦਲ ਦੇ ਨਾਮ ਸੰਦੇਸ਼ ਲਿਖ ਕੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਨੂੰ ਭੇਜਿਆ। ਬਾਬਾ ਜੀ ਨੇ ਉਸੇ ਵੇਲੇ 32000 ਸਿੰਘਾਂ ਸਮੇਤ ਮੈਦਾਨੇ ਜੰਗ ਲਈ ਚਾਲੇ ਪਾ ਦਿੱਤੇ। ਮੁਦਕੀ ਅਤੇ ਫੇਰੂ ਸ਼ਹਿਰ ਵਿੱਚ ਸਿੰਘਾਂ ਅਤੇ ਅੰਗਰੇਜ਼ਾਂ ਵਿੱਚ ਘਮਾਸਾਨ ਦਾ ਯੁੱਧ ਹੋਇਆ, ਜਿਸ ਵਿੱਚ ਸਿੰਘਾਂ ਨੇ 10 ਹਜ਼ਾਰ ਤੋਂ ਵੱਧ ਅੰਗਰੇਜ਼ ਫੌਜੀ ਨੂੰ ਮੌਤ ਦੇ ਘਾਟ ਉਤਾਰਦਿਆਂ ਮੂੰਹ ਤੋੜਵਾਂ ਜਵਾਬ ਦਿੱਤਾ।

ਘੜਾਮ ਪਹੁੰਚ ਕੇ ਬਾਬਾ ਹਨੂੰਮਾਨ ਸਿੰਘ ਤੋਪ ਦਾ ਗੋਲਾ ਲੱਗਣ ਕਾਰਨ ਸਖ਼ਤ ਜ਼ਖ਼ਮੀ ਹੋ ਗਏ ਅਤੇ ਦੁਸ਼ਮਣਾਂ ਦਾ ਟਾਕਰਾ ਕਰਦੇ ਹੋਏ ਸੋਹਾਣਾ ਵਿੱਚ ਪਹੁੰਚੇ ਅਤੇ ਹਜ਼ਾਰਾਂ ਸਿੰਘਾਂ ਸਮੇਤ ਇਸ ਅਸਥਾਨ ’ਤੇ ਸ਼ਹੀਦੀ ਦਾ ਜਾਮ ਪੀ ਗਏ। ਇਸ ਅਸਥਾਨ ’ਤੇ 3 ਦਸੰਬਰ ਨੂੰ ਹਰੇਕ ਸਾਲ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਧਾਰਮਿਕ ਸਮਾਗਮ ’ਚ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਸਤਨਾਮ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਉੱਘੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ, ਭਾਈ ਬਲਬੀਰ ਸਿੰਘ ਪਾਰਸ ਅਤੇ ਅੰਮ੍ਰਿਤਸਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ ਸਿੰਗਤ ਨੂੰ ਨਿਹਾਲ ਕਰੇਗਾ। ਇਸ ਦਿਨ ਮਾਨਵਤਾ ਦੇ ਭਲੇ ਲਈ ਮੈਗਾ ਖੂਨਦਾਨ ਕੈਂਪ ਸਵੇਰੇ 8 ਵਜੇ ਤੋਂ ਦੇਰ ਸ਼ਾਮ 6 ਵਜੇ ਤੱਕ ਲਗਾਇਆ ਜਾਵੇਗਾ।

ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ‘ਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰਭਾਤ ਫੇਰੀ ਨਿਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ ਹੋ ਕੇ ਬ੍ਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਦੇ ਅਸਥਾਨ ਹੰਸਾਲੀ ਖੇੜਾ (ਫ਼ਤਹਿਗੜ੍ਹ ਸਾਹਿਬ) ਵਿਖੇ ਸਮਾਪਤ ਹੋਈ। ਇਸ ਪ੍ਰਭਾਤ ਫੇਰੀ ‘ਚ ਇਲਾਕੇ ਦੀਆਂ ਕਈ ਉੱਘੀਆਂ ਸਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਪਹੁੰਚੀਆਂ ਹੋਈਆਂ ਸਨ ।

ਇਸ ਪ੍ਰਭਾਤ ਫੇਰੀ ‘ਚ ਸੰਗਤ ਬੱਸਾਂ, ਕਾਰਾਂ, ਟਰੱਕਾਂ, ਟਰੈਕਟਰ-ਟਰਾਲੀਆਂ, ਸਕੂਟਰਾਂ, ਮੋਟਰਸਾਈਕਲਾਂ ਰਾਹੀਂ ਸ਼ਾਮਲ ਹੋ ਕੇ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੀਆਂ ਖੁਸ਼ੀਆਂ ਪ੍ਰਰਾਪਤ ਕਰ ਰਹੀ ਸੀ। ਇਸ ਪ੍ਰਭਾਤ ਫੇਰੀ ‘ਚ ਕੀਰਤਨੀ ਜੱਥੇ ਕੀਰਤਨ ਕਰਕੇ ਸੰਗਤ ਨੂੰ ਹਰਿ ਜਸ ਸਰਵਣ ਕਰਵਾ ਰਹੇ ਸਨ। ਰਸਤੇ ‘ਚ ਸੰਗਤ ਵੱਲੋਂ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 8 ਵਜੇ ਦੇ ਕਰੀਬ ਹੰਸਾਲੀ ਸਾਹਿਬ ਪੁੱਜੀ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲਿਆਂ ਨੇ ਉਚੇਚੇ ਤੌਰ ‘ਤੇ ਪ੍ਰਭਾਤ ਫੇਰੀ ‘ਚ ਆਉਣ ਵਾਲੀਆਂ ਸੰਗਤਾਂ ਦੇ ਦਰਸ਼ਨ ਕੀਤੇ।

Tags: Dharmikhanuman singh jiJathedar baba hnuman singh jipro punjab tvpunjabi newsਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ
Share250Tweet156Share62

Related Posts

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਮਾਤਾ ਵੈਸ਼ਨੋ ਦੇਵੀ ਦੇ ਰਸਤੇ ‘ਚ ਫਿਰ ਹੋਈ ਲੈਂਡਸਲਾਈਡ, ਯਾਤਰਾ ਲਗਾਤਾਰ ਨੌਵੇਂ ਦਿਨ ਵੀ ਮੁਲਤਵੀ

ਸਤੰਬਰ 3, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਫਿਰ ਰੋਕੀ ਗਈ ਅਮਰਨਾਥ ਯਾਤਰਾ, ਰਸਤੇ ‘ਚ ਹੋਇਆ MUD SLIDE

ਜੁਲਾਈ 17, 2025

ਇੰਸਟਾਗ੍ਰਾਮ INFLUENCER ਕਮਲ ਦੇ ਕਤਲ ‘ਚ ਹੋਇਆ ਨਵਾਂ ਖੁਲਾਸਾ, ਇੰਝ ਹੋਇਆ ਸੀ ਕਮਲ ਦੀ ਮੌਤ

ਜੂਨ 18, 2025

Kedarnath Yatra: ਹੁਣ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਨਹੀਂ ਖੜਨਾ ਪਵੇਗਾ ਲੰਬੀਆਂ ਕਤਾਰਾਂ ‘ਚ, ਪ੍ਰਸ਼ਾਸਨ ਨੇ ਨਿਯਮਾਂ ‘ਚ ਕੀਤੇ ਇਹ ਬਦਲਾਅ

ਮਈ 2, 2025
Load More

Recent News

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025

ਨੌਜਵਾਨਾਂ ਤੋਂ ਬਾਅਦ ਹੁਣ ਨੇਪਾਲ ਦੀਆਂ ਸੜਕਾਂ ‘ਤੇ ਉੱਤਰੇ ਵਪਾਰੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.